ਹੁਣ ਪੰਜਾਬ ਵਿੱਚ ਦਿਮਾਗ ਦੇ ਰੋਗਾਂ (ਬ੍ਰੇਨ ਸਟ੍ਰੋਕ) ਦੇ ਮੁੱਫਤ ਇਲਾਜ਼-ਰਮਨ ਬਹਿਲ

ਗੁਰਦਾਸਪੁਰ

ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਨੂੰ 30 ਹਜ਼ਾਰ ਦੇ ਮੁੱਲ ਦਾ ਟੀਕਾ ਲਗਾਇਆ ਜਾਵੇਗਾ ਬਿਲਕੁਲ ਮੁਫ਼ਤ : ਰਮਨ ਬਹਿਲ

ਇਸ ਤੋਂ ਪਹਿਲਾਂ ਦਿਮਾਗ ਦੇ ਰੋਗਾਂ ਦਾ ਇਲਾਜ਼ ਮੈਟ੍ਰੋ ਪੋਲੀਟਨ ਸਿਟੀ ਵਿੱਚ ਹੁੰਦਾ ਸੀ, ਜੋ ਕਿ ਬਹੁਤ ਮਹਿੰਗਾ ਸੀ, ਪਰ ਹੁਣ ਰਮਨ ਬਹਿਲ ਨੇ ਪੂਰੇ ਪੰਜਾਬ ਵਿੱਚ ਇਹ ਸਹੂਲਤ ਪ੍ਰਦਾਨ ਕਰਵਾ ਕੇ ਲੋਕਾਂ ਦਾ ਮੰਨ ਜਿੱਤਿਆ ਹੈ

ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁੱਹਈਆ ਕਰਵਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ 23 ਜ਼ਿਲ੍ਹਾ ਹਸਪਤਾਲਾਂ ਅਤੇ 03 ਮੈਡੀਕਲ ਕਾਲਜਾਂ ਫ਼ਰੀਦਕੋਟ, ਅੰਮਿ੍ਰਤਸਰ ਅਤੇ ਪਟਿਆਲਾ ਵਿੱਚ ਸਟ੍ਰੋਕ ਰੈਡੀ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ। ਇਨਾਂ ਯੂਨਿਟਾਂ ਵਿੱਚ ਦਿਮਾਗੀ ਦੌਰਾ ਜਾਂ ਬ੍ਰੇਨ ਸਟ੍ਰੋਕ ਵਾਲੇ ਮਰੀਜ਼ਾਂ ਦਾ ਤੁਰੰਤ ਇਲਾਜ ਕੀਤਾ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਵਿੱਚ ਹਾਈਪਰਟੈਂਸ਼ਨ ਜਿਸਨੂੰ ਕਿ ਆਮ ਭਾਸ਼ਾ ਵਿੱਚ ਬਲੱਡ ਪ੍ਰੈਸ਼ਰ ਵਧਣਾ ਵੀ ਕਿਹਾ ਜਾਂਦਾ ਹੈ, ਦੇ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਅਤੇ ਇਨਾਂ ਮਰੀਜ਼ਾਂ ਵਿੱਚੋਂ 50 ਪ੍ਰਤੀਸ਼ਤ ਮਰੀਜ਼ਾਂ ਨੂੰ ਪਤਾ ਵੀ ਨਹੀਂ ਹੁੰਦਾ ਕਿ ਉਨਾਂ ਨੂੰ ਹਾਈਪਰਟੈਂਸ਼ਨ ਹੈ। ਉਨਾਂ ਕਿਹਾ ਕਿ ਬ੍ਰੇਨ ਸਟ੍ਰੋਕ, ਹਾਈਪਰਟੈਂਸ਼ਨ ਕਾਰਣ ਹੋਣ ਵਾਲੀ ਇੱਕ ਬਹੁਤ ਹੀ ਗੰਭੀਰ ਅਤੇ ਘਾਤਕ ਸਥਿਤੀ ਹੈ, ਜਿਸ ਕਾਰਣ ਹਰੇਕ 30 ਮਿੰਟ ਵਿੱਚ ਇੱਕ ਮਰੀਜ਼ ਦੀ ਮੌਤ ਹੋ ਜਾਂਦੀ ਹੈ। ਇਸ ਤੋਂ ਇਲਾਵਾ ਇਸ ਬਿਮਾਰੀ ਕਾਰਣ ਮਰੀਜ਼ ਦਾ ਸਰੀਰ ਵੀ ਲਕਵਾਗ੍ਰਸਤ ਹੋ ਸਕਦਾ ਹੈ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਹੁਣ ਤੱਕ ਗਰੀਬ ਲੋਕਾਂ ਲਈ ਇਸ ਬਿਮਾਰੀ ਦਾ ਇਲਾਜ ਉਨਾਂ ਦੀ ਪਹੁੰਚ ਤੋਂ ਬਾਹਰ ਸੀ ਅਤੇ ਹੁਣ ਇਨਾਂ ਸਥਾਪਿਤ ਕੀਤੇ ਜਾ ਰਹੇ ਯੂਨਿਟਾਂ ਵਿੱਚ ਲਗਭਗ 30000/- ਰੁਪਏ ਤੱਕ ਦੇ ਮੁੱਲ ਦਾ ਟੀਕਾ ਬਿਲਕੁਲ ਮੁਫ਼ਤ ਲਗਾਇਆ ਜਾਵੇਗਾ ਅਤੇ ਮਰੀਜ਼ ਦਾ ਸੀ.ਟੀ. ਸਕੈਨ ਵੀ ਮੁਫ਼ਤ ਕੀਤਾ ਜਾਵੇਗਾ। ਇਸ ਨਾਲ਼ ਨਾ ਕੇਵਲ ਅਜਿਹੇ ਮਰੀਜ਼ ਦੀ ਜਾਨ ਬਚਾਈ ਜਾ ਸਕਦੀ ਹੈ ਸਗੋਂ ਉਸਦੇ ਸ਼ਰੀਰ ਨੂੰ ਲਕਵਾਗ੍ਰਸਤ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਬੇਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਸਿਹਤ ਢਾਂਚੇ ਵਿੱਚ ਵੱਡੇ ਸੁਧਾਰ ਤੇ ਬਦਲਾਅ ਲਿਆਂਦੇ ਜਾ ਰਹੇ ਹਨ।

Leave a Reply

Your email address will not be published. Required fields are marked *