ਮਾਲੇਰਕੋਟਲਾ, ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸ਼ਹੀਦਾਂ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ‘ਚ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਅਤੇ ਸਮੂਹ ਪ੍ਰਾਣੀਆਂ ਨੂੰ ਅੰਮ੍ਰਿਤ ਦੇ ਸਾਰੇ ਕੰਕਾਰ ਮੁਫ਼ਤ ਭੇਟਾ ਵਜੋਂ ਦਿੱਤੇ ਜਾਣਗੇ ਅਤੇ ਅੰਮ੍ਰਿਤ ਸੰਚਾਰ ਅਕਾਲ ਤਖ਼ਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪੰਜ ਪਿਆਰਿਆਂ ਵੱਲੋਂ ਪੂਰਨ ਮਰਯਾਦਾ ਨਾਲ ਕਰਵਾਇਆ ਜਾਵੇਗਾ, ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨੇ ਸਮੂਹ ਅੰਮ੍ਰਿਤ ਛਕ ਕੇ ਗੁਰੂ ਕੇ ਜਹਾਜ਼ ਚੜ੍ਹਨ ਦੇ ਚਾਹਵਾਨ ਪ੍ਰਾਣੀਆਂ ਨੂੰ 12 ਅਪ੍ਰੈਲ ਦਿਨ ਐਤਵਾਰ ਸਵੇਰੇ 10 ਵਜੇ ਕੇਸੀਂ ਇਸ਼ਨਾਨ ਕਰਕੇ ਸਮੇਂ ਸਿਰ ਪੁੱਜਣ ਦੀ ਬੇਨਤੀ ਕੀਤੀ ਹੈ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਪੰਜ ਪਿਆਰੇ ਸਾਹਿਬਾਨਾਂ ਨੇ ਇਥੇ ਪਹੁੰਚਣ ਦਾ ਸਮਾਂ ਦੇ ਦਿੱਤਾ ਹੈ ਜਿਸ ਦਾ ਲਾਹਾ ਪ੍ਰਾਪਤ ਕਰਨ ਲਈ ਹਰ ਨਾਨਕਨਾਮ ਲੇਵਾ ਸੰਗਤ ਨੂੰ ਅਪਰਾਲਾ ਕਰਨਾ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ,ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨਾਲ ਇਸ ਸਬੰਧੀ ਗੱਲਬਾਤ ਕਰਨ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ,ਉਹਨਾਂ ਸਪਸ਼ਟ ਕੀਤਾ ਭਾਵੇਂ ਕਿ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਾਵਨ ਪਵਿੱਤਰ ਦਿਹਾੜਾ 14 ਅਪ੍ਰੈਲ ਨੂੰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਮਨਾਇਆ ਜਾਵੇਗਾ,ਪਰ ਅੰਮ੍ਰਿਤ ਸੰਚਾਰ ਲਈ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪੰਜ ਪਿਆਰਿਆਂ ਨੇ 12 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਨੂੰ ਅੰਮ੍ਰਿਤ ਸੰਚਾਰ ਕਰਨ ਦਾ ਸਮਾਂ ਦਿੱਤਾ ਹੈ, ਭਾਈ ਖਾਲਸਾ ਨੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਦੇ ਹਵਾਲੇ ਨਾਲ ਦੱਸਿਆ ਸਮੂਹ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਸਾਰੇ ਕੰਕਾਰ ਫ੍ਰੀ ਭੇਟਾਂ ਵਜੋਂ ਦਿੱਤੇ ਜਾਣਗੇ,ਉਹਨਾਂ ਕਿਹਾ ਕੋਈ ਵੀ ਪ੍ਰਾਣੀ ਸਮੇਂ ਸਿਰ ਪਹੁੰਚ ਕੇ ਇਸ ਦਾ ਲਾਹਾ ਪ੍ਰਾਪਤ ਕਰ ਸਕਦਾ ਹੈ ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ।


