ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਕੇਂਦਰ ਸਰਕਾਰ,ਫੌਜ ਅਤੇ ਸੀ ਬੀ ਆਈ ਨੂੰ ਬਲਿਊ ਸਟਾਰ ਅਪ੍ਰੇਸ਼ਨ ਮੌਕੇ ਤੇ ਆਪਣੇ ਕਬਜ਼ੇ ਲਈਆਂ ਇਤਿਹਾਸਕ ਚੀਜ਼ਾਂ ਨੂੰ ਵਾਪਸ ਕਰਵਾਉਣ ਕੀਤੀ ਚਾਰਾਜੋਈ ਸ਼ਲਾਘਾਯੋਗ – ਭਾਈ ਵਿਰਸਾ ਸਿੰਘ ਖਾਲਸਾ

ਮਾਝਾ

ਅੰਮ੍ਰਿਤਸਰ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਦਰਬਾਰ ਸਾਹਿਬ ਤੇ ਬਲਿਊ ਸਟਾਰ ਅਪ੍ਰੇਸ਼ਨ ਦੌਰਾਨ ਬਹੁਤ ਸਾਰੀਆਂ ਇਤਿਹਾਸਕ ਵਸਤੂਆਂ ਭਾਰਤੀ ਫ਼ੌਜ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਈਆਂ ਸਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰਾਂ ਵੱਲੋਂ ਇਹ ਵਸਤੂਆਂ ਪਤਾ ਲਾਉਣ ਤੇ ਵਾਪਸ ਲਿਆਉਣ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਸਿੱਖ ਕੌਮ ਦੇ ਪੱਲੇ ਕੁਝ ਨਹੀਂ ਪਿਆ ? ਪਰ ਹੁਣ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਇੱਕ ਜਨਹਿੱਤ ਪਟੀਸ਼ਨ ਤੇ ਫ਼ੈਸਲਾ ਕਰਦਿਆਂ ਕੇਂਦਰ ਸਰਕਾਰ, ਭਾਰਤੀ ਫੌਜ ਤੇ ਸੀਬੀਆਈ ਨੂੰ ਇਨ੍ਹਾਂ ਸਾਰੀਆਂ ਕੀਮਤੀ ਤੇ ਇਤਿਹਾਸਕ ਵਸਤੂਆਂ ਸਿੱਖ ਕੌਮ ਦੇ ਹਵਾਲੇ ਕਰਨ ਦਾ ਫੈਸਲਾ ਸੁਣਾਇਆ ਹੈ ਇਹ ਫੈਸਲਾ ਮਾਨਯੋਗ ਹਾਈਕੋਰਟ ਦਾ ਬਹੁਤ ਹੀ ਮਹੱਤਵਪੂਰਨ ਤੇ ਸ਼ਲਾਘਾਯੋਗ ਹੈ ਕਿਉਂਕਿ ਤਕਰੀਬਨ 40/42 ਸਾਲ ਬੀਤਣ ਤੋਂ ਬਾਅਦ ਇਹਨਾਂ ਵਸਤੂਆਂ ਸਬੰਧੀ ਚਾਰਜੋਈ ਕਰਨੀ ਸਿੱਖੀ ਲਈ ਖੁਸੀ ਵਾਲੀ ਗੱਲ ਹੈ ਕਿ ਇਨ੍ਹਾਂ ਵਸਤੂਆਂ ਨੂੰ ਵਾਪਸ ਲਿਆਉਣ ਲਈ ਸਿਖਾਂ ਵੱਲੋਂ ਲੰਮੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਬਲਿਊ ਸਟਾਰ ਅਪ੍ਰੇਸ਼ਨ ਮੌਕੇ ਦਰਬਾਰ ਸਾਹਿਬ ਤੋਂ ਕੀਮਤੀ ਅਤੇ ਇਤਿਹਾਸਕ ਵਸਤੂਆਂ ਲੁੱਟ ਕੇ ਲੈ ਗਏ ਸਨ ਅਤੇ ਇਨ੍ਹਾਂ ਪਤਾ ਨਹੀਂ ਲੱਗ ਰਿਹਾ ਸੀ ਕਿ ਉਹ ਕਿਸ ਦੇ ਕੋਲ ਹਨ ਅਤੇ ਇਨ੍ਹਾਂ ਵਸਤੂਆਂ ਵਾਪਸ ਕਰਵਾਉਣ ਲਈ ਸਿੱਖ ਨੁਮਾਂਇੰਦਿਆਂ ਵੱਲੋਂ ਬੇਮਿਸਾਲ ਕੋਸ਼ਸ਼ਾਂ ਕੀਤੀਆਂ ਗਈਆਂ ਪਰ ਕੁਝ ਹੱਥ ਪੱਲੇ ਨਹੀਂ ਸੀ ਪੈ ਰਿਹਾ ਅਤੇ ਹੁਣ ਪੰਜਾਬ ਹਰਿਆਣਾ ਹਾਈਕੋਰਟ ਨੇ ਇੱਕ ਫੈਸਲੇ ਰਾਹੀਂ ਕੇਂਦਰ ਸਰਕਾਰ, ਭਾਰਤੀ ਫ਼ੌਜ ਤੇ ਸੀਬੀਆਈ ਨੂੰ ਹੁਕਮ ਕੀਤੇ ਹਨ ਕਿ ਉਹ ਦਰਬਾਰ ਸਾਹਿਬ ਤੇ ਹਮਲੇ ਮਗਰੋਂ ਲੁਟੀਆ ਕੀਮਤੀ ਵਸਤੂਆਂ ਸਿੱਖ ਕੌਮ ਦੇ ਹਵਾਲੇ ਕਰਨ ਦਾ ਸ਼ਲਾਘਾਯੋਗ ਫ਼ੈਸਲਾ ਸੁਣਾਇਆ ਹੈ ਅਤੇ ਇਸ ਫੈਸਲੇ ਦਾ ਦੇਸ਼ਾਂ ਵਿਦੇਸ਼ਾਂ ਦੀਆਂ ਸਿੱਖ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਅਤੇ ਹਾਈਕੋਰਟ ਇਸ ਫੈਸਲੇ ਨੂੰ ਬਹੁਤ ਮਹੱਤਵਪੂਰਨ ਦੱਸਿਆ ਰਿਹਾ ਹੈ, ਹੁਣ ਸਮਾਂ ਹੀ ਦੱਸੇਗਾ ਕਿ ਸਿੱਖ ਕੌਮ ਨੂੰ ਇਹ ਵਸਤੂਆਂ ਕਦੋਂ ਮਿਲਣਗੀਆਂ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਬਲਿਊ ਸਟਾਰ ਅਪ੍ਰੇਸ਼ਨ ਮੌਕੇ ਦਰਬਾਰ ਸਾਹਿਬ ਤੋਂ ਲੁੱਟੀਆਂ ਕੀਮਤੀ ਵਸਤੂਆਂ ਵਾਪਸ ਕਰਨ ਵਾਸਤੇ ਕੇਂਦਰ ਸਰਕਾਰ, ਭਾਰਤੀ ਤੇ ਸੀਬੀਆਈ ਨੂੰ ਦਿਤੇ ਹੁਕਮਾਂ ਦਾ ਸਵਾਗਤ ਅਤੇ ਇਸ ਨੂੰ ਸਮੇਂ ਅਤੇ ਸਿਖਾਂ ਦੀ ਮੰਗ ਵਾਲਾਂ ਫੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ 40/42 ਸਾਲ ਤੋਂ ਬਾਅਦ ਭਾਰਤ ਦੀ ਉੱਚ ਅਦਾਲਤ ਮਾਨਯੋਗ ਹਾਈਕੋਰਟ ਨੇ ਸਿੱਖਾਂ ਨੂੰ ਰਾਹਤ ਮਹਿਸੂਸ ਕਰਵਾਈ ਹੈ ਕਿਉਂਕਿ ਲੰਮੇ ਸਮੇਂ ਤੋਂ ਸਿਖਾਂ ਦੀ ਇਹ ਮੰਗ ਸੀ ਕਿ ਬਲਿਊ ਸਟਾਰ ਅਪ੍ਰੇਸ਼ਨ ਮੌਕੇ ਭਾਰਤੀ ਫ਼ੌਜ ਵੱਲੋਂ ਦਰਬਾਰ ਸਾਹਿਬ ਤੋਂ ਲੁੱਟੀਆਂ ਕੀਮਤੀ ਤੇ ਇਤਿਹਾਸਕ ਵਸਤੂਆਂ ਵਾਪਸ ਲਿਆਂਦੀਆਂ ਜਾਣ ਤੇ ਸਿੱਖ ਸੰਗਤਾਂ ਦੇ ਦਰਸ਼ਨਾ ਲਈ ਲਗਾਈਆਂ ਜਾਣ, ਭਾਈ ਖਾਲਸਾ ਨੇ ਕਿਹਾ ਹਾਈਕੋਰਟ ਦੇ ਇਸ ਫ਼ੈਸਲੇ ਨਾਲ ਸਿਖਾਂ ਨੂੰ ਰਾਹਤ ਮਹਿਸੂਸ ਹੋਈ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹਾਈ ਕੋਰਟ ਦੇ ਇਸ ਫੈਸਲੇ ਦਾ ਜ਼ੋਰਦਾਰ ਸ਼ਬਦਾਂ ਵਿਚ ਸਵਾਗਤ ਕਰਦੀ ਹੋਈ ਇਸ ਫੈਸਲਾ ਨੂੰ ਸਿੱਖ ਕੌਮ ਲਈ ਰਾਹਤ ਭਰਿਆ ਮੰਨਦੀ ਹੋਈ ਮੰਗ ਕਰਦੀ ਹੈ ਕਿ ਇਸ ਫੈਸਲੇ ਨੂੰ ਜਲਦੀ ਤੋਂ ਜਲਦੀ ਅਮਲੀ ਰੂਪ ਵਿਚ ਲਿਆਂਦਾ ਜਾਵੇ ਅਤੇ ਸਾਰੀਆਂ ਇਤਿਹਾਸਕ ਵਸਤੂਆਂ ਸਿੱਖ ਸੰਗਤਾਂ ਦੇ ਦਰਸ਼ਨਾਂ ਲਈ ਲਗਾਈਆਂ ਜਾਣ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਕਾਰਕੁਨ ਹਾਜ਼ਰ ਸਨ।।

Leave a Reply

Your email address will not be published. Required fields are marked *