ਦਿੱਲੀ, ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)– ਇਸਤਰੀਵਿੰਗ ਦੀ ਕੌਮੀ ਪ੍ਰਧਾਨ ਬੀਬੀ ਅਮਰਜੀਤ ਕੌਰ ਨੇ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਦਿੱਲੀ ਫਤਹਿ ਕਰਨ ਵਾਲੇ ਮਹਾਨ ਜਰਨੈਲ ਜਥੇਦਾਰ ਬਾਬਾ ਬੁਗੇਲ ਸਿੰਘ ਬੁੱਢਾ ਦਲ, ਜਥੇਦਾਰ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਸਮੇਤ ਸਮੂਹ ਦਿੱਲੀ ਫਤਹਿ ਕਰਨ ਵਾਲੇ ਕੌਮੀਂ ਜਰਨੈਲਾਂ ਦੀ ਯਾਦ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਨਾਏ ਜਾ ਰਹੇ ਦਿੱਲੀ ਫਤਿਹ ਦਿਵਸ ਦੀਆਂ ਵਧਾਈਆਂ ਦੇਣ ਦੇ ਨਾਲ ਨਾਲ ਇਸ ਨੂੰ ਅਗਲੇ ਵੱਡੇ ਪੱਧਰ ਤੇ ਮਨਾਉਣ ਦੀ ਮੰਗ ਕੀਤੀ ਹੈ, ਇਹ ਪ੍ਰਗਟਾਵਾ ਉਹਨਾਂ ਦਿੱਲੀ ਵਿਖੇ ਫਤਹਿ ਦਿਵਸ਼ ਸਮਾਗਮਾਂ ਦੀਆਂ ਹਾਜ਼ਰੀਆਂ ਭਰਨ ਤੋਂ ਬਾਅਦ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਖਾਲਸਾ ਰਾਹੀਂ ਲਿਖ਼ਤੀ ਪ੍ਰੈਸ ਬਿਆਨ ਰਾਹੀਂ ਕੀਤਾ ਜਿਸ ਵਿਚ ਉਨ੍ਹਾਂ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ ਜਥੇਦਾਰ ਸਤਨਾਮ ਸਿੰਘ ਖਾਪੜਖੇੜੀ ਵੱਲੋਂ ਕੀਤੇ ਜਾ ਰਹੇ ਸਿੱਖੀ ਪ੍ਰਚਾਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਇਸਤਰੀ ਤਰਨਦਲ ਸਿੱਖੀ ਪ੍ਰਚਾਰ ਲਈ ਉਹਨਾਂ ਦਾ ਸੰਯੋਗ ਦੇਵੇ ਗਾ ਬੀਬੀ ਅਮਰਜੀਤ ਕੌਰ ਨੇ ਬਿਆਨ ‘ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਮੰਗ ਕੀਤੀ ਅਗਲੇ ਸਾਲ ਦਿਲੀਂ ਫਤਿਹ ਦਿਵਸ ਵੱਡੀ ਪੱਧਰ ਤੇ ਮਨਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।


