ਵਿਦਿਆਰਥੀਆਂ ਤੋਂ ਨਜਾਇਜ਼ ਜੁਰਮਾਨਾ ਵਸੂਲਣ ਨਹੀਂ ਦਿੱਤਾ ਜਾਵੇਗਾ- ਆਇਸਾ

ਗੁਰਦਾਸਪੁਰ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)—ਵਿਦਿਆਰਥੀਆਂ ਜਥੇਬੰਦੀ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿੱਚ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਦੇ ਗੇਟ ਅੱਗੇ ਕਾਲਜ ਪ੍ਰਸ਼ਾਸਨ ਦੇ ਖਿਲਾਫ਼ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਹ ਰੋਸ ਪ੍ਰਦਰਸ਼ਨ ਕਾਲਜ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਤੋਂ ਵਸੂਲ ਕੀਤੇ ਜਾ ਰਹੇ ਨਜਾਇਜ਼ ਜੁਰਮਾਨੇ ਦੇ ਖਿਲਾਫ਼ ਕੀਤਾ ਗਿਆ।ਜਿਸ ਤੋਂ ਬਾਅਦ ਵਿਦਿਆਰਥੀ ਜਥੇਬੰਦੀ ਆਇਸਾ ਦੀ ਅਗਵਾਈ ਵਿੱਚ ਡੀ ਸੀ ਦਫਤਰ ਮਾਨਸਾ ਤੱਕ ਮਾਰਚ ਕਰਕੇ ਧਰਨਾ ਦਿੱਤਾ ਗਿਆ। ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਿਦਿਆਰਥੀ ਜਥੇਬੰਦੀ ਆਇਸਾ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਅਤੇ ਸੂਬਾ ਸਕੱਤਰ ਸੁਖਜੀਤ ਰਾਮਾਨੰਦੀ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਲੋਕਾਂ ਦੀ ਸਰਕਾਰ ਅਖਵਾਉਣ ਵਾਲੀ ਮਾਨ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬੇ ਅੰਦਰ ਵਿਦਿਆਰਥੀਆਂ ਦੀਆਂ ਜੇਬਾਂ ਉੱਪਰ ਲਗਾਤਾਰ ਡਾਕੇ ਮਾਰੇ ਜਾ ਰਹੇ ਹਨ। ਉਹਨਾਂ ਕਿਹਾ ਕਿ ਯੂਨੀਵਰਸਿਟੀ ਅਤੇ ਪ੍ਰਾਈਵੇਟ ਕਾਲਜਾਂ ਵੱਲੋਂ ਵਿਦਿਆਰਥੀਆਂ ਤੋਂ ਨਾਜਾਇਜ਼ ਫੀਸਾਂ ਅਤੇ ਜੁਰਮਾਨੇ ਵਸੂਲ ਕੀਤੇ ਜਾ ਰਹੇ ਹਨ ਅਤੇ ਦਾਖਲਾ ਫੀਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਇਸ ਦੀ ਉਦਾਹਰਨ ਜੋਂ ਅੱਜ ਮਾਤਾ ਸੁੰਦਰੀ ਗਰਲਜ਼ ਕਾਲਜ਼ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਤੋਂ ਨਜਾਇਜ਼ ਜੁਰਮਾਨੇ ਵਸੂਲਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜੋਂ ਕਿ ਜਥੇਬੰਦੀ ਵੱਲੋਂ ਬਰਦਾਸਿਤ ਨਹੀਂ ਕੀਤਾ ਜਾਵੇਗਾ। ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਦੀਆਂ ਵਿਦਿਆਰਥੀਆਂ ਤੋਂ ਕਾਲਜ ਵੱਲੋਂ ਯੂਨੀਵਰਸਿਟੀ ਨਿਯਮਾਂ ਦੇ ਖਿਲਾਫ਼ ਨਾਜਾਇਜ਼ ਜੁਰਮਾਨਾ ਵਸੂਲ ਕਰਨਾ ਬੰਦ ਕੀਤਾ ਜਾਵੇ ਅਤੇ ਵਿਦਿਆਰਥੀਆਂ ਦੇ ਰੁਕੇ ਹੋਏ ਰੋਲ ਨੰਬਰ ਤੁਰੰਤ ਜਾਰੀ ਕੀਤੇ ਜਾਣ ਅਤੇ ਵਿਦਿਆਰਥੀਆਂ ਨੂੰ ਬਿਨਾਂ ਗੱਲ ਤੋਂ ਤੰਗ ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਅਤੇ ਐਸ ਐਚ ਓ ਸਿਟੀ 2 ਨਾਲ ਵਿਦਿਆਰਥੀਆਂ ਦਾ ਵਫ਼ਦ ਏਡੀਸੀ ਜਰਨਲ ਨਾਲ ਮੀਟਿੰਗ ਹੋਈ ਅਤੇ ਉਹਨਾਂ ਕਾਲਜ ਪ੍ਰਸ਼ਾਸਨ ਨਾਲ ਗੱਲਬਾਤ ਕਰਕੇ ਕਾਲਜ ਪ੍ਰਸ਼ਾਸ਼ਨ ਨਾਲ ਵਿਦਿਆਰਥੀਆਂ ਦੀ ਮੀਟਿੰਗ ਕਰਵਾਈ।ਜਿਸ ਦੌਰ ਕਾਲਜ ਪ੍ਰਸ਼ਾਸਨ ਕੱਲ ਜੋਂ ਐਮ ਐਸ ਟੀ ਨਾ ਦੇਣ ਕਰਕੇ ਜ਼ਬਰਦਸਤੀ ਵਿਦਿਆਰਥੀਆਂ ਤੋਂ ਜੁਰਮਾਨਾ ਵਸੂਲਣ ਰਹੇ ਸਨ ਉਹ ਜੁਰਮਾਨਾ ਨਹੀਂ ਵਸੂਲਗੇ ਸਗੋਂ ਵਿਦਿਆਰਥੀਆਂ ਕੱਲ ਵਿਦਿਆਰਥੀਆਂ ਦਾ ਰਹਿੰਦੇ ਐਮ ਐਸ ਟੀ ਲਏ ਜਾਣਗੇ ਅਤੇ ਵਿਦਿਆਰਥੀਆਂ ਤੋਂ ਕਿਸੇ ਪ੍ਰਕਾਰ ਜੁਰਮਾਨਾ ਨਹੀਂ ਵਸੂਲਿਆ ਜਾਵੇਗਾ।ਆਇਸਾ ਆਗੂ ਨੇ ਕਿਹਾ ਕਿ ਜੇਕਰ ਕਾਲਜ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕਰਨੋ ਨਾ ਹਟਿਆ ਤਾਂ ਜਥੇਬੰਦੀ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।ਇਸ ਸਮੇਂ ਮਾਤਾ ਸੁੰਦਰੀ ਗਰਲਜ਼ ਮਾਨਸਾ ਕਾਲਜ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਪ੍ਰਧਾਨ ਹੈਪੀ ਕੌਰ,ਮੀਤ ਪ੍ਰਧਾਨ ਸਿਮਰਨ ਕੌਰ,ਸਕੱਤਰ ਵਿਸ਼ਵਪ੍ਰੀਤ ਕੌਰ,ਪ੍ਰੈਸ ਸਕੱਤਰ ਮਨਪ੍ਰੀਤ ਕੌਰ ਸਮੇਤ 29ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ।ਇਸ ਸਮੇਂ ਆਇਸਾ ਸੂਬਾ ਸਕੱਤਰ ਸੁਖਜੀਤ ਰਾਮਾਂਨਦੀ,ਜ਼ਿਲ੍ਹਾ ਆਗੂ ਸੋਨੂੰ ਝੱਬਰ, ਨਰਿੰਦਰ ਫਤਿਹਪੁਰ,ਗੁਰਬਲ ਫਤਿਹਪੁਰ, ਭੁਪਿੰਦਰ ਕੁਮਾਰ ਆਦਿ ਸ਼ਾਮਿਲ ਸਨ।

Leave a Reply

Your email address will not be published. Required fields are marked *