ਹੈਦਰਾਬਾਦ,ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਦੀਆਂ ਜਾਇਦਾਦਾ ਤੇ ਸਰਕਾਰਾਂ ਦੀ ਮਿਲੀ ਭੁਗਤ ਨਾਲ ਪ੍ਰਸ਼ਾਸਨ ਵੱਲੋਂ ਜ਼ਬਰੀ ਕਬਜ਼ੇ ਕਰਨ ਦੀ ਸਰਕਾਰੀ ਸਿੱਖ ਵਿਰੋਧੀ ਚਾਲ ਚੱਲੀ ਹੋਈ ਹੈ ਜਿਸ ਤਹਿਤ ਕਈ ਗੁਰੂ ਘਰਾਂ ਦੀਆਂ ਜ਼ਮੀਨਾਂ ਜਾਇਦਾਦਾਂ ਤੇ ਕਬਜ਼ੇ ਕੀਤੇ ਜਾ ਰਹੇ ਹਨ ਅਤੇ ਹੁਣ ਤਾਜ਼ੀ ਖ਼ਬਰ ਮੁਤਾਬਕ ਗੁਰਦੁਆਰਾ ਸਾਹਿਬ ਬਰਮਾਲਾ ਹੈਦਰਾਬਾਦ ਦੀ ਜਗ੍ਹਾ ਤੇ ਪ੍ਰਸ਼ਾਸਨ ਵਲੋਂ ਸਥਾਨਕ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੇ ਉਲਟ ਜ਼ਬਰੀ ਕੀਤਾ ਗਿਆ ਜੋ ਅਤਿ ਨਿੰਦਣਯੋਗ ਕਾਰਵਾਈ ਹੈ ਜਿਸ ਨਾਲ ਸਮੁਚੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਇਸ ਕਰਕੇ ਦਲਪੰਥ ਭਾਈ ਰੂਪ ਚੰਦ ਅੰਸ ਬੰਸ ਭਾਈ ਰੂਪ ਚੰਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇਸ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਬੇਨਤੀ ਕਰਦੀ ਹੈ ਕਿ ਗੁਰਦੁਆਰਾ ਸਾਹਿਬ ਬਰਮਾਲਾ ਹੈਦਰਾਬਾਦ ਤੇ ਸਥਾਨਕ ਸਰਕਾਰ ਦੀ ਮਿਲੀ ਭੁਗਤ ਨਾਲ ਪ੍ਰਸ਼ਾਸਨ ਵੱਲੋਂ ਕੀਤੇ ਕਬਜੇ ਨੂੰ ਛੁਡਾਉਣ ਲਈ ਚਾਰਾਜੋਈ ਕੀਤੀ ਜਾਵੇ ਕਿਉਂਕਿ ਇਸ ਕਾਰਵਾਈ ਦਾ ਸਿੱਖਪੰਥ ਤੇ ਸਥਾਨਕ ਸਿੱਖ ਭਾਈਚਾਰੇ ਦੀਆਂ ਸੰਗਤਾਂ ਵਿੱਚ ਵੱਡਾ ਰੋਸ ਪਾਇਆ ਜਾ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਗੁਰਦੁਆਰਾ ਸਾਹਿਬ ਦੀ ਜਗ੍ਹਾ ਨੂੰ ਸਥਾਨਕ ਸਰਕਾਰ ਦੀ ਮਦਦ ਤੁਰੰਤ ਛੁਡਵਾਇਆ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਲਪੰਥ ਭਾਈ ਰੂਪ ਚੰਦ ਦੇ ਮੁੱਖੀ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਅੰਸ ਬੰਸ ਭਾਈ ਰੂਪ ਚੰਦ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਗੁਰਦੁਆਰਾ ਸਾਹਿਬ ਬਰਮਾਲਾ ਹੈਦਰਾਬਾਦ ਦੀ ਜਗ੍ਹਾ ਤੇ ਪ੍ਰਸ਼ਾਸਨ ਵੱਲੋਂ ਜ਼ਬਰੀ ਕਬਜ਼ਾ ਕਰਨ ਵਾਲੇ ਸਿੱਖ ਵਿਰੋਧੀ ਵਰਤਾਰੇ ਦੀ ਨਿੰਦਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਇਸ ਸਬੰਧੀ ਸਥਾਨਕ ਸਰਕਾਰ ਨਾਲ ਗੱਲਬਾਤ ਕਰਨ ਦੀ ਬੇਨਤੀ ਕਰਦਿਆਂ ਕੀਤਾ, ਇਹਨਾਂ ਪੰਥਕ ਆਗੂਆਂ ਨੇ ਕਿਹਾ ਗੁਰਦੁਆਰਾ ਸਾਹਿਬ ਨਾਲ ਸਬੰਧਤ ਜਗਾਂ ਤੇ ਕਬਜ਼ਾ ਕਰਨਾ ਬਹੁਤ ਦੁਖਦਾਈ ਤੇ ਸਿੱਖ ਵਿਰੋਧੀ ਵਰਤਾਰਾ, ਸਗੋਂ ਇਹ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁਚਾਉਣ ਵਾਲ਼ਾ ਹੈ,ਜਥੇ ਬਾਬਾ ਗੁਰਦੀਪ ਸਿੰਘ ਤੇ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਗੁਰਦੁਆਰਾ ਸਾਹਿਬ ਨੂੰ ਪੁਰਾਤਨ ਸਮੇਂ ਤੋਂ ਮਿਲੀ ਜਗਾਂ ਤੇ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਾਨੂੰਨ ਅਤੇ ਸਿਧਾਂਤਾਂ ਦੇ ਬਿਲਕੁਲ ਉਲਟ ਹੈ,ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਦੀ ਜਗ੍ਹਾ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨੀ ਗੁਰੂ ਘਰ ਨਾਲ ਸਿੱਧੀ ਟੱਕਰ ਤੇ ਧੱਕੇਸ਼ਾਹੀ ਹੈ ਉਹਨਾਂ ਕਿਹਾ ਪ੍ਰਸ਼ਾਸਨ ਵਲੋਂ ਕੀਤੀ ਕਾਰਵਾਈ ਸਿੱਖ ਪੰਥ ਤੇ ਸਥਾਨਕ ਸਿੱਖ ਭਾਈਚਾਰੇ ਨਾਲ ਵੱਡੀ ਬੇਇਨਸਾਫ਼ੀ ਹੈ ਕਿਉਂਕਿ ਇਸ ਤਰ੍ਹਾਂ ਜਬਰੀ ਕਬਜ਼ਾ ਕਰਨਾ ਸਿੱਖ ਕੌਮ ਨੂੰ ਸਿੱਧੀ ਚੁਣੌਤੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ , ਉਹਨਾਂ ਕਿਹਾ ਸਿੱਖ ਧਰਮ ਵਿੱਚ ਗੁਰਦੁਆਰਾ ਸਾਹਿਬ ਸੰਗਤ ਦੀ ਆਸਤਾ ਅਤੇ ਵਿਸ਼ਵਾਸ ਦਾ ਕੇਂਦਰ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੁੰਦੇ ਹਨ ਅਤੇ ਇਥੇ ਹਰ ਲੋੜਵੰਦ ਨੂੰ ਲੰਗਰ ਛਕਾਇਆ ਜਾਂਦਾ ਹੈ ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ,ਇਸ ਕਰਕੇ ਦਲਪਲ ਭਾਈ ਰੂਪਚੰਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਕਾਰਵਾਈ ਦੀ ਜਿਥੇ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਉਹ ਸਥਾਨਕ ਸਰਕਾਰ ਨਾਲ਼ ਗਲਬਾਤ ਕਰਕੇ ਗੁਰਦੁਆਰੇ ਸਾਹਿਬ ਦੀ ਜਗ੍ਹਾ ਨੂੰ ਛੁਡਵਾਇਆ ਜਾਵੇ, ਇਸ ਮੌਕੇ ਤੇ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਅਤੇ ਭਾਈ ਵਿਰਸਾ ਸਿੰਘ ਖਾਲਸਾ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਹੈਪੀ, ਬਾਬਾ ਬੱਚੀ ਨਿਹੰਗ ਸਿੰਘ, ਭਾਈ ਸੁਖਦੇਵ ਸਿੰਘ ਫੌਜੀ, ਭਾਈ ਇੰਦਰਜੀਤ ਸਿੰਘ ਤੋਂ ਇਲਾਵਾ ਕਈ ਹੋਰ ਆਗੂ ਵੀ ਹਾਜ਼ਰ ਸਨ ।


