ਅੱਜ ਖੰਨਾ ਵਿਖੇ ਗੁਰਬਾਣੀ ਗੁੱਟਕੇ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਵਾਲੀ ਘਟਨਾ ਪਿੱਛੇ ਸਿੱਖ ਵਿਰੋਧੀ ਸਰਕਾਰੀ ਏਜੰਟਾਂ ਦਾ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਖੰਨਾ, ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)– ਗੁਰਬਾਣੀ ਬੇਅਦਬੀ ਰੋਕਣ ਅਤੇ ਇਸ ਲਈ ਸਖਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈਕੇ ਭਾਵੇਂ ਸਮਾਣਾ ਟਾਵਰ-ਬਾਬਾ ਬੰਦਾ ਸਿੰਘ ਬਹਾਦਰ ਚੌਕ ਤੇ ਧਰਮਯੁੱਧ ਮੋਰਚਾ ਲੱਗਾ ਹੋਇਆ ਹੈ ਅਤੇ ਸਰਕਾਰ ਦੇ ਮੰਤਰੀ ਤੇ ਵਿਧਾਇਕਾਂ ਆਦਿ ਨੇ ਇਥੇ ਆ ਕੇ ਮੋਰਚੇ ਨੂੰ ਖਤਮ ਕਰਵਾਉਣ ਅਤੇ ਮੋਰਚੇ ਤੇ ਬੈਠੇ ਲੋਕਾਂ ਨੂੰ ਯੌਕੀਨ ਦੁਵਾਇਆ ਕੇ 13 ਅਪ੍ਰੈਲ ਨੂੰ ਗੁਰਬਾਣੀ ਬੇਅਦਬੀ ਮਾਮਲੇ ਤੇ ਕਾਨੂੰਨ ਬਣਾਉਣ ਲਈ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾ ਲਿਆ ਹੈ ਅਤੇ ਇਸ ਦੀ ਲੋਕਾਂ ਵੱਲੋਂ ਸ਼ਲਾਘਾ ਵੀ ਕੀਤੀ ਗਈ!ਪਰ ਇਸ ਦੇ ਬਾਵਜੂਦ ਅੱਜ ਖੰਨਾ ਵਿਖੇ ਗੁਰਬਾਣੀ ਦੇ ਗੁਟਕੇ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਨੇ ਸਿੱਖ ਧਰਮੀਆਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਉਹ ਜਿਥੇ ਅਜਿਹੇ ਦੋਸ਼ੀ ਅਤੇ ਸਾਜ਼ਿਸ਼ ਘਾੜਾ ਨੂੰ ਜਲਦੀ ਗਿਰਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ,ਉਥੇ ਛੰਕਾ ਪ੍ਰਗਟ ਕਰ ਰਹੇ ਹਨ ਕਿ ਅਜਿਹੀਆਂ ਘਟਨਾਵਾਂ ਪਿੱਛੇ ਸਿੱਖ ਵਿਰੋਧੀ ਸਰਕਾਰੀ ਏਜੰਟਾਂ ਦਾ ਹੱਥ ਹੋ ਸਕਦਾ ਹੈ ਅਤੇ ਇਹਨਾਂ ਪਿੱਛੇ ਕੋਈ ਵੱਡੀ ਸਾਜ਼ਿਸ਼ ਕੰਮ ਕਰ ਰਹੀ ਹੈ ਕਿਉਂਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਵਾਲੇ ਕਾਨੂੰਨ ਦੀ ਘਾਟ ਹੋਣ ਕਰਕੇ ਗੁਰਬਾਣੀ ਘਟਨਾਵਾਂ ਹੁਣ ਨਿੱਤ ਦਾ ਮਸਲਾ ਬਣਿਆ ਹੋਇਆ ਹੈ, ਉਥੇ ਸਿੱਖਾਂ ਨੂੰ ਵੱਡੀ ਚੁਣੌਤੀ ਤੇ ਸੰਵੇਦਨਸ਼ੀਲ ਮੁੱਦਾ ਬਣ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਖੰਨਾ ਵਿਖੇ ਹੋਈ ਗੁਰਬਾਣੀ ਬੇਅਦਬੀ ਵਾਲੀ ਮੱਦਭਾਗੀ ਘਟਨਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੋਈ ਜਿਥੇ ਸਰਕਾਰ ਤੋਂ ਮੰਗ ਕਰਦੀ ਹੈ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਸਖਤ ਕਾਨੂੰਨ ਬਣਾਇਆ ਜਾਵੇ ਤਾਂ ਹੀ ਇਨ੍ਹਾਂ ਬੇਅਦਬੀਆਂ ਨੂੰ ਰੋਕਿਆ ਜਾ ਸਕਦਾ ਹੈ, ਇੰਨਾ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਖੰਨਾ ਵਿਖੇ ਗੁਰਬਾਣੀ ਗੁਟਕੇ ਸਾਹਿਬ ਦੇ ਅੰਗਾਂ ਦੀ ਹੋਈ ਬੇਅਦਬੀ ਵਾਲੀ ਘਟਨਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਅਤੇ ਇਸ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਭਾਈ ਖਾਲਸਾ ਨੇ ਕਿਹਾ ਇਸ ਘਟਨਾ ਨੂੰ ਅੰਜਾਮ ਇੱਕ ਪ੍ਰਵਾਸੀ ਬੱਚੇ ਵੱਲੋਂ ਦਿੱਤਾ ਗਿਆ ਜੇਹੜਾ ਪਾਸ ਹੀ ਟੱਪਰੀਆਂ ‘ਚ ਰਹਿੰਦਾ ਹੈ ਅਤੇ ਇਸ ਬੱਚੇ ਦੀ ਵੀਡੀਓ ਵੀ ਸਾਹਮਣੇ ਆਈ ਹੈ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਨ੍ਹਾਂ ਬੇਅਦਬੀ ਘਟਨਾਵਾਂ ਪਿੱਛੇ ਸਿੱਖ ਵਿਰੋਧੀ ਸਰਕਾਰੀ ਏਜੰਟਾਂ ਦਾ ਹੱਥ ਹੋਣ ਤੋਂ ਇੰਨਕਾਰ ਨਹੀਂ ਕੀਤਾ ਜਾ ਸਕਦਾ ਇਸ ਕਰਕੇ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਘਟਨਾ ਤੇ ਗਹਿਰੀ ਚਿੰਤਾ ਪ੍ਰਗਟ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਜਲਦੀ ਤੋਂ ਜਲਦੀ ਸਖ਼ਤ ਕਾਨੂੰਨ ਬਣਾਇਆ ਜਾਵੇ ਤਾਂ ਕਿ ਇਨ੍ਹਾਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ।

Leave a Reply

Your email address will not be published. Required fields are marked *