ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਗੁਰਬਾਣੀ ਬੇਅਦਬੀ ਮਾਮਲੇ ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਲੰਮੇ ਸਮੇਂ ਤੋਂ ਸਮਾਣਾ ਟਾਵਰ ਤੇ ਚੜੇ ਭਾਈ ਗੁਰਜੀਤ ਸਿੰਘ ਸਾਬਕਾ ਫੌਜੀ ਦੇ ਹੱਕ ਵਿੱਚ ਇੱਕ ਵੱਡਾ ਮੋਰਚਾ ਲੱਗ ਗਿਆ ਹੈ ਅਤੇ ਇਸ ਮੋਰਚੇ ਵਿੱਚ ਪੰਥਕ ਜਥੇਬੰਦੀਆਂ ਤੋਂ ਇਲਾਵਾ ਕਿਸਾਨ ਯੂਨੀਅਨਾਂ ਕਾਂਗਰਸ ਅਕਾਲੀ ਆਗੂ ਤੇ ਹੋਰ ਖਾੜਕੂ ਸਿੰਘਾਂ ਵੱਲੋਂ ਇੱਕ ਜੁਟਤਾ ਵਖਾਈ ਜਾ ਰਹੀ ਹੈ ਅਤੇ ਬੀਤੇ ਦਿਨ ਸਮਾਣਾ ਵਿਖੇ ਇੱਕ ਵੱਡਾ ਇਕੱਠ ਕੀਤਾ ਗਿਆ ਜਿਸ ਨੇ ਸਰਕਾਰ ਦੀਆਂ ਨੀਂਦਾਂ ਉਡਾਕੇ ਰੱਖ ਦਿੱਤੀਆਂ ਹਨ ਅਤੇ ਮੋਰਚੇ ਦੇ ਆਗੂਆਂ ਵੱਲੋਂ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਇਸ ਤੋਂ ਵੀ ਵੱਡੇ ਵੱਡੇ ਇਕੱਠ ਕਰਨਗੇ ਅਤੇ ਇਹ ਸਿਲਸਿਲਾ ਸਰਕਾਰ ਵਿਰੋਧੀ ਵਰਤਾਰਾ ਉਦੋ ਤੱਕ ਜਾਰੀ ਰਹੇਗਾ,ਜਿੰਨੀ ਦੇਰ ਤੱਕ ਗੁਰਬਾਣੀ ਮਾਮਲੇ ਤੇ ਭਗਵੰਤ ਮਾਨ ਦੀ ਆਪ ਸਰਕਾਰ ਇੱਕ ਸਖ਼ਤ ਕਾਨੂੰਨ ਨਹੀਂ ਬਣਾ ਦੇਂਦੀ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਗੁਰਬਾਣੀ ਬੇਅਦਬੀ ਮਾਮਲੇ ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਲੰਮੇ ਸਮੇਂ ਤੋਂ ਸਮਾਣਾ ਟਾਵਰ ਤੇ ਬੈਠੇ ਸਾਬਕਾ ਫੌਜੀ ਭਾਈ ਗੁਰਜੀਤ ਸਿੰਘ ਦੀ ਹਮਾਇਤ ‘ਚ ਲੱਗੇ ਮੋਰਚੇ ਦੀ ਪੂਰਨ ਹਮਾਇਤ ਕਰਦੀ ਹੋਈ ਜਿਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਗੁਰਬਾਣੀ ਬੇਅਦਬੀ ਮਾਮਲੇ ਤੇ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਤੇ ਜੋਰ ਦਿੱਤਾ ਜਾਵੇ, ਉਥੇ ਮੁਖ ਮੰਤਰੀ ਵੱਲੋਂ ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਖੁਸ਼ੀ ਮਨਾਉਂਦਿਆਂ ਇਹ ਕਿਹਾ ਜਾ ਰਿਹਾ ਹੈ ਕਿ ਅਸੀਂ ਚਾਰ ਸਾਲਾਂ’ਚ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ਅਤੇ ਹੁਣ ਤਾਂ 2047 ਤੱਕ ਆਪ ਦੀ ਹੀ ਸਰਕਾਰ ਰਹਿਗੀ ਦਾ ਮੋੜਵਾਂ ਜਵਾਬ ਦਿੰਦੀ ਹੋਈ ਸਪੱਸ਼ਟ ਕਰਦੀ ਹੈ ਕਿ ਅਕਾਲੀ ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੂੰ ਗੁਰਬਾਣੀ ਬੇਅਦਬੀ ਮੁੱਦਾ ਲੈਕੇ ਬੈਠਾ ਸੀ ਤੇ ਹੁਣ ਆਪ ਸਰਕਾਰ ਦੀ ਵਾਰੀ ਆਉਣ ਵਾਲੀ ਹੈ ਜਦੋਂ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਪੰਜਾਬ ਦੇ ਲੋਕ ਕਰਾਰੀ ਹਾਰ ਦਾ ਮੂੰਹ ਦਿਖਾਉਣਗੇ ਅਤੇ ਪੰਥਕ ਸਰਕਾਰ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਦੇਣਗੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਣਾ ਮੋਰਚੇ ਦੀ ਪੂਰਨ ਹਮਾਇਤ, ਸਰਕਾਰ ਨੂੰ ਗੁਰਬਾਣੀ ਬੇਅਦਬੀ ਮਾਮਲੇ ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅਕਾਲੀ ਭਾਜਪਾ ਸਰਕਾਰ ਗੁਰਬਾਣੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ,ਗੁਰਬਾਣੀ ਬੇਅਦਬੀ ਮਾਮਲੇ ਦੇ ਹੱਲ ਦਾ ਵਾਅਦਾ ਲੈ ਕੇ ਆਈ ਸੀ ਪਰ ਵਾਹਦਾ ਨਾਂ ਪੂਰਾ ਕਰਨ ਦੀ ਸੂਰਤ ‘ਚ ਲੋਕਾਂ ਨੇ ਹਾਰ ਦਾ ਮੂੰਹ ਵਖਾਇਆ, ਭਾਈ ਖਾਲਸਾ ਨੇ ਕਿਹਾ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਾਉਣ ਸਮੇਂ ਉਨ੍ਹਾਂ ਨੇ ਗੁਰਬਾਣੀ ਗੁਟਕੇ ਸਾਹਿਬ ਤੇ ਹੱਥ ਰੱਖ ਕੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਸਖਤ ਕਾਨੂੰਨ ਬਣਾਉਣ ਦਾ ਵਾਅਦਾ ਕਰਕੇ ਆਪਣੀ ਸਰਕਾਰ ਬਣਾਈ ਤੇ ਵਾਹਦਾ ਪੂਰਾ ਨਹੀਂ ਕੀਤਾ ! ਜਿਸ ਦੇ ਸਿੱਟੇ ਵਜੋਂ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰਾਰੀ ਹਾਰ ਦਾ ਮੂੰਹ ਵਿਖਾਇਆ, ਭਾਈ ਖਾਲਸਾ ਨੇ ਸਪੱਸ਼ਟ ਕਿਹਾ ਹੁਣ ਝਾੜੂ ਨਿਸ਼ਾਨ ਵਾਲਿਆਂ ਦੀ ਆਪ ਸਰਕਾਰ ਨੇ ਵੀ ਗੁਰਬਾਣੀ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਤੇ ਗੁਰਬਾਣੀ ਬੇਅਦਬੀ ਮਾਮਲੇ ਤੇ ਸਖਤ ਕਾਨੂੰਨ ਬਣਾਉਣ ‘ਚ ਬੁਰੀ ਤਰ੍ਹਾਂ ਅਸਫ਼ਲ ਰਹਿਣ ਦੇ ਵੱਡੇ ਰੋਸ ਵਜੋਂ ਸਾਬਕਾ ਫੌਜੀ ਭਾਈ ਗੁਰਜੀਤ ਸਿੰਘ ਲੰਮੇ ਸਮੇਂ ਤੋਂ ਸਮਾਣੇ ਦੇ ਟਾਵਰ ਤੇ ਚੜ੍ਹੇ ਹੋਏ ਹਨ, ਭਾਈ ਖਾਲਸਾ ਨੇ ਕਿਹਾ ਇਸ ਦੀ ਹਮਾਇਤ ਵਿੱਚ ਸਮਾਣਾਂ ਵਿਖੇ ਸਰਕਾਰ ਵਿਰੋਧੀ ਸਮੁੱਚੀਆਂ ਪੰਥਕ ਜਥੇਬੰਦੀਆਂ ਵੱਲੋਂ ਇੱਕ ਵੱਡਾ ਮੋਰਚਾ ਲੱਗਾ ਹੋਇਆ ਹੈ ਅਤੇ ਸਰਕਾਰ ਤੋਂ ਸਖ਼ਤੀ ਨਾਲ ਮੰਗ ਕੀਤੀ ਜਾ ਰਹੀ ਹੈ ਕਿ ਰਾਜ ‘ਚ ਗੁਰਬਾਣੀ ਬੇਅਦਬੀ ਮਾਮਲੇ ਤੁਰੰਤ ਬੰਦ ਕੀਤੇ ਜਾਣ ਅਤੇ ਗੁਰਬਾਣੀ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਦੇ ਨਾਲ ਨਾਲ ਗੁਰਬਾਣੀ ਬੇਅਦਬੀ ਮਾਮਲੇ ਤੇ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਇਆ ਜਾਵੇ, ਭਾਈ ਖਾਲਸਾ ਨੇ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਸਮਾਣੇ ਵਿਖੇ ਲੱਗੇ ਮੋਰਚੇ ਦੇ ਆਗੂਆਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਉਨ੍ਹਾਂ ਨੂੰ ਮੋਰਚਾ ਖਤਮ ਕਰਨ ਦਾ ਮੌਕਾ ਮਿਲ ਸਕੇ, ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਬਾਣੀ ਬੇਅਦਬੀ ਮਾਮਲੇ ਵਾਲਾ ਲੋਕਾਂ ਨਾਲ ਕੀਤਾਂ ਵਾਹਦਾ ਨਾਂ ਪੂਰਾ ਕਰਨ ‘ਚ ਬੁਰੀ ਤਰ੍ਹਾਂ ਅਸਫ਼ਲ ਸਿਧ ਹੋਏ ਹਨ ਅਤੇ ਸਰਕਾਰ ਦੇ ਚਾਰ ਸਾਲ ਬੀਤਣ ਤੇ ਸਾਰੇ ਵਾਅਦੇ ਪੂਰੇ ਕਰ ਦੇਣ ਦਾ ਵਾਅਦਾ ਕਰਦੇ ਹੋਏ ਇਹ ਕਹਿ ਰਹੇ ਹਨ ਕਿ ਹੁਣ 2047 ਤੱਕ ਸਰਕਾਰ ਸਾਡੀ ਰਹੇ ਗੀ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਮਾਣਾ ਵਿਖੇ ਸਮੁਚੀਆਂ ਪੰਥਕ ਜਥੇਬੰਦੀਆਂ ਤੇ ਕਿਸਾਨ ਜਥੇਬੰਦੀਆਂ ਵਲੋਂ ਲਾਏ ਮੋਰਚੇ ਦੀ ਪੂਰਨ ਹਮਾਇਤ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਮੋਰਚੇ ਦੀ ਮੰਗ ਅਨੁਸਾਰ ਗੁਰਬਾਣੀ ਬੇਅਦਬੀ ਨੂੰ ਰੋਕਿਆਂ ਜਾਵੇ ਤੇ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਦੇ ਨਾਲ ਨਾਲ ਗੁਰਬਾਣੀ ਬੇਅਦਬੀ ਮਾਮਲੇ ਤੇ ਸਖਤ ਕਾਨੂੰਨ ਬਣਾਇਆ ਜਾਵੇ ਤਾਂ ਹੀ ਗੁਰਬਾਣੀ ਬੇਅਦਬੀ ਮਾਮਲੇ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਅਜਿਹਾ ਵਾਹਦਾ ਨਾਂ ਪੂਰਾ ਕਰਨ ਦੀ ਸੂਰਤ ‘ਚ ਆਪ ਸਰਕਾਰ ਏ ਸੋਚ ਲਵੇ!ਕਿ ਅਕਾਲੀ ਭਾਜਪਾ ਸਰਕਾਰ ਅਤੇ ਕਾਂਗਰਸ ਸਰਕਾਰ ਨੂੰ ਗੁਰਬਾਣੀ ਬੇਅਦਬੀ ਮਾਮਲਾ ਲੈ ਕੇ ਬਹਿ ਗਿਆ ਅਤੇ ਹੁਣ ਵਾਰੀ ਝਾੜੂ ਨਿਸ਼ਾਨ ਵਾਲੀ ਆਪ ਸਰਕਾਰ ਦੀ ਆ ਗਈ ਹੈ ਤੇ ਤੁਸੀਂ 2047 ਤੱਕ ਰਾਜ ਕਰਨ ਦੀ ਭਵਿੱਖਬਾਣੀ ਕਰੀ ਬੈਠੇ ਹੋ ? । ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫ਼ੌਜ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਬਹਾਦਰ ਸਿੰਘ ਤੋਂ ਇਲਾਵਾ ਕਈ ਹੋਰ ਫੈਡਰੇਸ਼ਨ ਕਾਰਕੁੰਨ ਹਾਜਰ ਸਨ ।


