ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)– ਬੀਤੇ ਦਿਨੀਂ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਸ੍ਰ ਗਗਨਦੀਪ ਸਿੰਘ ਰੰਧਾਵਾ ਨੇ ਮੰਤਰੀ ਲਾਲ ਜੀਤ ਸਿੰਘ ਭੁੱਲਰ ਵੱਲੋਂ ਥਰਡ ਡਿਗਰੀ ਟਾਰਚਰ ਕਰਨ ਤੋਂ ਦੁਖੀ ਹੋ ਕੇ ਸਲਫਾਸ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ,ਖੁਦਕੁਸ਼ੀ ਤੋਂ ਪਹਿਲਾਂ ਉਹਨਾਂ ਨੇ 12 ਮਿੰਟ ਦੀ ਵੀਡੀਓ ਰਾਹੀਂ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਮੰਤਰੀ ਲਾਲ ਜੀਤ ਭੁੱਲਰ ਨੂੰ ਜ਼ੁਮੇਵਾਰ ਦੱਸਿਆ,ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਦਾ ਅਸਤੀਫ਼ਾ ਲੈ ਲਿਆ ਅਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਸ ਦੀ ਪੂਰੀ ਜਾਂਚ ਪੜਤਾਲ ਕਰਨ ਲਈ ਹੁਕਮ ਜਾਰੀ ਕਰ ਦਿੱਤੇ,ਪਰ ਪੀੜਤ ਪਰਿਵਾਰ ਅਤੇ ਸਰਕਾਰ ਦੇ ਵਿਰੋਧੀ ਆਗੂ ਇਸ ਕਾਰਵਾਈ ਤੇ ਸੰਤੁਸ਼ਟ ਨਹੀਂ ? ਉਹਨਾਂ ਦੀ ਮੰਗ ਸੀ ਕਿ ਮੰਤਰੀ ਲਾਲ ਜੀਤ ਸਿੰਘ ਭੁੱਲਰ ਅਤੇ ਉਸ ਦੇ ਪਿਤਾ ਤੇ ਕਤਲ ਦਾ ਪਰਚਾ ਦਰਜ ਕਰਨ ਦੇ ਨਾਲ ਨਾਲ ਇਸ ਦੀ ਸੀ ਬੀ ਆਈ ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਸਨ,ਜਿਸ ਮੰਗ ਨੂੰ ਪ੍ਰਵਾਨ ਕਰਦਿਆਂ ਮਿਰਤਕ ਦੀ ਪਤਨੀ ਦੇ ਬਿਆਨਾਂ ਤੇ ਥਾਣਾ ਰਣਜੀਤ ਐਵੇਂ ਨਿਊ ਅੰਮ੍ਰਿਤਸਰ ਵਿਖੇ ਪੁਲਿਸ ਨੇ ਵੱਖ ਵੱਖ ਸਖ਼ਤ ਧਰਾਵਾਂ ਤਹਿਤ ਮੰਤਰੀ ਲਾਲਜੀਤ ਸਿੰਘ ਭੁੱਲਰ,ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀ ਏ ਤੇ ਦਿਲਬਾਗ ਸਿੰਘ ਤੇ ਐਫ ਆਈ ਆਰ ਦਰਜ ਕਰ ਲਈ ਹੈ,ਇਸ ਵਕਤ ਥਾਣੇ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ,ਐਮ ਪੀ ਔਜਲਾ ਤੋਂ ਇਲਾਵਾ ਬਹੁਤ ਸਾਰੇ ਕਾਂਗਰਸੀ ਲੀਡਰ ਵੀ ਹਾਜ਼ਰ ਸਨ,ਭਾਵੇਂ ਕਿ ਅਜੇ ਤੱਕ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗਿਰਫਤਾਰੀ ਨਹੀਂ ਹੋਈ?ਪਰ ਮੰਤਰੀ ਨੂੰ ਹੁਣ ਲੰਮਾਂ ਸਮਾਂ ਖਾਣੀਂ ਪੈ ਸਕਦੀ ਹੈ,ਜੇਲ੍ਹ ਦੀ ਹਵਾ !ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਵੱਲੋਂ ਪੀੜਤ ਪਰਿਵਾਰ ਅਤੇ ਵਿਰੋਧੀਆਂ ਦੀ ਮੰਗ ਅਨੁਸਾਰ ਮੰਤਰੀ ਲਾਲ ਜੀਤ ਸਿੰਘ ਭੁੱਲਰ,ਉਸ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਤੇ ਪੀ ਏ ਦਿਲਬਾਗ ਸਿੰਘ ਪਰਚਾ ਦਰਜ ਕਰਨ ਵਾਲ਼ੀ ਕਾਰਵਾਈ ਦੀ ਸ਼ਲਾਘਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਹਨਾਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਨਾਲ ਨਾਲ ਮੰਤਰੀ ਲਾਲ ਜੀਤ ਸਿੰਘ ਭੁੱਲਰ ਦੀ ਚਾਰ ਸਾਲਾਂ ਬਣਾਈਂ ਨਜਾਇਜ਼ ਜਾਇਦਾਦ ਦੀ ਇਨਕੁਆਰੀ ਕਾਰਵਾਈ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜ਼ਿਲ੍ਹਾ ਅੰਮ੍ਰਿਤਸਰ ਤੇ ਤਰਨਤਾਰਨ ਦੇ ਫ਼ੂਡ ਕਾਰਪੋਰੇਸ਼ਨ ਨਾਲ ਸਬੰਧਤ ਜ਼ਿਲ੍ਹਾ ਮੈਨੇਜਰ ਸ੍ਰ ਗਗਨਦੀਪ ਸਿੰਘ ਰੰਧਾਵਾ ਨੂੰ ਖੁਦਗਸੀ ਲਈ ਮਜਬੂਰ ਕਰਨ ਵਾਲੇ ਮੰਤਰੀ ਲਾਲ ਜੀਤ ਸਿੰਘ ਭੁੱਲਰ,ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀ ਏ ਦਿਲਬਾਗ ਸਿੰਘ ਤੇ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰਨ ਦੀ ਸ਼ਲਾਘਾ, ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇ ਨਾਲ ਨਾਲ ਮੰਤਰੀ ਲਾਲ ਜੀਤ ਭੁੱਲਰ ਦੀ ਨਜਾਇਜ਼ ਬਣਾਈਂ ਗਈ ਜਾਇਦਾਦ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ ਹੈ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਮੰਤਰੀ ਦੀ ਇਸ ਗ਼ਲਤ ਕਾਰਵਾਈ ਨੇ ਸਾਬਤ ਕਰ ਦਿੱਤਾ ਹੈ ਕਿ ਕੇਵੇਂ ਆਪਣੇ ਪਰਵਾਰ ਨੂੰ ਲਾਭ ਪਹੁਚਾਉਣ ਖਾਤਰ ਵੱਡੇ ਵੱਡੇ ਅਫਸਰਾਂ ਨੂੰ ਮਜਬੂਰ ਕੀਤਾ ਜਾਂਦਾ ਹੈ ਇਸ ਘਟਨਾ ਨੇ ਇਹ ਵੀ ਸਾਬਤ ਕਰ ਦਿੱਤਾ ਹੈ ਮੰਤਰੀ ਆਪਣੀ ਸਰਕਾਰੀ ਤਾਕਤ ਦੇ ਸਹਾਰੇ ਅਫਸਰਾਂ ਤੋਂ ਗ਼ਲਤ ਕੰਮ ਕਰਵਾਉਣ ਲਈ ਮਜਬੂਰ ਕਰਦਾਂ ਸੀ ਜੇਵੇ ਖੁਰਾਕ ਕਾਰਪੋਰੇਸ਼ਨ ਦੇ ਜ਼ਿਲ੍ਹਾ ਅਫਸਰ ਸ੍ਰ ਗਗਨਦੀਪ ਸਿੰਘ ਰੰਧਾਵਾ ਨੂੰ ਮੰਤਰੀ ਲਾਲ ਜੀਤ ਭੁੱਲਰ ਨੇ ਆਪਣੇ ਪਿਤਾ ਸ੍ਰ ਸੁਖਦੇਵ ਸਿੰਘ ਭੁੱਲਰ ਦੇ ਨਾਂ ਟੈਂਡਰ ਪਾਸ ਕਰਨ ਲਈ ਮਜਬੂਰ ਕੀਤਾ ਅਤੇ ਉਸ ਨੂੰ ਆਪਣੀ ਜੀਵਨ ਲੀਲਾ ਸਮਾਪਤ ਕਰਨੀ ਪਈ, ਭਾਈ ਖਾਲਸਾ ਨੇ ਕਿਹਾ ਇਸ ਤੋਂ ਸਾਫ ਜ਼ਾਹਰ ਹੈ ਕਿ ਉਨ੍ਹਾਂ ਨੇ ਅਜਿਹੀਆਂ ਕਾਰਵਾਈਆਂ ਕਰਕੇ ਮੋਟੀ ਕਮਾਈ ਕੀਤੀ, ਜਿਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਰੋਧੀਆਂ ਦੀ ਮੰਗ ਅਨੁਸਾਰ ਜ਼ਿਲਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਤੋਂ ਨਜਾਇਜ ਕੰਮ ਕਰਵਾਉਣ ਤੇ ਇਸ ਸਾਰੀ ਘਟਨਾ ਦੀ ਸੀ ਬੀ ਆਈ ਤੋਂ ਜਾਂਚ ਕਰਵਾਉਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਰਾਜ ਦੀ ਜਨਤਾ ਸਾਹਮਣੇ ਸੱਚ ਲਿਆਂਦਾ ਜਾ ਸਕੇ, ਭਾਈ ਖਾਲਸਾ ਨੇ ਦੱਸਿਆ ਮਿਰਤਕ ਦੀ ਪਤਨੀ ਸ਼ਰੇਆਮ ਦੱਸ ਰਹੀ ਹੈ ਕਿ ਮੇਰੇ ਪਤੀ ਬਹੁਤ ਪ੍ਰੇਸ਼ਾਨ ਰਹਿੰਦਾ ਸੀ ਅਤੇ ਜਦੋਂ ਮੈਂ ਉਸ ਨੂੰ ਇਸ ਸਬੰਧੀ ਪੁੱਛਿਆ ਤਾਂ ਉਸ ਨੇ ਮੈਨੂੰ ਦੱਸਿਆ ਸੀ ਕਿ ਮੰਤਰੀ ਲਾਲ ਜੀਤ ਸਿੰਘ ਭੁੱਲਰ ਮੈਨੂੰ ਆਪਣੇ ਪਿਤਾ ਸੁਖਦੇਵ ਸਿੰਘ ਭੁੱਲਰ ਦਾ ਟੈਂਡਰ ਕੱਢਣ ਲਈ ਮਜਬੂਰ ਕਰ ਰਿਹਾ ਹੈ ਅਤੇ ਇਸ ਸਬੰਧੀ ਆਪਣੇ ਨਿੱਜੀ ਦਫ਼ਤਰ’ਚ ਬੁਲਾਂ ਕੇ ਕੁੱਟਮਾਰ ਕੀਤੀ ਅਤੇ ਮੇਰੇ ਬੱਚਿਆਂ ਨੂੰ ਨੁਕਸਾਨ ਕਰਨ ਦੀਆਂ ਧਮਕੀਆਂ ਵੀ ਦੇ ਰਿਹਾ ਹੈ,ਭਾਈ ਖਾਲਸਾ ਨੇ ਦੱਸਿਆ ਮਿਰਤਕ ਦੀ ਪਤਨੀ ਨੇ ਐਫ ਆਈ ਆਰ ਵਿਚ ਇਹ ਸਭ ਕੁਝ ਦਰਜ਼ ਕਰਵਾਇਆ ਹੋਇਆ ਹੈ,ਸਰਕਾਰ ਦੇ ਮੰਤਰੀ ਦੀ ਕਾਲੀ ਕਰਤੂਤ ਨੇ ਆਪ ਪਾਰਟੀ ਦੇ ਬਦਲਾਂ ਲਿਆਉਣ ਵਾਲੀ ਨੀਤੀ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਿਰਤਕ ਅਫਸਰ ਦੇ ਪ੍ਰਵਾਰ ਨਾਲ ਪੂਰੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੋਈ ਸਰਕਾਰ ਵਲੋਂ ਮਿਰਤਕ ਦੀ ਪਤਨੀ ਅਤੇ ਵਿਰੋਧੀ ਧਿਰ ਦੇ ਆਗੂਆਂ ਦੀ ਮੰਗ ਤੇ ਮੰਤਰੀ ਲਾਲ ਜੀਤ ਭੁੱਲਰ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀ ਏ ਦਿਲਬਾਗ ਸਿੰਘ ਤੇ ਵੱਖ ਵੱਖ ਧਾਰਾਵਾਂ ਤਹਿਤ ਪ੍ਰਚਾ ਦਰਜ਼ ਕਰਨ ਦੀ ਸ਼ਲਾਘਾ ਕਰਦੀ ਹੋਈ ਦੋਸ਼ੀਆਂ ਨੂੰ ਸਖ਼ਤ ਸਜ਼ਾ, ਮਾਮਲੇ ਦੀ ਸੀ ਬੀ ਆਈ ਜਾਂਚ ਦੇ ਨਾਲ ਨਾਲ ਮੰਤਰੀ ਲਾਲ ਜੀਤ ਸਿੰਘ ਭੁੱਲਰ ਦੀ ਬਣਾਈ ਨਜਾਇਜ਼ ਜਾਇਦਾਦ ਦੀ ਜਾਂਚ ਕਰਵਾਉਣ ਦੀ ਮੰਗ ਕਰਦੀ ਹੈ ਤਾਂ ਕਿ ਪੀੜਤ ਪਰਿਵਾਰ ਨੂੰ ਇਨਸਾਫ ਮਿਲ ਸਕੇ ਅਤੇ ਅੱਗੇ ਤੋਂ ਕਿਸੇ ਮੰਤਰੀ ਦੇ ਸਤਾਏ ਅਫਸਰ ਨੂੰ ਗਗਨਦੀਪ ਸਿੰਘ ਵਾਂਗ ਆਪਣੀ ਜੀਵਨ ਲੀਲਾ ਸਮਾਪਤ ਕਰਨ ਲਈ ਮਜਬੂਰ ਨਾ ਹੋਣਾ ਪਵੇ,ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਭਾਈ ਗੁਰਪ੍ਰੀਤ ਸਿੰਘ ਖਾਲਸਾ, ਭਾਈ ਬਲਵਿੰਦਰ ਸਿੰਘ ਖੰਡੂਰ ਸਾਹਿਬ ਤੋਂ ਇਲਾਵਾ ਹੋਰ ਹਾਜ਼ਰ ਸਨ ।


