ਜ਼ਿਲਾ ਪ੍ਰਸ਼ਾਸਨ ਨੇ ਧਾਰੀਵਾਲ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਗਿਆ

ਗੁਰਦਾਸਪੁਰ

ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਉਣ ਦਾ ਸਿਲਸਲਾ ਜਾਰੀ ਹੈ ਜਿਸ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ ਵਿਖੇ ਪ੍ਰਸ਼ਾਸਨ ਵੱਲੋਂ ਜਨ-ਸੁਵਿਧਾ ਕੈਂਪ ਲਗਾਇਆ ਗਿਆ। ਇਸ ਜਨ ਸੁਵਿਧਾ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਬਾਮਬਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਜਨ ਸੁਵਿਧਾ ਕੈਂਪ ਦੌਰਾਨ ਬੁਢਾਪਾ ਪੈਨਸ਼ਨ ਸਮੇਤ ਹੋਰ ਪੈਨਸ਼ਨਾਂ, ਲੇਬਰ ਵਿਭਾਗ ਨਾਲ ਸਬੰਧਤ ਸੇਵਾਵਾਂ, ਸ਼ਿਕਾਇਤਾਂ ਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ, ਪੰਚਾਇਤ ਵਿਭਾਗ ਨਾਲ ਸਬੰਧਤ ਕੰਮਾਂ ਸਮੇਤ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਨਾਲ-ਨਾਲ ਸਾਰੇ ਵਿਭਾਗ ਵੱਲੋਂ ਇੱਕੋ ਛੱਤ ਥੱਲੇ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਧ ਬਾਮਬਾ ਨੇ ਕਿਹਾ ਕਿ ਜਨ ਸੁਵਿਧਾ ਕੈਂਪਾਂ ਵਿੱਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਪਿੰਡਾਂ ਵਿਚ ਰਹਿ ਰਹੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਫਾਰਮ ਭਰਕੇ ਲੋੜਵੰਦ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਵਾਸੀਆਂ ਦੀ ਮੁਸ਼ਕਲਾਂ ਵੀ ਸੁਣੀਆਂ ਗਈਆਂ ਹਨ ਅਤੇ ਅਧਿਕਾਰੀਆਂ ਵੱਲੋਂ ਸਬੰਧਤ ਵਿਭਾਗਾਂ ਨੂੰ ਉਨਾਂ ਮੁਸ਼ਕਲਾਂ ਦੇ ਹੱਲ ਲਈ ਨਿਰਦੇਸ਼ ਦਿੱਤੇ ਗਏ ਹਨ।

ਜਨ-ਸੁਵਿਧਾ ਕੈਂਪ ਦੌਰਾਨ ਨਾਇਬ ਤਹਿਸੀਲਦਾਰ ਧਾਰੀਵਾਲ ਇੰਦਰਜੀਤ ਕੌਰ ਰਿਆੜ, ਬੀ.ਡੀ.ਪੀ.ਓ. ਕੁਲਵੰਤ ਸਿੰਘ, ਈ.ਓ. ਅਰੁਣ ਕੁਮਾਣ, ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ, ਸੀ.ਡੀ.ਪੀ.ਓ. ਧਾਰੀਵਾਲ ਵਰਿੰਦਰ ਸਿੰਘ ਗਿੱਲ, ਐੱਸ.ਡੀ.ਓ. ਪਾਵਰਕਾਰ ਸਰਬਜੀਤ ਸਿੰਘ ਢਿੱਲੋਂ, ਸੈਂਟਰੀ ਇੰਸਪੈਕਟਰ ਸੰਜੀਵ ਸੋਨੀ, ਸੁਪਰਵਾਈਜ਼ਰ ਸੁਰਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।  

Leave a Reply

Your email address will not be published. Required fields are marked *