ਚੋਣਾਂ ਤੋਂ ਪਹਿਲਾਂ ਪੁਰਾਣੇ ਹਸਪਤਾਲ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਗੁਰਦਾਸਪੁਰ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ- ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਬਹਿਲ ਨੇ ਗੁਰਦਾਸਪੁਰ ਦੇ ਬੰਦ ਪਏ ਹਸਪਤਾਲ ਨੂੰ 30 ਬੈਡੱਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦਿੱਤਾ
24 ਘੰਟੇ ਐਮਰਜੈਂਸੀ ਸੇਵਾਵਾਂ ਚਾਲੂ ਕਰਨ ਸਮੇਤ ਮਾਹਿਰ ਡਾਕਟਰ ਹੋਣਗੇ ਤਾਇਨਾਤ

ਗੁਰਦਾਸਪੁਰ ਵਾਸੀਆਂ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਚੇਅਰਮੈਨ ਬਹਿਲ ਨੇ ਪੰਜਾਬ ਸਰਕਾਰ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ
ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ ਕਾਰਪੋਰੇਸਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੁਰਾਣੇ ਹਸਪਤਾਲ ਨੂੰ ਮੁੜ ਤੋਂ ਸੁਰਜੀਤ ਕਰਨ ਲਈ ਗੁਰਦਾਸਪੁਰ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਕਰਦੇ ਹੋਏ ਹਸਪਤਾਲ ਨੂੰ 30 ਬੈਡੱਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਹੁਣ ਏਥੇ 24 ਘੰਟੇ ਐਮਰਜੈਂਸੀ ਸੇਵਾਵਾਂ ਮਿਲਣ ਦੇ ਨਾਲ ਗਾਇਨੀ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ | ਉਕਤ ਲਫਜ਼ ਪੁਰਾਣੇ ਹਸਪਤਾਲ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਰਮਨ ਬਹਿਲ ਨੇ ਕਹੇ |
ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਹਸਪਤਾਲ ਮੁੜ ਸ਼ੁਰੂ ਕਰਨ ਦੇ ਫੈਸਲੇ ਨਾਲ ਉਨ੍ਹਾਂ ਨੂੰ ਦਿਲੀ ਸਕੂਨ ਮਿਲਿਆ ਹੈ ਕਿਉਂਕਿ ਹੁਣ ਸ਼ਹਿਰ ਵਾਸੀਆਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ | ਸ੍ਰੀ ਬਹਿਲ ਨੇ ਕਿਹਾ ਕਿ ਸਾਲ 2016 ਵਿੱਚ ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਗੁਰਦਾਸਪੁਰ ਸਹਿਰ ਵਿੱਚੋਂ ਸਿਵਲ ਹਸਪਤਾਲ ਨੂੰ ਬੰਦ ਕਰਕੇ ਸਹਿਰੋਂ ਬਾਹਰ ਕੱਢ ਦਿੱਤਾ ਗਿਆ ਸੀ ਤਾਂ ਉਹ ਓਦੋਂ ਤੋਂ ਹੀ ਸਹਿਰ ਵਾਸੀਆਂ ਲਈ ਸਿਹਤ ਸਹੂਲਤਾਂ ਨੂੰ ਲੈ ਕੇ ਫਿਕਰਮੰਦ ਸਨ | ਐਮਰਜੈਂਸੀ ਦੀ ਹਾਲਤ ਵਿੱਚ ਸ਼ਹਿਰ ਵਿੱਚ ਕੋਈ ਮੈਡੀਕਲ ਸਹੂਲਤ ਨਾ ਹੋਣ ਕਾਰਨ ਲੋਕ ਵੱਡਾ ਸੰਤਾਪ ਹੰਢਾ ਰਹੇ ਸਨ | ਬਿਮਾਰਾਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਲਈ ਸ਼ਹਿਰੋਂ ਬਾਹਰ ਦੂਰ ਬੱਬਰੀ ਵਿਖੇ ਬਣੇ ਹਸਪਤਾਲ ਵਿੱਚ ਦਵਾਈ ਲੈਣ ਜਾਣਾ ਬਹੁਤ ਔਖਾ ਸੀ | ਓਨ੍ਹਾਂ ਕਿਹਾ ਕਿ ਸਹਿਰ ਵਾਸੀਆਂ ਦੀ ਪੁਰਾਣੇ ਹਸਪਤਾਲ ਨੂੰ ਮੁੜ ਸੁਰੂ ਕਰਨ ਦੀ ਮੰਗ ਨੂੰ ਲੈ ਕੇ ਓਨ੍ਹਾਂ ਨੇ ਆਪਣੇ ਸਾਥੀਆਂ ਨਾਲ ਕਈ ਵਾਰ ਧਰਨੇ ਪ੍ਰਦਰਸਨੀ ਵੀ ਕੀਤੇ ਸਨ | ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਓਨ੍ਹਾਂ ਨੇ ਗੁਰਦਾਸਪੁਰ ਵਾਸੀਆਂ ਨਾਲ ਪੁਰਾਣੇ ਹਸਪਤਾਲ ਨੂੰ ਮੁੜ ਸੁਰੂ ਕਰਨ ਦਾ ਵਾਅਦਾ ਵੀ ਕੀਤਾ ਸੀ | ਸ੍ਰੀ ਬਹਿਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਓਨ੍ਹਾਂ ਨੇ ਪੂਰੇ ਜੋਰਦਾਰ ਢੰਗ ਨਾਲ ਗੁਰਦਾਸਪੁਰ ਵਾਸੀਆਂ ਦੀ ਇਸ ਮੰਗ ਨੂੰ ਸਰਕਾਰ ਅੱਗੇ ਰੱਖਿਆ ਅਤੇ ਲਗਾਤਾਰ ਇਸ ਮਸਲੇ ਦੀ ਪੈਰਵੀ ਕੀਤੀ |
ਰਮਨ ਬਹਿਲ ਨੇ ਆਮ ਆਦਮੀ ਪਾਰਟੀ ਦੇ ਰਾਸਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਗੁਰਦਾਸਪੁਰ ਵਾਸੀਆਂ ਦੀ ਇਸ ਜਾਇਜ ਮੰਗ ਨੂੰ ਪੂਰਾ ਕਰਕੇ ਵੱਡੀ ਸਹੂਲਤ ਦਿੱਤੀ ਹੈ | ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰਦਾਸਪੁਰ ਦੇ ਪੁਰਾਣੇ ਹਸਪਤਾਲ ਨੂੰ 30 ਬੈਡਿਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦੇ ਦਿੱਤਾ ਹੈ ਜਿਸ ਨਾਲ ਇਥੇ 24 ਘੰਟੇ ਐਮਰਜੈਂਸੀ ਸੇਵਾਵਾਂ, ਜੱਚਾ-ਬੱਚਾ ਵਾਰਡ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਉੱਪਰ ਕੰਮ ਸ਼ੁਰੂ ਹੋ ਜਾਵੇਗਾ | ਉਨ੍ਹਾਂ ਕਿਹਾ ਬਹੁਤ ਜਲਦੀ ਗੁਰਦਾਸਪੁਰ ਵਾਸੀਆਂ ਨੂੰ ਪੁਰਾਣੇ ਹਸਪਤਾਲ ਤੋਂ ਫਿਰ ਤੋਂ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ | ਪ੍ਰੈੱਸ ਕਾਨਫਰੰਸ ਦੌਰਾਨ ਸਿਵਲ ਸਰਜਨ ਡਾ. ਕੁਲਵਿੰਦਰ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਸ੍ਰੀ ਭਾਰਤ ਭੂਸਨ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸਨ, ਡਾ. ਰੋਮੀ ਰਾਜਾ, ਡਾ. ਚੇਤਨਾ, ਯੋਗੇਸ, ਹਿਤੇਸ ਕੁਮਾਰ, ਭਾਰਤੀ ਸਰਮਾ, ਐੱਸ.ਐੱਨ. ਵਾਲੀਆ, ਸੁਖਦੇਵ ਰਾਜ, ਅਨਿਲ ਭੰਡਾਰੀ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜਰ ਸਨ |

Leave a Reply

Your email address will not be published. Required fields are marked *