ਗੁਰਦਾਸਪੁਰ, 21 ਦਸੰਬਰ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਸਿਆਸੀ ਸਟੇਜਾਂ ਲਾ ਕੇ ਕੂੜ ਪ੍ਰਚਾਰ ਕਰਨ ਵਾਲੇ ਸਿਆਸੀਆਂ ਅਤੇ ਲੰਗਰਾਂ ਦੇ ਸਪੀਕਰਾਂ ਰਾਹੀਂ ਸੰਗਤਾਂ ਨੂੰ ਅਵਾਜ਼ਾਂ ਮਾਰਨ ਵਾਲੇ ਲੰਗਰ ਪ੍ਰਬੰਧਕਾਂ ਨੂੰ ਸਾਵਧਾਨ ਕਰਦਿਆਂ ਸਪਸ਼ਟ ਕੀਤਾ, ਕਿ ਉਹ ਸ਼ਰਧਾਵਾਨ ਸੰਗਤਾਂ ਦੀਆਂ ਭਾਵਨਾਵਾਂ ਤੇ ਮਸੂਮ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਨਾਂ ਹੀ ਸਿਆਸੀ ਸਟੇਜਾਂ ਲਾਉਣ ਅਤੇ ਨਾਂ ਹੀ ਲੰਗਰ ਦੇ ਪ੍ਰਬੰਧ ਕ ਸਪੀਕਰਾਂ ਰਾਹੀਂ ਲੰਗਰ ਪ੍ਰਚਾਰ ਕਰਨ,ਤਾਂ ਕਿ ਇਸ ਮੌਕੇ ਤੇ ਬਹੁਤ ਹੀ ਸ਼ਾਂਤਮਈ ਢੰਗ ਨਾਲ ਧਰਮ ਪ੍ਰਚਾਰ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵਲੋਂ ਲਾਈਆਂ ਧਾਰਮਿਕ ਸਟੇਜਾਂ ਤੇ ਦੇਸ਼ਾਂ ਵਿਦੇਸ਼ਾਂ ਤੋਂ ਫਤਹਿ ਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਨਕਮਸਤਕ ਹੋਣ ਆਈਆਂ ਸ਼ਰਧਾਵਾਨ ਸੰਗਤਾਂ ਨੂੰ ਥੂਠੇ ਅਤੇ ਮੌਕਾ ਪ੍ਰਸਤ ਸਿਆਸਤਦਾਨਾਂ ਦੇ ਕੂੜ ਪ੍ਰਚਾਰ ਤੋਂ ਮੁਕਤ ਕਰਵਾਕੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ 9 ਸਾਲ ਅਤੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ 7 ਸਾਲ ਜੀ ਦੀ ਮਹਾਨ ਸ਼ਹੀਦੀ ਵਾਲੇ ਸ਼ਹੀਦੀ ਸਾਕੇ ਨੂੰ ਹੀ ਸਰਵਣ ਕਰਨ ਦਾ ਸੁਨਹਿਰੀ ਮੌਕਾ ਮਿਲ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਤਿਹ ਗੜ੍ਹ ਸਾਹਿਬ ਵਿਖੇ ਸਿਆਸੀ ਸਟੇਜਾਂ ਨਾਂ ਲਾਉਣ ਅਤੇ ਲੰਗਰਾਂ ਦੇ ਪ੍ਰਬੰਧਕਾਂ ਨੂੰ ਸਪੀਕਰਾਂ ਰਾਹੀਂ ਲੰਗਰ ਪ੍ਰਚਾਰ ਨਾਂ ਕਰਨ ਦੇ ਨਾਲ ਨਾਲ ਭਗਵੰਤ ਮਾਨ ਸਰਕਾਰ ਨੂੰ ਸਿਆਸੀ ਸਟੇਜਾਂ ਤੇ ਪਾਬੰਦੀ ਲਾਉਣ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਸਪਸ਼ਟ ਕੀਤਾ ਬੀਤੇ ਸਾਲਾ ਤੋਂ ਸਰਕਾਰ ਸਮੇਤ ਇਕਾ ਦੁੱਕਾ ਨੂੰ ਛੱਡ ਕੇ ਸਮੂਹ ਸਿਆਸੀ ਪਾਰਟੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੋ ਕੇ ਆਪਣੀਆਂ ਸਟੇਜਾਂ ਨਹੀਂ ਲਾਈਆਂ ਜਿਸ ਦੇ ਸਿੱਟੇ ਵਜੋਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾ ਨਾਲ ਸ਼ਰਧਾ ਦੇ ਫੁੱਲ ਭੇਂਟ ਕਰਨ ਆਈਆਂ ਲੱਖਾਂ ਸੰਗਤਾਂ ਨੂੰ ਸਿਆਸੀ ਆਗੂਆਂ ਦੇ ਕੂੜ ਪ੍ਰਚਾਰ ਤੋਂ ਛੁਟਕਾਰਾ ਮਿਲਣ ਦੇ ਨਾਲ ਨਾਲ ਕਲਗੀਧਰ ਦੇ ਲਾਡਲੇ ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਪਵਿੱਤਰ ਸ਼ਹੀਦੀ ਇਤਿਹਾਸ ਨੂੰ ਧਾਰਮਿਕ ਸਟੇਜਾਂ ਤੋਂ ਸੁਣਨ ਦਾ ਸੁਨਹਿਰੀ ਮੌਕਾ ਮਿਲਿਆ । ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਗਵੰਤ ਸਿੰਘ ਮਾਨ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਉਹ ਪਹਿਲੀਆਂ ਸ੍ਰਕਾਰਾਂ ਵਾਂਗ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਫਤਹਿ ਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਥੂਠੇ ਸਿਆਸਤ ਦਾਨਾਂ ਦੀਆਂ ਸਿਆਸੀ ਸਟੇਜਾਂ ਲਾਉਣ ਤੇ ਸਖਤ ਪਾਬੰਦੀ ਦੇ ਸਰਕਾਰੀ ਹੁਕਮ ਜਾਰੀ ਕਰਨ, ਤਾਂ ਕਿ ਦੇਸ਼ਾਂ ਵਿਦੇਸ਼ਾਂ ਤੋਂ ਆ ਰਹੀਆਂ ਸ਼ਰਧਾਵਾਨ ਸੰਗਤਾਂ ਨੂੰ ਧਾਰਮਿਕ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਵਲੋਂ ਲਗਾਏ ਜਾਣ ਵਾਲੇ ਧਾਰਮਿਕ ਦੀਵਾਨਾਂ’ਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਅਨੰਦਪੁਰ ਸਾਹਿਬ ਛੱਡਣ ਤੋਂ ਲੈ ਕੇ ਵੱਡੇ ਸਾਹਿਬਜ਼ਾਦਿਆਂ, ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਸਮੇਤ ਸਮੂਹ ਸ਼ਹੀਦਾਂ ਦੇ ਪਾਵਨ ਪਵਿੱਤਰ ਇਤਿਹਾਸ ਸੁਣ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ਦਾ ਸੁਨਹਿਰੀ ਮੌਕਾ ਮਿਲ ਸਕੇ। ਇਸ ਵਕਤ ਭਾਈ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਮੋਗਾ ਭਾਈ ਸੰਧੂ ਧਰਮਕੋਟ ਮੋਗਾ ਭਾਈ ਸਵਰਨਜੀਤ ਸਿੰਘ ਮਾਨੋਕੇ ਭਾਈ ਕੇਵਲ ਸਿੰਘ ਬਾਬਾ ਬਕਾਲਾ ਬਾਬਾ ਬਾਗੀ ਗੁਰਦਾਸਪੁਰ ਭਾਈ ਕੈਪਟਨ ਬਲਦੇਵ ਸਿੰਘ ਹੁਸ਼ਿਆਰਪੁਰ, ਧਾਰਮਿਕ ਲੰਗਰ ਸੇਵਾਵਾਂ ਦੇ ਪ੍ਰਧਾਨ ਠੇਕੇਦਾਰ ਗੁਰਮੀਤ ਸਿੰਘ ਜੱਜ ਸਿੰਘ ਜੋਗਾਵਾਲਾ ਫਿਰੋਜ਼ਪੁਰ ਭਾਈ ਰਸਾਲ ਸਿੰਘ ਮੱਖੂ ਤੋਂ ਇਲਾਵਾ ਕਈ ਆਗੂ ਹਾਜਰ ਸਨ।