ਹਰਿਆਣਾ ਸਰਕਾਰ ਵੱਲੋਂ ਸਿੱਖ ਧਾਰਮਿਕ ਮਾਮਲਿਆਂ ‘ਚ ਦਖ਼ਲ ਅੰਦਾਜ਼ੀ ਰਾਹੀਂ ਸ਼੍ਰੋਮਣੀ ਕਮੇਟੀ ਆਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਭਾਈ ਬਲਜੀਤ ਸਿੰਘ ਦਾਦੂਵਾਲ ਦੀ ਮੂਕ ਹਮਾਇਤ – ਭਾਈ ਵਿਰਸਾ ਸਿੰਘ ਖਾਲਸਾ

ਦੇਸ਼

ਹਰਿਆਣਾ, ਗੁਰਦਾਸਪੁਰ, 31 ਮਾਰਚ (ਸਰਬਜੀਤ ਸਿੰਘ)– ਬੀਤੇ ਦਿਨੀਂ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ,ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮ ਪੁਰ ਸਮੇਤ ਹੋਰਾਂ ਤੇ ਨਜਾਇਜ਼ ਪਰਚਾ ਦਰਜ ਕੀਤਾ ਹੈ ਜੋ ਕਿ ਹਰਿਆਣਾ ਸਰਕਾਰ ਦੀ ਬਹੁਤ ਹੀ ਘਟੀਆਂ ਨਿੰਦਣਯੋਗ ਕਾਰਵਾਈ ਹੈ ਅਤੇ ਇਸ ਕਾਰਵਾਈ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਜ਼ੋਰਦਾਰ ਸ਼ਬਦਾਂ ‘ਚ ਨਿੰਦਾ ਕਰਦਿਆਂ ਐਫ ਆਈ ਆਰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ, ਉਨ੍ਹਾਂ ਇਹ ਵੀ ਕਿਹਾ ਕਿ ਹੋਣਾ ਤਾਂ ਇਹ ਚਾਹੀਦਾ ਸੀ ਕਿ ਸਰਕਾਰ ਜਬਰੀ ਕਬਜ਼ਾ ਕਰਨ ਆਏ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਉਨਾਂ ਦੇ ਸਾਥੀਆਂ ਤੇ ਐਫ ਆਈ ਆਰ ਦਰਜ ਕਰਦੀ ? ਪਰ ਸਰਕਾਰ ਨੇ ਅਜਿਹਾ ਨਾ ਕਰਕੇ ਬਲਜੀਤ ਸਿੰਘ ਦਾਦੂਵਾਲ ਦਾ ਪੱਖ ਪੂਰਿਆ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹਰਿਆਣਾ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਮੈਂਬਰ ਸ੍ਰ ਬਲਦੇਵ ਸਿੰਘ ਕਾਇਮਪੁਰ ਸਮੇਤ ਆਗੂਆਂ ਤੇ ਹਰਿਆਣਾ ਸਰਕਾਰ ਵੱਲੋਂ ਐਫ ਆਈ ਆਰ ਦਰਜ ਕਰਨ ਵਾਲ਼ੀ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ‘ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਨ੍ਹਾਂ ਕਮੇਟੀ ਆਹੁਦੇਦਾਰਾਂ ਤੇ ਦਰਜ਼ ਕੀਤੀ ਐਫ ਆਈ ਆਰ ਤੁਰੰਤ ਵਾਪਸ ਲਈ ਜਾਵੇ, ਕਿਉਂਕਿ ਇਹ ਅਸਲ’ਚ ਇਹ ਮਾਮਲਾ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਤੇ ਸਰਕਾਰ ਵੱਲੋਂ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਜਬਰੀ ਕਬਜ਼ਾ ਕਰਵਾਉਣ ਦਾ ਸੀ ! ਜਿਸ ਵਿੱਚ ਹਰਿਆਣਾ ਸਰਕਾਰ ਸ਼ਰੇਆਮ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਉਸ ਦੇ ਸਾਥੀਆਂ ਤੇ ਐਫ ਆਈ ਆਰ ਦਰਜ ਕਰਨ ਦੀ ਬਜਾਏ ਸ਼੍ਰੋਮਣੀ ਕਮੇਟੀ ਆਹੁਦੇਦਾਰਾਂ ਤੇ ਐਫ ਆਈ ਆਰ ਦਰਜ ਕਰ ਰਹੀ ਹੈ,ਇਸ ਕਰਕੇ ਹਰਿਆਣਾ ਸਰਕਾਰ ਇਸ ਐਫ ਆਈ ਆਰ ਨੂੰ ਤੁਰੰਤ ਵਾਪਸ ਲਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਰਿਆਣਾ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ,ਅੰਤ੍ਰਿੰਗ ਮੈਂਬਰ ਸ੍ਰ ਬਲਦੇਵ ਸਿੰਘ ਕਾਇਮ ਪੁਰਾ ਅਤੇ ਹੋਰਾਂ ਤੇ ਐਫ ਆਈ ਆਰ ਦਰਜ ਕਰਨ ਦੀ ਨਿੰਦਾ ਅਤੇ ਇਸ ਨੂੰ ਵਾਪਿਸ ਲੈਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।

ਉਹਨਾਂ ਸਪਸ਼ਟ ਕੀਤਾ ਕਿ ਹਰਿਆਣਾ ਸਰਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ ਤੇ ਜਬਰੀ ਕਬਜ਼ਾ ਕਰਨ ਆਏ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਉਸ ਦੇ ਸਾਥੀਆਂ ਨੂੰ ਗਿਰਫ਼ਤਾਰ ਕਰਨ ਦੀ ਥਾਂ ਸੰਸਥਾ ਦੇ ਨੁਮਾਇੰਦਿਆਂ ਤੇ ਪਰਚਾ ਦਰਜ ਕਰਕੇ ਦੋਸ਼ੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ, ਭਾਈ ਖਾਲਸਾ ਨੇ ਕਿਹਾ ਇੰਜ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ ,ਭਾਈ ਖਾਲਸਾ ਨੇ ਕਿਹਾ ਕਿ ਇਹ ਮੈਡੀਕਲ ਕਾਲਜ ਕਾਲਜ ਹਰਿਆਣਾ ਦੇ ਲੋਕਾਂ ਲਈ ਕਾਰਜਸ਼ੀਲ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਦੀ ਸਹਾਇਤਾ ਲਈ ਹਰ ਸਾਲ ਕਰੌੜਾਂ ਰੁਪਏ ਦਿੰਦੀ ਹੈ, ਭਾਈ ਖਾਲਸਾ ਨੇ ਹਰਿਆਣਾ ਸਰਕਾਰ ਨੂੰ ਜ਼ੋਰ ਦੇ ਕੇ ਆਖਿਆ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਕੀਤੀ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜਬਰੀ ਕਬਜ਼ਾ ਕਰਨ ਦੀ ਹਰਕਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹਰਿਆਣਾ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਆਹੁਦੇ ਦਾਰਾਂ ਤੇ ਨਜਾਇਜ਼ ਐਫ ਆਈ ਆਰ ਦਰਜ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਜਬਰੀ ਕਬਜ਼ਾ ਕਰਨ ਵਾਲੇ ਬਲਜੀਤ ਸਿੰਘ ਦਾਦੂਵਾਲ ਸਮੇਤ ਸਾਰਿਆਂ ਤੇ ਪਰਚਾ ਦਰਜ ਕੀਤਾ ਜਾਵੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਫੈਡਰੇਸ਼ਨ ਦੇ ਬਹੁਤ ਸਾਰੇ ਕਾਰਕੁਨ ਹਾਜ਼ਰ ਸਨ ।

Leave a Reply

Your email address will not be published. Required fields are marked *