ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ 24 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਉਣ ਦਾ ਪੱਤਰ ਕੀਤਾ ਜਾਰੀ

ਪੰਜਾਬ

ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)- ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 24 ਦਸੰਬਰ ਨੂੰ ਮਾਪੇ-ਅਪਿਆਪਕ ਮਿਲਣੀ ਕਰਵਾਉਣ ਦਾ ਪੱਤਰ ਜਾਰੀ ਕੀਤਾ ਗਿਆ ਹੈ |
ਪੱਤਰ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗੁਵਾਈ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਕਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਦਬੀਲੀ ਲਿਆਉਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹੈ | ਇਸੇ ਲੜੀ ਦੇ ਤਹਿਤ ਦੇਸ਼ ਦੀ ਸਿੱਖਿਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 24 ਦਸੰਬਰ ਨੂੰ ਵਿਸ਼ਾਲ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ | ਜਿਸ ਵਿੱਚ 10 ਲੱਖ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ | ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਸਾਡੇ ਅਧਿਆਪਕ ਸਾਹਿਬਾਨ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੇਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਚਾਰਾਂ ਕਰਨਗੇ | ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆ ਇਸ ਈਵੈਂਟ ਦਾ ਖਿੱਚ ਦਾ ਕੇਂਦਰ ਹੋਣਗੀਆਂ |

Leave a Reply

Your email address will not be published. Required fields are marked *