ਦੱਬੇ ਕੁਚਲੇ ਗਰੀਬ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰਨ ਵਾਲੇ ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਊ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)–ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਊ ਕਾਂਸ਼ੀ ਰਾਮ ਨੂੰ ਭਾਰਤ ਰਤਨ ਦੇਣ ਦੀ ਮੰਗ ਆਪ ਸਰਕਾਰ ਦੀ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲ਼ੀ ਹੈ ਅਤੇ ਇਸ ਦੀ ਹਮਾਇਤ ‘ਚ ਕਾਂਗਰਸ ਵੱਲੋਂ ਆਉਣਾ ਵੀ ਵਧੀਆ ਗੱਲ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਊ ਕਾਂਸ਼ੀ ਰਾਮ ਜੀ ਨੂੰ ਆਪ ਵੱਲੋਂ ਭਾਰਤ ਰਤਨ ਨਾਲ ਨਿਵਾਜਣ ਵਾਲੇ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਸਮਾਜ ਦੇ ਦਬੇ ਕੁਚਲੇ ਲੋਕਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੀ ਜਾਂਚ ਸਿਖਾਉਣ ਤੇ ਵੱਡੇ ਸੰਘਰਸ਼ੀ ਬਾਊ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਸ਼ਲਾਘਾਯੋਗ ਉਪਰਾਲਾ ਮੰਨਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਪ ਸਰਕਾਰ ਵੱਲੋਂ ਬਾਊ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਦੇਣ ਦੀ ਮੰਗ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਸਮੇਂ ਦੀ ਲੋੜ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।

ਉਹਨਾਂ ਕਿਹਾ ਕਾਂਗਰਸ ਪਾਰਟੀ ਵੱਲੋਂ ਇਸ ਦੀ ਹਮਾਇਤ ਕਰਨੀ ਬਹੁਤ ਹੀ ਮਹੱਤਵਪੂਰਨ ਗੱਲ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਊ ਕਾਂਸ਼ੀ ਰਾਮ ਜੀ ਨੇ ਜਿਥੇ ਦੱਬੀ ਕੁਚਲੀ ਗਰੀਬ ਜਨਤਾ ਨੂੰ ਆਪਣੇ ਹੱਕਾਂ ਲਈ ਜਾਗਰੂਕ ਕੀਤਾ ਅਤੇ ਇਨ੍ਹਾਂ ਹੱਕਾਂ ਨੂੰ ਪ੍ਰਾਪਤ ਕਰਨ ਲਈ ਸਰਕਾਰਾਂ ਵਿਰੁੱਧ ਸੰਘਰਸ਼ ਕਰਨ ਲਈ ਲਾਮਬੰਦ ਕਰਨਾ ਉਹਨਾਂ ਦੀ ਵੱਡੀ ਪ੍ਰਾਪਤੀ ਸੀ ਭਾਈ ਖਾਲਸਾ ਨੇ ਕਿਹਾ ਬਾਊ ਕਾਂਸ਼ੀ ਰਾਮ ਜੀ ਦੀ ਪ੍ਰੇਰਨਾ ਤੇ ਉਦਮ ਸਦਕਾ ਹੀ ਉਤਰਪਰਦੇਸ਼ ਵਿਚ ਬਹੁਜਨ ਸਮਾਜ ਪਾਰਟੀ ਨੇ ਕੁਮਾਰੀ ਮਾਇਆਵਤੀ ਦੀ ਅਗਵਾਈ ਹੇਠ ਲੰਮਾਂ ਸਮਾਂ ਸਰਕਾਰ ਚਲਾਈ ਅਤੇ ਗ਼ਰੀਬਾਂ ਨੂੰ ਆਰਥਿਕ ਸਮਾਜਿਕ ਅਤੇ ਰਾਜਨੀਤਕ ਪੱਖੋਂ ਉੱਚਾ ਚੁੱਕਣ ਵਿੱਚ ਵੱਡਾ ਯੋਗਦਾਨ ਪਾਇਆ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਆਪ ਸਰਕਾਰ ਵੱਲੋਂ ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਊ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਦੇਣ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੋਈ ਕਾਂਗਰਸ ਪਾਰਟੀ ਵੱਲੋਂ ਇਸ ਦੀ ਹਮਾਇਤ ‘ਚ ਆਉਣ ਦੀ ਦਾ ਸਵਾਗਤ ਕਰਦੀ ਹੋਈ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ਕਿ ਦੱਬੇ ਕੁੱਚਲੇ ਗ਼ਰੀਬ ਲੋਕਾਂ ਨੂੰ ਆਪਣੇ ਹੱਕਾਂ ਲਈ ਲੜਨ ਲਈ ਲਾਮਬੰਦ ਕਰਨ ਵਾਲੀ ਸੋਚ ਅਵਾਜ਼ ਬਾਊ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ।

Leave a Reply

Your email address will not be published. Required fields are marked *