ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ ਦੀ ਯਾਦ ਵਿੱਚ ਕੀਤੀ ਸ਼ੋਕ ਸਭਾ

ਮਾਲਵਾ

ਮਾਨਸਾ, ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਸੀਪੀਆਈ ਐਮਐਲ ਲਿਬਰੇਸ਼ਨ ਦੇ ਸੂਬਾ ਸਕੱਤਰੇਤ ਦੇ ਵਿਛੋੜਾ ਦੇ ਗਏ ਸਾਥੀ ਸੁਖਦੇਵ ਸਿੰਘ ਭਾਗੋਕਾਵਾਂ ਦੀ ਯਾਦ ਵਿੱਚ ਅੱਜ ਇੱਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਸ਼ੋਕ ਸਭਾ ਕੀਤੀ ਗਈ। ਕਾਮਰੇਡ ਭਾਗੋਕਾਵਾਂ ਦੀ ਯਾਦ ਵਿੱਚ ਬਾਬਾ ਬੂਝਾ ਸਿੰਘ ਭਵਨ ਉੱਤੇ ਲੱਗਿਆ ਪਾਰਟੀ ਦਾ ਝੰਡਾ ਝੁਕਾ ਦਿੱਤਾ ਗਿਆ। ਸ਼ੋਕ ਸਭਾ ਨੂੰ ਪਾਰਟੀ ਦੇ ਕੇਂਦਰੀ ਕੰਟਰੋਲ ਕਮਿਸ਼ਨ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ  ਘਰਾਂਗਣਾ ਇਨਕਲਾਬੀ ਨੌਜਵਾਨ ਸਭਾ ਦੇ ਜਿਲਾ ਪ੍ਰਧਾਨ ਕਾਮਰੇਡ ਅਮਰਦੀਪ ਸਿੰਘ ਪਰੋਚਾ, ਜ਼ਿਲਾ ਕਮੇਟੀ ਮੈਂਬਰ ਕਾਮਰੇਡ ਗੁਰਸੇਵਕ ਸਿੰਘ ਮਾਨ, ਕਾਮਰੇਡ ਅਜੈਬ ਸਿੰਘ ਭੈਣੀ ਬਾਘਾ, ਮਜ਼ਦੂਰ ਮੁਕਤੀ ਮੋਰਚਾ ਦੇ  ਆਗੂ ਕਾਮਰੇਡ ਤਰਸੇਮ ਸਿੰਘ ਬਹਾਦਰਪੁਰ ,ਸਾਥੀ ਬੂਟਾ ਸਿੰਘ ਭੋਪਾਲ ਅਤੇ ਸਾਥੀ ਬੂਟਾ ਸਿੰਘ ਘਰਾਂਗਣਾ ਨੇ ਸੰਬੋਧਨ ਕਰਦੇ ਹੋਏ ਉਨਾਂ ਵੱਲੋਂ ਮਜ਼ਦੂਰ ਸੰਘਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਅਤੇ ਕਾਮਰੇਡ ਨੂੰ ਭਾਵ ਭਿੰਨੀ ਸ਼ਰਧਾਂਜਲੀਆਂ ਦਿੰਦੇ ਹੋਏ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਵਿਛੜ ਗਏ ਸਾਥੀ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਅਤੇ ਉਹਨਾਂ ਵੱਲੋਂ ਮਿਹਨਤ ਕਸ਼ ਲੋਕਾਂ ਲਈ ਲੜੇ ਜਾ ਰਹੇ ਸੰਘਰਸ਼ ਨੂੰ ਜਾਰੀ ਰੱਖਣ ਦਾ ਪਰਨ ਕੀਤਾ।

Leave a Reply

Your email address will not be published. Required fields are marked *