ਚੇਅਰਮੈਨ ਰਮਨ ਬਹਿਲ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜ ਨੂੰ ਲੋਕਾਂ ਵੱਲੋਂ ਕੀਤੀ ਜਾ ਰਹੀ ਸਲਾਘਾ

ਗੁਰਦਾਸਪੁਰ

ਬਹਿਲ ਨੇ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ
ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ) – ਪਿੱਛਲੇ ਦਹਾਕੇ ਦੌਰਾਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਸੱਤਾ ਵਿੱਚ ਹੋਣ ਕਰਕੇ ਜੋ ਵਿਕਾਸ ਕਾਰਜ ਉਨ੍ਹਾਂ ਗੁਰਦਾਸਪੁਰ ਦੇ ਕਰਵਾਏ ਹਨ, ਲੋਕਾਂ ਵੱਲੋਂ ਉਨ੍ਹਾਂ ਦੇ ਕੰਮਾਂ ਨੂੰ ਸਲਾਘਾ ਕਰ ਰਹੇ ਹਨ | ਕਿਉਂਕਿ ਉਹ ਸਵੇਰ ਤੋਂ ਲੈ ਕੇ ਰਾਤ 11 ਵਜੇ ਤੱਕ ਵਿਕਾਸ ਕਾਰਜਾਂ ਵਿੱਚ ਰੁੱਝੇ ਰਹਿੰਦੇ ਹਨ | ਹੁਣ ਫਿਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਤਾਕਤ ਦਿੱਤੀ ਹੈ ਕਿ ਜਿਸ ਕਰਕੇ ਉਹ ਗੁਰਦਾਸਪੁਰ ਵਿੱਚ ਰਹਿੰਦੇ ਹੋਏ ਵਿਕਾਸ ਕਾਰਜਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ | ਜਿਸਦੀ ਉਦਾਹਰਨ ਅੱਜ ਗੁਰਦਾਸਪੁਰ ਪੰਡੋਰੀ ਰੋਡ ਤੋਂ ਵੇਰਕਾ ਮਿਲਕ ਪਲਾਂਟ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਤੋਂ ਮਿਲਦੀ ਹੈ | ਗੁਰਦਾਸਪੁਰ ਸ਼ਹਿਰ ਦੇ 670 ਮੀਟਰ ਲੰਬੇ ਇਸ ਸਿਟੀ ਪੋਰਸ਼ਨ ਦੀ ਮੁਰੰਮਤ ਉੱਪਰ 32 ਲੱਖ ਰੁਪਏ ਦੀ ਲਾਗਤ ਆਵੇਗੀ | ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਉੱਘੇ ਜਨਤਕ ਆਗੂ ਸ੍ਰੀ ਸਮਸ਼ੇਰ ਸਿੰਘ ਵੀ ਮੌਜੂਦ ਸਨ |


ਸੜਕ ਦਾ ਉਦਘਾਟਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ | ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਵਾਮ ਦੀ ਬੇਹਤਰੀ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਿਰਫ ਚੋਣਾਂ ਨੇੜੇ ਆਉਣ ‘ਤੇ ਹੀ ਵਿਕਾਸ ਕਰਨ ਬਾਰੇ ਸੋਚਦੀਆਂ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ |
ਬਹਿਲ ਨੇ ਕਿਹਾ ਕਿ ਇਸ ਇਲਾਕੇ ਦੀ ਇਹ ਬਹੁਤ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 670 ਮੀਟਰ ਲੰਬੀ ਇਸ ਸੜਕ ਨੂੰ 30 ਫੁੱਟ ਚੌੜੀ ਬਣਾਇਆ ਜਾਵੇਗਾ | ਇਸਦੇ ਨਾਲ ਹੀ ਮਿਲਕ ਪਲਾਂਟ ਲਾਗੇ ਇੱਕ ਹੋਰ ਸੜਕ ਜੋ ਸੀਵਰੇਜ ਪੈਣ ਨਾਲ ਖਰਾਬ ਹੋ ਗਈ ਸੀ ਉਸਨੂੰ ਵੀ 32 ਲੱਖ ਰੁਪਏ ਖਰਚ ਕਰਕੇ ਨਵਾਂ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਆਮ ਰਾਹਗੀਰਾਂ ਨੂੰ ਸਹੂਲਤ ਮਿਲਣ ਦੇ ਨਾਲ ਇਥੇ ਵੱਸਦੀ ਵਸੋਂ ਨੂੰ ਵੱਡੀ ਰਾਹਤ ਮਿਲੇਗੀ | ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਬਣਾਉਣ ਸਮੇਂ ਕੁਆਲਟੀ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਤਹਿ ਸਮੇਂ ਅੰਦਰ ਇਹ ਸੜਕਾਂ ਮੁਕੰਮਲ ਕੀਤੀਆਂ ਜਾਣ | ਇਸ ਮੌਕੇ ਉਨ੍ਹਾਂ ਨਾਲ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਜਤਿੰਦਰ ਮੋਹਨ, ਨੈਸ਼ਨਲ ਐਵਾਰਡੀ ਸ੍ਰੀ ਰੋਮੇਸ਼ ਮਹਾਜਨ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ |

Leave a Reply

Your email address will not be published. Required fields are marked *