ਜਗਰਾਓ, ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)— ਮੰਤਰੀ ਵਿਧਾਇਕਾਂ ਤੇ ਹੋਰਾਂ ਵੱਲੋਂ ਗ਼ੈਰ ਕਾਨੂੰਨੀ ਤੇ ਸਮਾਜ ਵਿਰੋਧੀ ਹਰਕਤਾਂ ਕਰਨ ਉਪਰੰਤ ਕਾਨੂੰਨ ਦਾ ਸਾਹਮਣਾ ਕਰਨ ਦੀ ਬਜਾਏ ਭਗੌੜੇ ਹੋਣਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ ਅਤੇ ਅਜਿਹੇ ਵਰਤਾਰੇ ਦੇ ਸ਼ਿਕਾਰ ਆਪ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਡੀ ਐਮ ਅੰਮ੍ਰਿਤਸਰ ਗਗਨਦੀਪ ਸਿੰਘ ਦੇ ਖੁਦਕੁਸ਼ੀ ਮਾਮਲੇ ‘ਚ ਦੋਸ਼ ਲੱਗਣ ਤੋਂ ਬਾਅਦ ਭਗੌੜੇ ਤੋਂ ਚੱਲ ਰਹੇ ਸਨ ,ਜਿਨ੍ਹਾਂ ਨੂੰ ਪੁਲਸ ਨੇ ਬੀਤੇ ਦਿਨੀਂ ਮੰਡੀ ਗੋਬਿੰਦਗੜ੍ਹ ਤੋਂ ਗਿਰਫ਼ਤਾਰ ਕਰਕੇ ਅੰਮ੍ਰਿਤਸਰ ਦੀ ਅਦਾਲਤ ਤੋਂ ਪੰਜ ਜਿਨਾਂ ਦਾ ਪੁਲਸ ਰਿਮਾਂਡ ਲੈ ਲਿਆ ਹੈ,ਅਜੇ ਇਸ ਸਬੰਧੀ ਵਿਰੋਧੀ ਧਿਰ ਤੇ ਪੀੜਤ ਪਰਿਵਾਰ ਇਸ ਦੀ ਜਾਂਚ ਸੀ ਬੀ ਆਈ ਤੋਂ ਕਰਵਾਉਣ ਦੀ ਮੰਗ ਕਰ ਰਹੇ ਹਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹੇਂ ਰਹੇ ਹਨ ਕਿ ਇਸ ਕੇਸ ਵਿੱਚ ਸੀ ਬੀ ਆਈ ਜਾਂਚ ਦੀ ਲੋੜ ਨਹੀਂ ? ਕਿਉਂਕਿ ਪੰਜਾਬ ਪੁਲਸ ਸਮਰੱਥ ਹੈ, ਸਰਕਾਰ ਇਸ ਮਾਮਲੇ ‘ਚ ਅਜੇ ਕਸੂਤੀ ਫਸੀ ਹੋਈ ਹੈ ਅਤੇ ਹੁਣ ਸਰਕਾਰ ਦਾ ਸਨੌਰ ਹਲਕੇ ਤੋਂ ਕਈ ਮਹੀਨਿਆਂ ਤੋਂ ਭਗੌੜਾ ਚੱਲ ਰਿਹਾ ਸ੍ਰ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਪੁਲਸ ਨੇ ਗਿਰਫ਼ਤਾਰ ਕਰਕੇ ਵਧੀਆ ਮਾਰਕਾ ਮਾਰਿਆ ਹੈ ਅਤੇ ਹੁਣ ਸਰਕਾਰ ਦੀਆਂ ਮੁਸਕਲਾਂ ਹੋਰ ਵਧ ਸਕਦੀਆਂ ਹਨ ਕਿਉਂਕਿ ਇਸ ਕੇਸ ਦੀ ਸਕਾਇਤ ਕਰਤਾ ਨੇ ਵਿਧਾਇਕ ਬਲਾਤਕਾਰ ਵਰਗੇ ਸੰਗੀਨ ਦੋਸ ਲਾਏ ਹੋਏ ਹਨ ਅਤੇ ਕਈ ਮਹੀਨਿਆਂ ਤੋਂ ਭਗੌੜਾ ਚੱੱਲ ਰਿਹਾ ਸੀ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਪੁਲਸ ਵੱਲੋਂ ਕਈ ਮਹੀਨਿਆਂ ਤੋਂ ਭਗੌੜੇ ਚੱਲ ਰਹੇ ਆਪ ਪਾਰਟੀ ਦੇ ਸਨੌਰ ਤੋਂ ਵਿਧਾਇਕ ਸ੍ਰ ਹਰਮੀਤ ਸਿੰਘ ਪਠਾਣਮਾਜਰਾ ਨੂੰ ਗਿਰਫ਼ਤਾਰ ਕਰਨ ਦੀ ਸਲਾਘਾ ਕਰਦੀ ਹੈ ,ਉਥੇ ਮੰਗ ਕਰਦੀ ਹੈ ਪੀੜਤ ਗੁਰਪ੍ਰੀਤ ਕੌਰ ਨੂੰ ਇਨਸਾਫ ਦੇਣ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਜਾਵੇ,ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਆਪ ਦੇ ਭਗੌੜੇ ਚੱਲ ਰਹੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗਿਰਫ਼ਤਾਰੀ ਦੀ ਸ਼ਲਾਘਾ,ਪੀੜਤ ਹਰਪ੍ਰੀਤ ਕੌਰ ਨੂੰ ਹਰ ਤਰ੍ਹਾਂ ਦਾ ਇਨਸਾਫ਼ ਦਿਵਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਰਕਾਰ ਦੀ ਮੰਤਰੀ, ਵਿਧਾਇਕਾਂ,ਉਚ ਅਫਸਰਾਂ ਤੋਂ ਹੋਰਾਂ ਵੱਲੋਂ ਸਮਾਜ ਵਿਰੋਧੀ ਅਪ੍ਰਾਧ ਕਰਨ ਤੋਂ ਬਾਅਦ ਲੱਗੇ ਦੋਸ਼ਾਂ ਦਾ ਸਾਹਮਣਾ ਕਰਨ ਦੇ ਬਜਾਏ ਭਗੌੜੇ ਹੋਣ ਵਾਲੇ ਵਰਤਾਰੇ ਦਿਨ ਬ ਦਿਨ ਵਧਦੇ ਜਾ ਰਹੇ ਹਨ,ਜੋ ਚਿੰਤਾ ਦਾ ਵਿਸ਼ਾ ਬਣਿਆ ਪਿਆ ਹੈ,ਕਿਉਂਕਿ ਸਮਾਜ ਦੇ ਲੋਕਾਂ ਦਾ ਕਹਿਣਾ ਹੈ ਕਿ ਅਗਰ ਕਾਨੂੰਨ ਦੇ ਰਾਖੇ ਹੀ ਕਨੂੰਨ ਦੀ ਉਲੰਘਣ ਕਰਨਗੇ ਤਾਂ ਆਮ ਲੋਕਾਂ ਨੂੰ ਕੀ ਸਿੱਖਿਆ ਮਿਲ ਸਕਦੀ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਆਪ ਦੇ ਸਨੌਰ ਤੋਂ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਪੰਜਾਬ ਪੁਲਸ ਵੱਲੋਂ ਕੀਤੀ ਗਿਰਫਤਾਰੀ ਵਾਲ਼ੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਪੀੜਤਾਂ ਗੁਰਪ੍ਰੀਤ ਕੌਰ ਨੂੰ ਪੂਰਾ ਇਨਸਾਫ ਦੇਣ ਦੀ ਸਰਕਾਰ ਤੋਂ ਮੰਗ ਕਰਨ ਦੇ ਨਾਲ ਨਾਲ ਸਰਕਾਰ ਦੇ ਮੰਤਰੀਆਂ ਵਿਧਾਇਕਾਂ,ਉੱਚ ਅਧਿਕਾਰੀਆਂ ਨੂੰ ਬੇਨਤੀ ਕਰਦੀ ਹੈ ਕੋਈ ਵੀ ਕਾਨੂੰਨੀ ਲੱਗੇ ਦੋਸ਼ਾਂ ਦਾ ਸਾਹਮਣਾ ਕਰਨ ਦੀ ਬਜਾਏ ਭਗੌੜਾ ਹੋਣ ਵਾਲਾ ਗੈਰਕਾਨੂੰਨੀ ਵਰਤਾਰਾ ਨੂੰ ਬੰਦ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ ਕਿਉਂਕਿ ਇਸ ਨਾਲ ਸਮਾਜ ਦੇ ਲੋਕਾਂ ਤੇ ਗ਼ਲਤ ਅਸਰ ਪੈਂਦਾ ਹੈ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫੌਜੀ, ਭਾਈ ਇੰਦਰਜੀਤ ਸਿੰਘ ਕਾਉਂਕੇ, ਭਾਈ ਗੁਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਹਰਨੇਕ ਸਿੰਘ ਕਲਿਆਣ ਤੋਂ ਇਲਾਵਾ ਹੋਰ ਕਾਰਕੁੰਨ ਹਾਜਰ ਸਨ ।।


