ਮਲੇਰਕੋਟਲਾ , ਗੁਰਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਹਰ ਮਹੀਨੇ ਦਸਵੀਂ ਦੇ ਸੁੱਭ ਦਿਹਾੜੇ ਤੇ ਅਖੰਡਪਾਠਾਂ ਦੇ ਭੋਗ ਤੋਂ ਬਾਅਦ ਸੰਗਤਾਂ ਨੂੰ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਇਸ ਅਸਥਾਨ ਦੇ ਬਾਨੀ ਮਹਾਂਪੁਰਖ ਸੰਤ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਤੇ ਪਹਿਰਾ ਦਿੰਦੇ ਹੋਏ ਮਜੌਦਾ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਦਸਵੀਂ ਦਾ ਸ਼ੁੱਭ ਦਿਹਾੜਾ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਅਖੰਡਪਾਠ ਦੇ ਪਾਠਾ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ,ਜਿਸ ਵਿਚ ਪੰਥ ਦੇ ਧਰਮ ਪ੍ਰਚਾਰਕਾਂ ਵੱਲੋਂ ਹਾਜ਼ਰੀ ਲਵਾਈ ਗਈ ਅਤੇ ਸੰਗਤਾਂ ਨੂੰ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ, ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ , ਉਹਨਾਂ ਦੱਸਿਆ ਦਸਵੀਂ ਦੇ ਸਮਾਗਮ ਨੂੰ ਮੁੱਖ ਰੱਖਦਿਆਂ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਰੱਬੀ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ,ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿਚ ਵੱਖ ਵੱਖ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਸਥਾਨ ਦੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨੇ ਦਸਵੀਂ ਦੇ ਸ਼ੁਭ ਦਿਹਾੜੇ ਤੇ ਪਹੁੰਚੀਆਂ ਸ਼ਰਧਾ ਵਾਨ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ 12 ਅਪ੍ਰੈਲ ਨੂੰ ਇਸ ਅਸਥਾਨ ( ਗੂਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਰ) ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਗੁਰਦੁਆਰਾ ਸੁਹਾਣਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ,ਉਹਨਾਂ ਇਹ ਵੀ ਦੱਸਿਆ ਅੰਮ੍ਰਿਤ ਛਕਣ ਵਾਲਿਆਂ ਨੂੰ ਗੁਰੂ ਘਰ ਵੱਲੋਂ ਫਰੀ ਕੰਕਾਰ ਭੇਟਾ ਵਜੋਂ ਗੁਰੂ ਘਰ ਵੱਲੋਂ ਭੇਂਟ ਕੀਤੇ ਜਾਣ ਗੇ , ਉਹਨਾਂ ਕਿਹਾ ਅੰਮ੍ਰਿਤ ਛਕ ਕੇ ਗੁਰੂ ਕੇ ਜਹਾਜ਼ ਚੜ੍ਹਨ ਵਾਲੇ ਅੰਮ੍ਰਿਤ ਛਕਣ ਦੇ ਚਾਹਵਾਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ 12 ਅਪ੍ਰੈਲ ਨੂੰ ਸਵੇਰੇ ਕੇਸੀਂ ਇਸ਼ਨਾਨ ਕਰਕੇ 9 ਵਜੇ ਸਵੇਰੇ ਹਾਜ਼ਰ ਹੋਣ ਦੀ ਲੋੜ ਤੇ ਜੋਰ ਦੇਣ, ਇਸ ਮੌਕੇ ਤੇ ਸਮੂਹ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।



