ਜਸਟਿਸ ਵਿਕਾਸ ਬਹਿਲ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪ੍ਰਬੰਧਕੀ ਜੱਜ, ਸੈਸ਼ਨ ਡਵੀਜਨ, ਗੁਰਦਾਸਪੁਰ ਵੱਲੋਂ ਸੈਂਟਰਲ ਜੇਲ੍ਹ, ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ

ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)–ਜਸਟਿਸ ਵਿਕਾਸ ਬਹਿਲ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪ੍ਰਬੰਧਕੀ ਜੱਜ, ਸੈਸ਼ਨ ਡਵੀਜਨ, ਗੁਰਦਾਸਪੁਰ ਵਲੋਂ ਸੈਂਟਰਲ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।  ਇਸ ਮੌਕੇ ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ, ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ, ਗੁਰਦਾਸਪੁਰ, ਆਦਿੱਤਿਆ, ਐੱਸ.ਐੱਸ.ਪੀ., ਗੁਰਦਾਸਪੁਰ, ਹਰਪ੍ਰੀਤ ਸਿੰਘ, ਸਿਵਲ ਜੱਜ (ਸ.ਡ.)/ਸੀ.ਜੇ.ਐੱਮ. -ਸਹਿਤ- ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ, ਗੁਰਦਾਸਪਰ ਵੀ ਹਾਜਰ ਸਨ।

ਮਾਨਯੋਗ ਜਸਟਿਸ ਵਿਕਾਸ ਬਹਿਲ, ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਤੁਰੰਤ ਸਮਰੱਥ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ।

ਮਾਨਯੋਗ ਮਿਸਟਰ ਜ਼ਸਟਿਸ ਵਿਕਾਸ ਬਹਿਲ ਵੱਲੋਂ ਸੈਂਟਰਲ ਜੇਲ੍ਹ, ਗੁਰਦਾਸਪੁਰ ਦੇ ਬੰਦੀਆਂ ਵੱਲੋਂ ਪੰਜਾਬ ਪਰੀਜ਼ਨ ਉਲੰਪਿਕ ਦੀਆਂ ਖੇਡਾਂ ਵਿੱਚੋਂ ਓਵਰਆਲ ਦੂਜਾ ਸਥਾਨ ਹਾਸਲ ਕਰਨ ‘ਤੇ ਉਕਤ ਬੰਦੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਉਹਨਾਂ ਵੱਲੋਂ ਅੱਗੇ ਕਿਹਾ ਗਿਆ ਕਿ ਉਹ ਆਪਣੇ ਨਾਲ ਦੇ ਸਾਥੀਆਂ ਨੂੰ ਵੀ ਖੇਡਾਂ ਖੇਡਣ ਲਈ ਪ੍ਰੇਰਿਤ ਕਰਨ।  ਇਸ ਮੌਕੇ ਜੇਲ੍ਹ ਸੁਪਰਡੈਂਟ ਮੁਖਤਿਆਰ ਰਾਏ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਅਮ੍ਰਿਤਪਾਲ ਵੀ ਹਾਜ਼ਰ ਸਨ।

Leave a Reply

Your email address will not be published. Required fields are marked *