ਤਲਵੰਡੀ ਸਾਬੋ, ਗੁਰਦਾਸਪੁਰ, 21 ਮਾਰਚ (ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸਿੱਖਾਂ ਦੇ ਪੰਜਾਂ ਤਖਤਾਂ ਨੂੰ ਰੇਲ ਲਾਈਨਾਂ ਨਾਲ ਜੋੜਨ ਦੀ ਮੰਗ ਨੂੰ ਅਜ ਉਸ ਵੇਲੇ ਬੂਰ ਪੈ ਗਿਆ ਜਦੋਂ ਕੇਂਦਰ ਸਰਕਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨੂੰ ਰੇਲਵੇ ਲਾਈਨ ਰਾਹੀਂ ਬਠਿੰਡਾ ਨਾਲ ਜੋੜਨ ਦੀ ਮਨਜ਼ੂਰੀ ਦੇ ਦਿੱਤੀ ਹੈ ਅੱਜ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਦਾ ਐਲਾਨ ਕਰ ਦਿੱਤਾ ਹੈ ਅਤੇ ਇਸ ਪ੍ਰੋਜੈਕਟ ਲਈ ਕੇਂਦਰ ਸਰਕਾਰ ਨੇ ਕਰੌੜਾਂ ਰੁਪਏ ਬੱਜਟ ਦੇ ਦਿੱਤੇ ਹਨ,ਭਾਵੇਂ ਕਿ ਅਕਾਲੀ ਐਮ ਪੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਸਬੰਧੀ ਕਾਫ਼ੀ ਵਾਰ ਬੋਲਿਆ ਸੀ,ਜਿਸ ਨੂੰ ਮੁੱਖ ਰੱਖਦਿਆਂ ਕੇਂਦਰ ਸਰਕਾਰ ਵੱਲੋਂ ਇਸ ਨੂੰ ਮਨਜ਼ੂਰੀ ਦੇਣੀ ਸਿੱਖ ਕੌਮ ਲਈ ਇੱਕ ਵਧੀਆ ਸਨੇਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਅਤੇ ਧੰਨਵਾਦ ਕਰਦੀ ਹੈ ਕਿਉਂਕਿ ਇਸ ਨਾਲ ਸਿੱਖਾਂ ਦੇ ਪੰਜੇ ਤਖ਼ਤ ਨੂੰ ਰੇਲ ਮਾਰਗ ਨਾਲ ਜੋੜਨ ਕਰਕੇ ਸਾਰੇ ਤਖਤਾਂ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਨੂੰ ਵੱਡੀ ਸਹੂਲਤ ਮਿਲ ਜਾਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨੂੰ ਰੇਲ ਲਾਈਨ ਰਾਹੀਂ ਬਠਿੰਡਾ ਨਾਲ ਜੋੜਨ ਦੀ ਦਿੱਤੀ ਮਨਜ਼ੂਰੀ ਦਾ ਸਵਾਗਤ ਅਤੇ ਧੰਨਵਾਦ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਲੰਮੇ ਸਮੇਂ ਤੋਂ ਸਿੱਖ ਜਗਤ ਦੀ ਮੰਗ ਸੀ ਕਿ ਪੰਜਾਂ ਤਖਤਾਂ ਨੂੰ ਰੇਲ ਲਾਈਨ ਨਾਲ ਜੋੜਿਆ ਜਾਵੇ ਤਾਂ ਕਿ ਸਮੂਹ ਪੰਜਾ ਤਖ਼ਤ ਸਾਹਿਬਾਨਾਂ ਦੇ ਦਰਸ਼ਨ ਕਰਨ ਵਾਲੇ ਦੇਸ਼ਾਂ ਵਿਦੇਸ਼ਾਂ ਦੇ ਸ਼ਰਧਾਲੂਆਂ ਨੂੰ ਰੇਲ ਰਾਹੀਂ ਯਾਤਰਾ ਕਰਨੀ ਅਸਾਨ ਹੋ ਜਾਵੇ, ਭਾਈ ਖਾਲਸਾ ਨੇ ਕਿਹਾ ਇਸ ਸਬੰਧੀ ਬਠਿੰਡਾ ਅਕਾਲੀ ਐਮ ਪੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਸਦ ਵਿਚ ਕਈ ਵਾਰ ਮੰਗ ਕੀਤੀ ਸੀ ਅਤੇ ਕੇਂਦਰ ਨੇ ਅੱਜ ਇਸ ਮੰਗ ਤੇ ਅਮਲ ਕਰਦਿਆਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਇਸ ਦਾ ਬਕਾਇਦਾ ਤੌਰ ਤੇ ਕੇਂਦਰੀ ਰਾਜ ਰੇਲ ਮੰਤਰੀ ਸ੍ਰ ਰਵਨੀਤ ਸਿੰਘ ਬਿੱਟੂ ਨੇ ਐਲਾਨ ਕਰ ਦਿੱਤਾ ਹੈ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਕੇਂਦਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਦੱਸਿਆ ਜਾ ਰਿਹਾ ਹੈ ਭਾਈ ਖਾਲਸਾ ਕਿਹਾ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰ ਦੇ ਇਸ ਫੈਸਲਾ ਦਾ ਸਵਾਗਤ ਅਤੇ ਧੰਨਵਾਦ ਕਰਦੀ ਹੈ,ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ ਕੇ ਲੋਕਾਂ ਨੂੰ ਪੰਜਾਂ ਤਖਤਾਂ ਦੀ ਯਾਤਰਾ ਰੇਲ ਰਾਹੀਂ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ,ਕਿਉਂਕਿ ਕਿ ਸਿੱਖਾਂ ਦੇ ਦੋ ਤਖ਼ਤ ਸਾਹਿਬ ਪੰਜਾਬ ਰਾਜ ਤੋਂ ਬਾਹਰਲੇ ਸੂਬੇ ਮਹਾਂਰਾਸ਼ਟਰ ਤੇ ਬਿਹਾਰ ਵਿਚ ਹੋਣ ਕਰਕੇ ਤੇ ਰੇਲ ਲਾਈਨ ਸਾਰੇ ਤਖਤਾਂ ਨੂੰ ਨਾ ਜੋੜਨਾ ਕਰਕੇ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ ਜੋ ਸਾਬੋਂ ਕੀ ਤਲਵੰਡੀ ਰੇਲ ਲਾਈਨ ਨੂੰ ਬਠਿੰਡਾ ਰੇਲ ਲਾਈਨ ਨਾਲ ਜੋੜਨ ਕਰਕੇ ਹੁਣ ਪੂਰੀ ਹੋ ਗਈ, ਜਿਸ ਨਾਲ ਪੰਜੇ ਤਖ਼ਤ ਰੇਲ ਲਾਈਨ ਨਾਲ ਜੁੜ ਗਏ ।


