ਕਿਹਾ- ਹਲਕਾ ਡੇਰਾ ਬਾਬਾ ਨਾਨਕ ਵਿਖੇ ਲੋਕਹਿੱਤ ਵਿੱਚ ਕਰਵਾਏ ਗਏ ਵੱਖ ਵੱਖ ਵਿਕਾਸ ਕਾਰਜ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਰ ਰੋਜ ਦੀ ਤਰਾਂ ਆਪਣੇ ਗ੍ਰਹਿ ਸ਼ਾਹਪੁਰ ਜਾਜਨ ਵਿਖੇ ਹਲਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਹਲਕਾ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ- ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਉਹ ਖੁਦ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ ਅਤੇ ਹਲਕੇ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।
ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਸਮੇਤ ਜਿਲ੍ਹੇ ਗੁਰਦਾਸਪੁਰ ਵਿੱਚ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਨਾਉਣ ਦਾ ਕੰਮ ਚੱਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।


