ਸਮਾਣਾ, ਗੁਰਦਾਸਪੁਰ, 22 ਮਾਰਚ (ਸਰਬਜੀਤ ਸਿੰਘ)–ਗੁਰਬਾਣੀ ਬੇਅਦਬੀ ਮਾਮਲਾ ਸਿੱਖ ਕੌਮ ਨੂੰ ਵੱਡੀ ਚੁਣੌਤੀ ਅਤੇ ਗੰਭੀਰ ਮਸਲਾ ਬਣ ਗਿਆ ਅਤੇ ਇਸ ਨੂੰ ਮੁੱਖ ਰੱਖਦਿਆਂ ਬੀਤੇ ਦਿਨੀਂ ਦਰਬਾਰ ਸਾਹਿਬ ਦੇ ਸਮੂਹ ਰਾਗੀ ਸਿੰਘਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਸਬੰਧੀ ਕਾਨੂੰਨ ਬਣਾਉਣ ਲਈ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕਰਨ ਤੋਂ ਉਪਰੰਤ ਅੰਮ੍ਰਿਤਸਰ ਦੇ ਰੈਸਟ ਹਾਊਸ’ਚ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਮੰਗ ਪੱਤਰ ਪੇਸ਼ ਕੀਤਾ, ਇਸ ਵਕ਼ਤ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਮੁੱਖ ਮੰਤਰੀ ਸਾਹਿਬ ਨੂੰ ਇਸ ਸਬੰਧੀ ਕਿਹਾ ਸੀ ਕਿ ਗੁਰਬਾਣੀ ਬੇਅਦਬੀ ਮਾਮਲੇ ਤੇ ਸਖ਼ਤ ਕਾਨੂੰਨ ਬਣਾਇਆ ਜਾਵੇ,ਜਿਸ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਗੁਰਬਾਣੀ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਲੱਗੇ ਮੋਰਚੇ ਦੇ ਹੱਲ ਲਈ ਪੰਜਾਬ ਵਿਧਾਨ ਸਭਾ ਦਾ ਸੈਸ਼ਨ 13 ਅਪ੍ਰੈਲ ਨੂੰ ਸੱਦਿਆਂ ਹੈ ਅਤੇ 2008 ਦੇ ਬਣਾਏ ਬੇਅਦਬੀ ਮਾਮਲੇ ਵਾਲੇ ਕਾਨੂੰਨ ‘ਚ ਸੋਧ ਕਰਕੇ ਸਖ਼ਤ ਕਾਨੂੰਨ ਬਣਾਉਣ ਵਾਲੀ ਮੰਗ ਨੂੰ ਬੂਰ ਪੈਣ ਵਾਲੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ,ਇਸ ਫ਼ੈਸਲੇ ਨਾਲ ਸਮਾਣਾਂ ਵਿਖੇ ਲੱਗੇ ਮੋਰਚੇ ਦੇ ਆਗੂਆਂ ਨੂੰ ਕੁਝ ਉਮੀਦ ਹੋਈ ਹੈ ਕਿ ਹੁਣ ਸ਼ਾਇਦ ਗੁਰਬਾਣੀ ਬੇਅਦਬੀ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸਰਕਾਰ ਦੀ ਰਾਏ ਬਣ ਗਈ ਹੈ ! ਬਾਕੀ ਸਮੇਂ ਦਾ ਭਵਿੱਖ ਤਹਿ ਕਰੇਗਾ ਕਿ ਸਰਕਾਰ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਦੀ ਹੈ, ਜਾਂ ਨਹੀਂ ? ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਸਮਾਣਾ ਮੋਰਚੇ ਨੂੰ ਖਤਮ ਕਰਵਾਉਣ ਅਤੇ ਗੁਰਬਾਣੀ ਬੇਅਦਬੀ ਮਾਮਲੇ ਤੇ ਸਖ਼ਤ ਕਾਨੂੰਨ ਬਣਾਉਣ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦੇ ਬੁਲਾਏ ਸੈਸ਼ਨ ਦਾ ਸਵਾਗਤ ਕਰਦੀ ਹੋਈ ਇਸ ਫੈਸਲੇ ਨੂੰ ਦੇਰ ਆਏ ਦਰੁਸਤ ਆਏ ਵਾਲਾ ਫੈਸਲਾ ਮੰਨਦੀ ਹੋਈ ਇਸ ਨੂੰ ਅਮਲੀ ਰੂਪ ਵਿਚ ਲਿਆਉਣ ਦੀ ਮੰਗ ਕਰਦੀ ਹੈ,ਹੁਣ ਮੁੱਖ ਦੇ ਅਗਲੇ ਫੈਸਲੇ ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਮੁੱਖ ਮੰਤਰੀ ਮਸਲੇ ਨੂੰ ਹੱਲ ਕਰਦੇ ਹਨ ਜਾ ਲਟਕਾਉਣ ਦੀ ਕੋਸ਼ਿਸ਼ ਕਰਦੇ ਹਨ,ਏ ਤਾਂ ਬਾਦ ਦੀ ਗੱਲ ਹੈ!ਪਰ ਸਮਾਣਾ ਮੋਰਚੇ ਦੇ ਆਗੂ ਅਤੇ ਹੋਰ ਪੰਥਕ ਜਥੇਬੰਦੀਆਂ ਮੁੱਖ ਮੰਤਰੀ ਦੇ ਗੁਰਬਾਣੀ ਬੇਅਦਬੀ ਮਾਮਲੇ ਨੂੰ ਹੱਲ ਕਰਨ ਲਈ ਸੱਦੇ 13 ਅਪ੍ਰੈਲ ਦੇ ਸੈਸ਼ਨ ਦਾ ਸਵਾਗਤ ਕਰ ਰਹੇਂ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਗੁਰਬਾਣੀ ਬੇਅਦਬੀ ਦੇ ਹੱਲ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਸ਼ਲਾਘਾ ਅਤੇ ਗੁਰਬਾਣੀ ਬੇਅਦਬੀ ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਬਾਣੀ ਬੇਅਦਬੀ ਦਾ ਮਾਮਲਾ ਸਿੱਖ ਪੰਥ ਨੂੰ ਵੱਡੀ ਚੁਣੌਤੀ ਤੇ ਗੰਭੀਰ ਮੁੱਦਾ ਬਣ ਚੁੱਕਾ ਹੈ ਜਿਸ ਨੂੰ ਹੱਲ ਕਰਨਾ ਹੁਣ ਸਰਕਾਰ ਦੀ ਗਲ਼ੇ ਦੀ ਹੱਡੀ ਬਣ ਚੁੱਕਾ ਹੈ ਅਤੇ ਸਰਕਾਰ ਦੀ ਕੋਸ਼ਿਸ਼ ਹੈ ਕਿ 2027 ਦੀਆਂ ਚੋਣਾਂ ਵਿੱਚ ਲਾਹਾ ਪ੍ਰਾਪਤ ਕਰਨ ਲਈ ਇਸ ਸਬੰਧੀ ਸਖ਼ਤ ਕਾਨੂੰਨ ਬਣਾ ਦਿੱਤਾ ਜਾਵੇ ਜਿਸ ਨਾਲ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤਾਂ ਵਾਹਦਾ ਪੂਰਾ ਹੋ ਜਾਵੇਗਾ ਅਤੇ ਸਰਕਾਰ ਵਿਰੋਧੀ ਆਗੂਆਂ ਦਾ ਮੂੰਹ ਵੀ ਬੰਦ ਕੀਤਾ ਜਾ ਸਕੇਗਾ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੁੱਖ ਮੰਤਰੀ ਵਲੋਂ ਗੁਰਬਾਣੀ ਬੇਅਦਬੀ ਦੇ ਹੱਲ ਲਈ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਵਾਲ਼ੇ ਫੈਸਲੇ ਦਾ ਸਵਾਗਤ ਅਤੇ ਸ਼ਲਾਘਾ ਕਰਦੀ ਹੈ ਦੇ ਨਾਲ ਨਾਲ ਇਸ ਨੂੰ ਦੇਰ ਆਏ ਦਰੁਸਤ ਆਏ ਵਾਲਾਂ ਫੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਇਸ ਫੈਸਲੇ ਨੂੰ ਅਮਲੀ ਰੂਪ ਵਿਚ ਲਿਆਂਦਾ ਜਾਵੇ ਤਾਂ ਕਿ ਨਿੱਤ ਦਿਨ ਹੋ ਰਹੀਆਂ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੰਮੇ ਸਮੇਂ ਤੋਂ ਇਸ ਮੰਗ ਨੂੰ ਲੈਕੇ ਸਮਾਣੇ ਟਾਵਰ ਤੇ ਲੱਗੇ ਮੋਰਚੇ ਨੂੰ ਸਮਾਪਤ ਕੀਤਾ ਜਾ ਸਕੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਬਲਵਿੰਦਰ ਸਿੰਘ ਖੰਡੂਰ ਸਾਹਿਬ ਤੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਆਦਿ ਤੋਂ ਇਲਾਵਾ ਹੋਰ ਕਾਰਕੁੰਨ ਹਾਜਰ ਸਨ ।


