ਬੀ.ਡੀ.ਪੀ.ਓ ਦਫਤਰ ਡੇਰਾ ਬਾਬਾ ਨਾਨਕ ਵਿਖੇ 17 ਮਾਰਚ ਨੂੰ ਪਲੇਸਮੈਂਟ ਕੈਂਪ ਲੱਗੇਗਾ

ਗੁਰਦਾਸਪੁਰ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)— ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਲੈਸਮਟ ਕੈਂਪ/ਰੋਜ਼ਗਾਰ ਮੇਲਾ, ਸਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਊਰਿਟੀ ਗਾਰਡ ਲਈ ( ਲੜਕੇ) ਦੀਆਂ ਪੋਸਟਾਂ ਲਈ ਇੰਟਰਵਿਊ ਕੱਲ 17 ਮਾਰਚ 2026 ਨੂੰ ਸਵੇਰੇ 10:00 ਤੋਂ 1:00 ਵਜੇ ਤੱਕ ਬੀ.ਡੀ.ਪੀ.ਓ ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਹੋਵੇਗੀ ।

ਉਨ੍ਹਾਂ ਦੱਸਿਆ ਕਿ ਜਿਸ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਮੁੰਡਿਆਂ ਦੀ ਲੋੜ ਹੈ। ਉਮਰ ਸੀਮਾ 19 ਤੋਂ 40 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ, ਭਾਰ 56 ਤੋਂ 90 ਕਿਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਤਨਖਾਹ 18000 ਤੋਂ 20000 ਹੈ। ਉਮੀਦਵਾਰ ਆਪਣੇ ਸਾਰੇ ਜਰੂਰੀ ਦਸਤਾਵੇਜ ਜਿਵੇਂ ਕਿ 10ਵੀ, ਗ੍ਰੈਜੂਏਸ਼ਨ ਅਤੇ ਬਾਇਓਡਾਟਾ ਆਦਿ ਨਾਲ ਲੈ ਕੇ ਆਉਣਾ ਯਕੀਨੀ ਬਣਾਇਆ ਜਾਵੇ ।

Leave a Reply

Your email address will not be published. Required fields are marked *