ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ)–ਧੰਨ ਧੰਨ ਬ੍ਰਹਮ ਗਿਆਨੀ ਸੰਤ ਬਾਬਾ ਅਮਰਦਾਸ ਜੀ ਦੇ ਗੁਰਦੁਆਰਾ ਸ਼੍ਰੀ ਅੰਗੀਠਾ ਸਾਹਿਬ ਸੇਚਾ ਨੇੜੇ ਸੁਲਤਾਨ ਪੁਰ ਲੋਧੀ ਵਿਖੇ ਮਹਿਨਾਵਾਰੀ ਧਾਰਮਿਕ ਦੀਵਾਨ’ਚ ਹਜ਼ਾਰਾਂ ਸੰਗਤਾਂ ਨੇ ਗੁਰਜਸ ਸਰਵਣ ਕਰਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ ਇਸ ਮੌਕੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਤੇ ਸ਼ਰਧਾਲੂਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ’ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਰਾਹੀਂ ਦਿੱਤੀ। ਉਹਨਾਂ ਦਸਿਆ ਹਰ ਮਹੀਨੇ ਦੀ ਮਰਯਾਦਾ ਅਨੁਸਾਰ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਸ਼ਰਧਾਲੂਆਂ ਵਲੋਂ ਗੁਰੂਦੁਆਰਾ ਸਾਹਿਬ ਵਿਖੇ ਰਖਵਾਏ ਗਏ ਦਸ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਗੂਰੂਦਵਾਰਾ ਬੇਰ ਸਾਹਿਬ ਸੁਲਤਾਨਪੁਰ ਦੇ ਕਥਾਵਾਚਕ ਗਿਆਨੀ ਸੁਰਜੀਤ ਸਿੰਘ ਦੀ ਸ਼ਬਦ ਗੁਰਬਾਣੀ ਦੀ ਕਥਾ ਤੋਂ ਉਪਰੰਤ ਹੋਈ ਜਿਸ ਵਿੱਚ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਹਰਜੀਤ ਸਿੰਘ ਮਾਂਝਾ ਜੋਨ ਤੋਂ ਇਲਾਵਾ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰਾਂ ਨੇ ਹਾਜ਼ਰੀ ਭਰ ਕੇ ਆਈਆਂ ਸ਼ਰਧਾਵਾਨ ਸੰਗਤਾਂ ਨੂੰ ਗੁਰਬਾਣੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦੇ ਜੰਗੀ ਪੱਧਰ ਤੇ ਉਪਰਾਲੇ ਕੀਤੇ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਲੰਧਰ ਦੇ ਗੁਰੂਦੁਆਰਾ ਵਿਖੇ ਕੁਝ ਲੋਕਾਂ ਵਲੋਂ ਲਚਾਰੇ ਬਜ਼ੁਰਗਾਂ ਦੇ ਬੈਠਣ ਵਾਲੀਆਂ ਕੁਰਸੀਆਂ ਦੀ ਭੰਨ ਤੋਂੜ ਕਰਕੇ ਅੱਗ ਵਾਲੇ ਦੋਸ਼ੀਆਂ ਖਿਲਾਫ਼ ਗੁਰਦੁਆਰਾ ਕਮੇਟੀ ਵਲੋਂ ਲਿਖਤੀ ਦਰਖਾਸਤ ਸਥਾਨਕ ਪੁਲਿਸ ਨੂੰ ਦੇਣ ਦੇ ਬਾਵਜੂਦ ਅਜੇ ਤਕ ਕੋਈ ਕਾਨੂੰਨੀ ਕਾਰਵਾਈ ਨਾਂ ਕਰਨ ਦੀ ਨਿੰਦਾ ਕੀਤੀ ਉਹਨਾਂ ਆਖਿਆ ਸਰਕਾਰ ਅਤੇ ਪੁਲਿਸ ਦੀ ਢਿੱਲੀ ਕਾਨੂੰਨੀ ਕਰਕੇ ਭਵਿੱਖ’ਚ ਅਜਿਹੇ ਲੋਕਾਂ ਵਿਰੁੱਧ ਲੋਕਾਂ ਦਾ ਵੱਡਾ ਟਕਰਾਅ ਹੋ ਸਕਦਾ ਜਿਸ ਲਈ ਸਰਕਾਰ ਅਤੇ ਪੁਲਿਸ ਦੋਹੇ ਜੁਮੇਵਾਰ ਹੋਣਗੀਆਂ ਇਸ ਕਰਕੇ ਲੋਕਾਂ ਦੀ ਮੰਗ ਅਨੁਸਾਰ ਦੋਸ਼ੀਆਂ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਾਕਾਂ ਅਤੇ ਸੈਕਟਰੀ ਜਗਪ੍ਰੀਤ ਸਿੰਘ ਵਲੋਂ ਸਮੂਹ ਬੁਲਾਰਿਆਂ ਅਤੇ ਅਖੰਡ ਪਾਠ ਆਰੰਭ ਕਰਵਾਉਣ ਵਾਲਿਆਂ ਦਾ ਸਿਰੀਪਾਉ ਦੇ ਕਿ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।