ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਗਏ ਇਸ ਮੌਕੇ ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆਂ ਅਤੇ ਸੰਤ ਮਹਾਂਪੁਰਸ਼ਾਂ ਦਾ ਸਨਮਾਨ ਕੀਤਾ ਗੂਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦੀਵਾਨ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਹਰ ਮਹੀਨੇ ਲੜੀਵਾਰ ਅਖੰਡ ਪਾਠਾਂ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਦੀ ਚਲਾਈ ਲੜੀ ਤਹਿਤ ਇਸ ਵਾਰ ਗੁਰੂ ਤੇਗ ਬਹਾਦਰ ਸਾਹਿਬ ਜੀ, ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਮਹਾਨ ਸ਼ਹਾਦਤ ਸਮੇਤ ਪੋਹ ਦੇ ਜੇਠੇ ਐਤਵਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ ਸਮਾਗਮ ਦੇ ਸਬੰਧ’ਚ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਦੇ ਰੋਜ਼ ਲੜੀਵਾਰ 20 ਅਖੰਡ ਪਾਠਾਂ ਦੇ ਰਖੇ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਦੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕਥਾ ਵਿਚਾਰ ਅਤੇ ਭਾਈ ਹਰਜੀਤ ਸਿੰਘ ਜੀ ਦੇ ਹਜ਼ੂਰੀ ਰਾਗੀ ਜਥੇ ਦੇ ਰਸਭਿੰਨੇ ਕੀਰਤਨ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਇਲਾਵਾ ਕਈ ਸੰਤ ਮਹਾਂਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਮਹਾਨ ਸ਼ਹਾਦਤ ਸਬੰਧੀ ਆਈਆਂ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਜਿਥੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਉਥੇ ਆਈਆਂ ਸੰਗਤਾਂ ਨੂੰ ਗੁਰਬਾਣੀ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਦੇ ਢੁਕਵੇਂ ਉਪਰਾਲੇ ਕੀਤੇ ਸਮੂਹ ਧਾਰਮਿਕ ਬੁਲਾਰਿਆਂ ਸੰਤਾਂ ਮਹਾਪੁਰਸ਼ਾਂ, ਅਖੰਡ ਪਾਠ ਸ਼ਰਧਾਲੂਆਂ ਅਤੇ ਹੋਰ ਪਤਵੰਤੇ ਸੇਵਾਦਾਰਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਸੰਤ ਸਮਾਜ ਦੇ ਮੁੱਖ ਬੁਲਾਰੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਤੇ ਸੰਤ ਬਾਬਾ ਭੁਪਿੰਦਰ ਸਿੰਘ ਗੁਰਦਾਸਪੁਰ ਵਲੋਂ ਸਾਂਝੇ ਤੌਰ ਸੀਰੀਪਾਉ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਇਸ ਮੌਕੇ ਤੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਤੋਂ ਇਲਾਵਾ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਭੁਪਿੰਦਰ ਸਿੰਘ ਗੁਰਦਾਸਪੁਰ, ਭਾਈ ਹਰਜੀਤ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸਾਹਿਬ, ਸਰਦਾਰ ਮਲਕੀਤ ਸਿੰਘ ਸਲਾਹਕਾਰ ਭਾਈ ਗਰੇਵਾਲ ਬੀਬੀ ਬਲਜੀਤ ਕੌਰ ਜੀ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ ਅਤੇ ਗੁਰੂ ਤੇਗ ਬਹਾਦਰ ਜੀ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਮਹਾਨ ਸ਼ਹਾਦਤ ਨੂੰ ਸ਼ਰਧੇ ਦੇ ਫੁੱਲ ਭੇਂਟ ਕੀਤੇ।



