ਕਪੂਰਥਲਾ, ਗੁਰਦਾਸਪੁਰ, 14 ਮਾਰਚ (ਸਰਬਜੀਤ ਸਿੰਘ)— ਸਿੱਖਾ ਦੇ ਨਵੇਂ ਸਾਲ ਚੇਤਰ ਮਹੀਨੇ ਦੀ ਸੰਗਰਾਂਦ ਦਾ ਸ਼ੁਭ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਮਨਾਇਆ ਗਿਆ, ਅਖੰਡਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ,ਪੰਥ ਦੇ ਨਾਮਵਰ ਧਰਮ ਪ੍ਰਚਾਰਕਾਂ ਨੇ ਲਵਾਈ ਅਤੇ ਆਈ ਸੰਗਤ ਗੁਰਬਾਣੀ,ਆਦਿ ਗੁਰੂ ਗ੍ਰੰਥ ਸਾਹਿਬ ਜੀ ਤੇ ਗੁਰਬਾਣੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ , ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ, ਹਜ਼ਾਰਾਂ ਸੰਗਤਾਂ ਨੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ, ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਤੇ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਜੀ ਖੁਖਰੈਣ ਨੇ ਚੇਤਰ ਮਹੀਨੇ ਦੀ ਸੰਗਰਾਂਦ ਸਬੰਧੀ ਗੁਰਬਾਣੀ ਕਥਾ ਵਿਚਾਰ ਨਾਲ ਨਿਹਾਲ ਕੀਤਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਕਿਹਾ ਗੁਰਦੁਆਰਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਵੱਲੋਂ ਹਰ ਮਹੀਨੇ ਸੰਗਰਾਂਦ ਮਨਾਉਣ ਦੀ ਮਰਯਾਦਾ ਤਹਿਤ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਡੇਰਾ ਭਾਈ ਹਰ ਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਤੋਂ ਬਾਅਦ ਧਾਰਮਿਕ ਸਮਾਗਮ ਦੀ ਆਰੰਭਤਾ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਗੁਰੂ ਸਰ ਸੈਫਲਾਬਾਦ ਦੇ ਹਜ਼ੂਰੀ ਰਾਗੀ ਭਾਈ ਹਰਜਿੰਦਰ ਸਿੰਘ ਜਥੇ ਦੇ ਗੁਰਬਾਣੀ ਕੀਰਤਨ ਤੋਂ ਉਪਰੰਤ ਸ਼ੁਰੂ ਹੋਇਆਂ,ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਭਰੀ ਤੇ ਸੰਗਤਾਂ ਨੂੰ ਗੁਰੂਬਾਣੀ ਗੁਰੂ ਗ੍ਰੰਥ ਸਾਹਿਬ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਮੁੱਖ ਪ੍ਰਬੰਧਕ ਤੇ ਗੱਦੀ ਨਸ਼ੀਨ ਸੰਤ ਮਹਾਂਪੁਰਸ਼ ਬਾਬਾ ਅਮਰੀਕ ਸਿੰਘ ਖੁਖਰੈਣ ਨੇ ਚੇਤ ਮਹੀਨੇ ਦੀ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਸਪਸ਼ਟ ਕੀਤਾ ਸਿੱਖਾ ਦਾ ਸਿਖ ਧਰਮ ਮੁਤਾਬਕ ਅੱਜ ਚੇਤ ਮਹੀਨੇ ਤੋਂ ਨਵਾਂ ਸਾਲ ਅਰੰਭ ਹੋਇਆ ਹੈ, ਉਹਨਾਂ ਸਮੂਹ ਸੰਗਤਾਂ ਨੂੰ ਨਵੇਂ ਸਾਲ ਦੀਆ ਮੁਬਾਰਕਾ ਦਿੰਦਿਆਂ ਕਿਹਾ ,ਸਿੱਖ ਧਰਮ ਇੱਕ ਨਿਰਾਲਾ ਤੇ ਉਚਾ ਸੁੱਚਾ ਧਰਮ ਹੈ, ਉਹਨਾਂ ਕਿਹਾ ਬੜੇ ਦੁਖ ਨਾਲ ਕਹਿਣਾ ਪੈ ਰਿਹਾ ਹੈ ਕਿ ਸਿੱਖ ਅਜੇ ਵੀ ਹਿੰਦੂ ਧਰਮ ਦੇ ਫੋਕਟ ਕਰਮ ਕਾਂਡਾਂ ਤੇ ਵਹਿਮਾਂ ਭਰਮਾਂ ਦੇ ਜਾਲ਼ ਵਿੱਚ ਫ਼ਸੇ ਹੋਏ ਹਨ, ਉਨ੍ਹਾਂ ਕਿਹਾ ਆਪਣੇ ਬੱਚਿਆਂ ਨੂੰ ਉੱਚ ਵਿੱਦਿਆ ਦੇ ਨਾਲ ਨਾਲ ਸਿਖ ਧਰਮ ਦੇ ਪਵਿੱਤਰ ਇਤਿਹਾਸ ਨਾਲ ਜੋੜਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ,ਸਮੂਹ ਧਾਰਮਿਕ ਬੁਲਾਰਿਆਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ , ਇਸ ਮੌਕੇ ਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ।


