ਰਮਨ ਬਹਿਲ ਵੱਲੋਂ ਪਿੰਡ ਬੱਬੇਹਾਲੀ ਦੀ ਉੱਦਮੀ ਮਹਿਲਾ ਸੰਦੀਪ ਕੌਰ ਨੂੰ ਰਾਜ ਪੱਧਰੀ ਸਮਾਗਮ ਵਿੱਚ ਮਿਲੇ

ਗੁਰਦਾਸਪੁਰ

ਪੰਜਾਬ ਸਰਕਾਰ ਨੇ ਉੱਦਮੀ ਮਹਿਲਾਵਾਂ ਨੂੰ ਅੱਗੇ ਵਧਣ ਲਈ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ -ਰਮਨ ਬਹਿਲ

ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ , ਪੇਂਡੂ ਵਿਕਾਸ ਅਤੇ ਪੰਚਾਇਤਾ ਵਿਭਾਗ ਅਧੀਨ “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਮੁਹਿੰਮ ਤਹਿਤ ਸਫਲ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਨੇ ਆਪਣੇ ਹਲਕੇ ਦੇ ਪਿੰਡ ਬੱਬੇਹਾਲੀ ਦੀ ਉੱਦਮੀ ਮਹਿਲਾ ਸੰਦੀਪ ਕੌਰ (ਪਤਨੀ ਮੋਨਾਵਰ ਮਸੀਹ) ਨੂੰ ਮਿਲੇ ਇਸ ਮਾਣਯੋਗ ਸਨਮਾਨ ‘ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਦੀਪ ਕੌਰ ਨੂੰ 25 ਹਜ਼ਾਰ ਰੁਪਏ ਦੀ ਰਕਮ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ਹੈ, ਜੋ ਕਿ ਹੋਰ ਮਹਿਲਾਵਾਂ ਲਈ ਪ੍ਰੇਰਣਾ ਦਾ ਸਰੋਤ ਹੈ।

ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। “ਆਪਣਾ ਕਾਰੋਬਾਰ, ਆਪਣੀ ਪਹਿਚਾਣ” ਵਰਗੀਆਂ ਯੋਜਨਾਵਾਂ ਨਾਲ ਪੇਂਡੂ ਇਲਾਕਿਆਂ ਵਿੱਚ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦਾ ਮੌਕਾ ਮਿਲ ਰਿਹਾ ਹੈ।

ਉੱਦਮੀ ਮਹਿਲਾ ਸੰਦੀਪ ਕੌਰ ਨੇ ਦੱਸਿਆ ਕਿ ਉਹ 2008 ਤੋਂ ਹੱਥ ਨਾਲ ਤਿਆਰ ਕੀਤੇ ਆਰਟੀਫਿਸ਼ਲ ਗਹਿਣਿਆਂ ਦਾ ਕੰਮ ਕਰ ਰਹੀ ਹੈ ਅਤੇ ਆਪਣੀ ਮਿਹਨਤ ਨਾਲ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਮਾਣ ਨਹੀਂ ਮਿਲਿਆ, ਜਦਕਿ ਮੌਜੂਦਾ ਸਰਕਾਰ ਵੱਲੋਂ ਦਿੱਤਾ ਗਿਆ ਇਹ ਸਨਮਾਨ ਉਸ ਲਈ ਬਹੁਤ ਮਾਣ ਵਾਲੀ ਗੱਲ ਹੈ।

ਸੰਦੀਪ ਕੌਰ ਨੇ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਰਮਨ ਬਹਿਲ ਦਾ ਦਿਲੋਂ ਧੰਨਵਾਦ ਕੀਤਾ। ਬਹਿਲ ਨੇ ਕਿਹਾ ਕਿ ਅਜਿਹੀਆਂ ਮਿਹਨਤੀ ਅਤੇ ਹੁਨਰਮੰਦ ਮਹਿਲਾਵਾਂ ਹੀ ਸਮਾਜ ਦੀ ਅਸਲ ਤਾਕਤ ਹਨ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਂਦੀ ਰਹੇਗੀ।

Leave a Reply

Your email address will not be published. Required fields are marked *