ਰਮਨ ਬਹਿਲ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਬਲਾਕ ਸੰਮਤੀ ਦੇ ਨਵ-ਨਿਯੁਕਤ ਚੇਅਰਮੈਨ ਰਣਜੀਤ ਸਿੰਘ ਰਾਣਾ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਲਖਵਿੰਦਰ ਕੌਰ ਨੇ ਅਹੁਦਾ ਸੰਭਾਲਿਆ

ਗੁਰਦਾਸਪੁਰ

ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਮਿਲੇਗੀ ਹੋਰ ਤੇਜ਼ੀ-ਰਮਨ ਬਹਿਲ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਬਲਾਕ ਸੰਮਤੀ ਦੇ ਸਰਬਸੰਮਤੀ ਨਾਲ ਚੁਣੇ ਗਏ ਰਣਜੀਤ ਸਿੰਘ ਰਾਣਾ, ਪਿੰਡ ਬੱਬਰੀ ਨੇ ਚੇਅਰਮੈਨ ਵਜੋਂ ਅਤੇ ਵਾਈਸ ਚੇਅਰਪਰਸਨ ਲਈ ਚੁਣੇ ਗਏ ਸ੍ਰੀਮਤੀ ਲਖਵਿੰਦਰ ਕੌਰ ਪਿੰਡ ਰੋੜਾਂਵਾਲੀ ਨੇ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਗੁਰਦਾਸਪੁਰ ਬਲਾਕ ਸੰਮਤੀ ਦੇ ਨਵ-ਨਿਯੁਕਤ ਚੈਅਰਮੈਨ ਰਣਜੀਤ ਸਿੰਘ ਰਾਣਾ ਅਤੇ ਵਾਈਸ ਚੇਅਰਪਰਸਨ ਲਖਵਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਰਮਨ ਬਹਿਲ ਨੇ ਕਿਹਾ ਕਿ ਆਪ ਪਾਰਟੀ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਹੋਰ ਮਜਬੂਤ ਹੋਈ ਹੈ, ਜਿਸ ਨਾਲ ਲੋਕ ਭਲਾਈ ਵਿਕਾਸ ਕਾਰਜਾਂ ਨੂੰ ਹੋਰ ਤੇਜਗਤੀ ਮਿਲੇਗੀ।

ਉਨ ਅੱਗੇੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਰਮਨ ਬਹਿਲ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜਗਤੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਹੂਲਤਾਂ ਜਲਦ ਤੋਂ ਜਲਦ ਲਾਭ ਪੁਜਦਾ ਹੋ ਸਕੇ।

ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ । ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਗਈ ਹੈ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਤਹਿਤ 1000 ਰੁਪਏ ਤੇ 1500 ਰੁਪਏ ਮੁਹੱਈਆ ਕਰਵਾਏ ਗਏ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਵਸਨੀਕ ਨੂੰ 10 ਲੱਖ ਰੁਪਏ ਕੈਸ਼ਲੈੱਸ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ।

ਇਸ ਮੌਕੇ ਰਮਨ ਬਹਿਲ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਪਿੰਡਾਂ ਅੰਦਰ ਸੜਕਾਂ ਦਾ ਜਾਲ ਵਿਛਾਇਆ ਗਿਆ ਹੈ। ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਪਿੰਡਾਂ ਅੰਦਰ ਗਲੀਆਂ ਅਤੇ ਗੰਦੇ ਪਾਣੀ ਦੇ ਨਿਕਾਸੀ ਲਈ ਕੰਮ ਕੀਤਾ ਗਿਆ ਹੈ। ਪਾਰਕਾਂ ਦੀ ਉਸਾਰੀ ਕਰਵਾਈ ਗਈ ਹੈ ਅਤੇ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ। ਗੁਰਦਾਸਪੁਰ ਸ਼ਹਿਰ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਨਿਰੰਤਰ ਜਾਰੀ ਹਨ।

ਇਸ ਮੌਕੇ ਚੇਅਰਮੈਨ ਰਣਜੀਤ ਸਿੰਘ ਰਾਣਾ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਲਖਵਿੰਦਰ ਕੌਰ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ, ਉਸਨੂੰ ਪੂਰੀ ਮਿਹਨਤ ਤੇ ਲਗਨ ਨਿਭਾਉਣਗੇ ਅਤੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *