ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ

ਗੁਰਦਾਸਪੁਰ

ਗੁਰਦਾਸਪੁਰ,16 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਆਂਗਣਵਾੜੀ ਉਲੰਪਿਕਸ ਖੇਡ ਮੁਕਾਬਲੇ 2026 ਕਰਵਾਏ ਗਏ।

ਜ਼ਿਲ੍ਹਾ ਪ੍ਰੋਗਰਾਮ ਦੀ ਥੀਮ ‘ਪਲੇਅ ਲਰਨ ਗ੍ਰੋ ‘ (ਖੇਡਾਂ ਸਿੱਖੋ ਵੱਧੋ ) ਇਸ ਦਾ ਮੁੱਖ ਉਦੇਸ਼ 3 ਤੋ 6 ਸਾਲ ਦੇ ਬੱਚਿਆਂ ਦੇ ਸਿਹਤਮੰਦ ਅਤੇ ਸਰਵਪੱਖੀ ਵਿਕਾਸ ਲਈ ਖੇਡ ਗਤੀਵਿਧੀਆ ਨੂੰ ਉਤਸ਼ਾਹਿਤ ਕਰਨਾ ਸੀ।

ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਜਸਮੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਨਾਲ ਉਨਾਂ ਦੀ ਸਰੀਰਕ ਤੰਦਰੁਸਤੀ, ਆਤਮ ਵਿਸਵਾਸ਼ ਅਤੇ ਸਿੱਖਣ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ | ਆਂਗਣਵਾੜੀ ਕੇਦਰਾ ਵਿੱਚ ਦੋ ਦਿਨ ਖੇਡ ਮੁਕਾਬਲੇ ਕਰਵਾਏ ਗਏ |

ਪਹਿਲੇ ਦਿਨ ਬੱਚਿਆਂ ਅਤੇ ਮਾਪਿਆਂ ਦੀ ਭਾਗੀਦਾਰੀ ਨਾਲ ਦੋੜ, ਨਿੰਬੂ ਚਮਚਾ ਦੋੜ, ਬੋਰੀ ਦੋੜ, ਸਕਿਪਿੰਗ, ਬਾਲ ਗੇਮਜ ਅਤੇ ਹੋਰ ਮੰਨੋਰੰਜਨ ਖੇਡਾਂ ਕਰਵਾਈਆਂ ਗਈਆਂ | ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਖੇਡਾ ਰਾਹੀ ਸਿੱਖਣ ਦਾ ਆਨੰਦ ਮਾਣਿਆ।

Leave a Reply

Your email address will not be published. Required fields are marked *