ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਵੱਲੋਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਨੂੰ ਸਨਮਾਨਿਤ ਕੀਤਾ

ਗੁਰਦਾਸਪੁਰ

ਅਸੀਮ ਮਹਾਜਨ ਵੱਲੋਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ : ਸੱਤਪਾਲ ਸਿੰਘ

ਬਟਾਲਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਵੱਲੋਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਫੋਰਮ ਦੇ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਨੇ ਦੱਸਿਆ ਕਿ ਅੱਜ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ ਜਿਸ ਵਿੱਚ ਬਟਾਲਾ ਦੇ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਨੌਜਵਾਨ ਸ਼੍ਰੀ ਅਸੀਮ ਮਹਾਜਨ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੀ ਅਸੀਮ ਮਹਾਜਨ ਵੱਲੋਂ ਸਿਵਲ ਸੇਵਾਵਾਂ ਦੀ ਪ੍ਰੀਖਿਆ ਪਾਸ ਕਰਕੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਅਤੇ ਅੱਜ ਇਸ ਲਈ ਫੋਰਮ ਦੇ ਸਮੂਹ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਫੋਰਮ ਵੱਲੋਂ ਕੀਤੇ ਗਏ ਸਮਾਜ ਭਲਾਈ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ। ਇਸ ਮੌਕੇ ਸ਼੍ਰੀ ਅਸੀਮ ਮਹਾਜਨ ਵੱਲੋਂ ਸਨਮਾਨਿਤ ਕਰਨ ਲਈ ਫੋਰਮ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਮਿਲੇਗੀ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅਜੈ ਮਹਾਜਨ ਗੁਰਦਰਸ਼ਨ ਸਿੰਘ ਧਾਮੀ , ਜਸਵੰਤ ਸਿੰਘ ਜੇ.ਈ. , ਨਵਤੇਜਪਾਲ ਸਿੰਘ ਪਨੇਸ਼ਰ, ਨਰਿੰਦਰ ਸਿੰਘ ਸਿੱਧੂ, ਨਰਿੰਦਰ ਕੌਸ਼ਲ, ਕੁਲਵੰਤ ਸਿੰਘ ਸਟੇਟ ਐਵਾਰਡੀ, ਪ੍ਰਿੰਸੀਪਲ ਬਲਵੰਤ ਸਿੰਘ ਮੱਲੀ, ਰਜਿੰਦਰ ਸਿੰਘ ਡੀ.ਐਸ.ਐਸ.ਓ. , ਡਾ. ਗੁਰਦੇਵ ਸਿੰਘ ਰੰਧਾਵਾ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ , ਬਲਕਾਰ ਸਿੰਘ, ਸੁਰਿੰਦਰ ਸਿੰਘ ਕਾਹਲੋਂ, ਸਰਦੂਲ ਸਿੰਘ ਸੋਢੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *