ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਕਰੋ

ਮਾਲਵਾ

ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰੋ ਅਤੇ ਸਿੱਖਿਆ ਤੇ ਨੀਤੀ ਬਣਾਉਣ ਦਾ ਅਧਿਕਾਰ ਰਾਜਾਂ ਨੂੰ ਦਿਉ

ਮਾਨਸਾ, ਗਰੁਦਾਸਪੁਰ, 28 ਮਾਰਚ (ਸਰਬਜੀਤ ਸਿੰਘ)– ਅੱਜ ਇਨਕਲਾਬੀ ਨੌਜਵਾਨ ਸਭਾ ਪੰਜਾਬ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਪੰਜਾਬ ਵੱਲੋਂ 23 ਮਾਰਚ ਤੋਂ 14 ਅਪ੍ਰੈਲ ਤੱਕ ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਏ ਜਾਣ ਅਤੇ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਦਿਆਂ ਸੂਬਿਆਂ ਨੂੰ ਸਿੱਖਿਆ ਤੇ ਨੀਤੀ ਬਣਾਉਣ ਦਾ ਅਧਿਕਾਰ ਦਿੱਤੇ ਜਾਣ ਦੇ ਸੁਆਲ ਨੂੰ ਉਭਾਰਦਿਆਂ ਚਲਾਈ ਜਾ ਰਹੀ ਮੁਹਿੰਮ ਦੀ ਅਗਲੀ ਵਿਉਂਤਬੰਦੀ ਲਈ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਜ਼ਿਲਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਭੀਖੀ ਦੀ ਅਗਵਾਈ ਵਿੱਚ ਕੀਤੀ ਗਈ।
ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਪਰੋਚਾ ਅਤੇ ਜ਼ਿਲ੍ਹਾ ਸਕੱਤਰ ਰਾਜਦੀਪ ਸਿੰਘ ਗੇਹਲੇ ਨੇਂ ਕਿਹਾ ਕਿ ਅੱਜ ਕੇਂਦਰ ਦੀ ਮੋਦੀ ਸਰਕਾਰ ਆਪਣੇਂ ਹਰ ਸਾਲ ਦੋ ਕਰੋੜ ਰੁਜ਼ਗਾਰ ਦੇਣ ਦੇ ਵਾਅਦੇ ਦੇ ਉਲਟ ਭੁਗਤਦਿਆਂ ਸਰਮਾਏਦਾਰੀ ਲਈ ਸਸਤੀ ਲੇਵਰ‌ ਪੈਦਾ ਕਰਨ ਲਈ ਰਸਤਾ ਪੱਧਰ ਕਰਦਿਆਂ ਦੇਸ਼ ਦੀ ਜਵਾਨੀ ਦੇ ਭਵਿੱਖ ਨੂੰ ਅੰਨੀ ਗਲੀ ਦੇ ਮੋੜ ਤੇ ਖੜ੍ਹਾ ਕਰ ਰਹੀ ਹੈ ਅਤੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਰਹੀ ਹੈ।ਪੰਜਾਬ ਸਰਕਾਰ ਵੀ ਆਪਣਾਂ ਘਰ ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਨਾਂ ਨਿਗੂਣੀਆਂ ਭਰਤੀਆਂ ਕੱਢ ਕੇ ਨਵੀਂ ਸਿੱਖਿਆ ਨੀਤੀ 2020 ਨੂੰ ਲਾਗੂ ਕਰਦਿਆਂ ਕੇਂਦਰ ਸਰਕਾਰ ਦੇ ਸਿੱਖਿਆ ਦੇ ਨਿੱਜੀਕਰਨ ਦੇ ਏਜੰਡੇ ਦੀ ਪੂਰਤੀ ਕਰ ਰਹੀ ਹੈ। ਜਿਸਦੇ ਸਿੱਟੇ ਵਜੋਂ ਦੇਸ਼ ਅਤੇ ਪੰਜਾਬ ਦੀ ਜਵਾਨੀ ਅੱਜ ਬੇਰੁਜ਼ਗਾਰੀ ਦੇ ਕਾਰਨ ਗਰੀਬੀ,ਭੁੱਖਮਰੀ ਅਤੇ ਨਸ਼ਾਖੋਰੀ ਵਰਗੀਆਂ ਅਲਾਮਤਾਂ ਵਿੱਚ ਫਸਦੀ ਜਾ ਰਹੀ ਹੈ। ਆਗੂਆਂ ਨੇਂ ਐਲਾਨ ਕੀਤਾ ਕਿ ਦੋਵੇਂ ਜਥੇਬੰਦੀਆਂ ਵੱਲੋਂ 23 ਮਾਰਚ ਤੋਂ 14 ਅਪ੍ਰੈਲ ਤੱਕ ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਏ ਜਾਣ,ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ,ਕੰਮ ਹਫਤਾ 5 ਦਿਨਾਂ ਦਾ ਕੀਤਾ ਜਾਵੇ,ਸਰਕਾਰੀ/ਪ੍ਰਾਈਵੇਟ ਅਦਾਰਿਆਂ ਵਿੱਚ ਘੱਟ ਤੋਂ ਘੱਟ ਤਨਖਾਹ 50,000/- ਦਿੱਤਾ ਜਾਵੇ, ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਵਾਏ ਜਾਣ ਅਤੇ ਸੂਬਿਆਂ ਨੂੰ ਸਿੱਖਿਆ ਉੱਤੇ ਨੀਤੀ ਬਣਾਉਣ ਦਾ ਅਧਿਕਾਰ ਦਿੱਤਾ ਜਾਵੇ,ਜਨਤਕ ਅਦਾਰਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਮੁਫ਼ਤਖੋਰੀ ਅਤੇ ਨਸ਼ਾਖੋਰੀ ਬੰਦ ਕੀਤੀ ਜਾਵੇ ਦੇ ਸੁਆਲਾਂ ਨੂੰ ਉਭਾਰਦਿਆਂ ਜ਼ਿਲੇ ਦੇ ਵੱਖ ਵੱਖ ਪਿੰਡਾਂ,ਕਸਬਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀ ਨੌਜਵਾਨਾਂ ਨੂੰ ਲਾਮਬੰਦ ਕਰਦਿਆਂ 14 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ। ਇਸ ਮੌਕੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਸੂਬਾ ਆਗੂ ਹੈਪੀ ਮਾਨ,ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਚੋਟੀਆਂ,ਜ਼ਿਲਾ ਸਹਾਇਕ ਸਕੱਤਰ ਗਗਨਦੀਪ ਸਿੰਘ ਜਟਾਣਾਂ ਕਲਾਂ,ਸਹਾਇਕ ਪ੍ਰੈੱਸ ਸਕੱਤਰ ਹਰਦਮ ਸਿੰਘ ਗੇਹਲੇ,ਜ਼ਿਲਾ ਕਮੇਟੀ ਮੈਂਬਰ ਰਾਮ ਸਿੰਘ ਗੁੜੱਦੀ,ਦੀਪਕ ਗੋਇਲ ਮਾਨਸਾ,ਗੁਰਪ੍ਰੀਤ ਸਿੰਘ ਦੂਲੋਵਾਲ,ਹਰਕਮਲ ਸਿੰਘ ਮਾਨਸਾ, ਨਿਰਭੈ ਸਿੰਘ ਬੁਰਜ ਹਰੀ ਨੇਂ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *