ਲਾਲ ਕਿਲ੍ਹੇ ਤੇ ਦਿੱਲੀ ਫਤਿਹ ਦਿਵਸ ਮਨਾਉਣ ਤੋਂ ਉਪਰੰਤ ਨਿਹੰਗ ਸਿੰਘ ਜਥੇਬੰਦੀਆਂ ਨੇ ਫੌਜਾਂ ਸਮੇਤ ਖਾਲਸਾ ਸਾਜਨਾ ਦਿਵਸ ਵਿਸਾਖੀ ਦਿਹਾੜਾ ਮਨਾਉਣ ਲਈ ਸਾਬੋਂ ਕੀ ਤਲਵੰਡੀ ਬਠਿੰਡਾ ਨੂੰ ਪਾਏ ਚਾਲੇ- ਜਥੇਦਾਰ ਸਤਨਾਮ ਸਿੰਘ

ਦੇਸ਼

ਦਿੱਲੀ, ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਿਹੜਾ ਸਮੂਹ ਨਾਨਕ ਨੇਮ ਲੇਵਾ ਹਰ ਸਾਲ ਜਿਥੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਉਥੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਖੇਡ ਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ ਅਤੇ ਇਸੇ ਮਰਯਾਦਾ ਤੇ ਪਹਿਰਾ ਦੇਂਦਿਆਂ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਲਾਲ ਕਿਲ੍ਹੇ ਤੇ ਦਿੱਲੀ ਫਤਿਹ ਮਨਾਉਣ ਤੋਂ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਿਹਾੜਾ ਮਨਾਉਣ ਲਈ ਸਾਬੋਕੀ ਤਲਵੰਡੀ ਬਠਿੰਡਾ ਨੂੰ ਚਾਲੇ ਪਾ ਦਿਤਾ ਹੈ ਜਿਥੇ ਇਹਨਾਂ ਜਥੇਬੰਦੀਆਂ ਵੱਲੋਂ 13 ਅਪ੍ਰੈਲ ਨੂੰ ਆਪਣੇ ਆਪਣੇ ਪੜਾਵਾਂ ਤੇ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 15 ਅਪ੍ਰੈਲ ਨੂੰ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਿਸਲ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਅਤੇ ਸਹੀਦ ਬਾਬਾ ਬਲਵੰਤ ਸਿੰਘ ਮਾਂਝਾ ਤਰਨਾ ਦਲ ਵੱਲੋਂ ਲਾਲ ਕਿਲ੍ਹੇ ਤੇ ਖਾਲਸਾ ਫਤਹਿ ਦਿਵਸ ਮਨਾਉਣ ਤੋਂ ਉਪਰੰਤ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਿਹਾੜਾ ਮਨਾਉਣ ਲਈ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਚਾਲੇ ਪਾਉਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਅਤੇ ਸ਼ਹੀਦ ਬਾਬਾ ਬਲਵੰਤ ਸਿੰਘ ਮਾਂਝਾ ਤਰਨਾ ਦਲ ਦੇ ਮੁਖੀ ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਬਾਬਾ ਸੋਨੋ ਨੇ ਦੱਸਿਆ ਕਿ 13 ਅਪ੍ਰੈਲ ਨੂੰ ਸਾਬੋਕੀ ਤਲਵੰਡੀ ਬਠਿੰਡਾ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰ ਦਿਤੇ ਜਾਣ ਗੇ ਜਿਨ੍ਹਾਂ ਦੇ ਸੰਪੂਰਨ ਭੋਗ 15 ਅਪ੍ਰੈਲ ਨੂੰ ਪਾਉਂਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਨਾਮ ਵਰ ਰਾਗੀ ਢਾਡੀ ਕਵੀਸ਼ਰ ਤੇ ਪ੍ਰਚਾਰਕਾਂ ਵੱਲੋਂ ਹਾਜ਼ਰੀ ਲਵਾਈ ਜਾਵੇਗੀ ਅਤੇ ਆਈ ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਦੀਵਾਨ ਦੀ ਸਮਾਪਤੀ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਫੌਜਾਂ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਮਹੱਲਾ ਖੇਡਣ ਵਾਲੀਆਂ ਫੌਜਾਂ ਨੂੰ ਇਨਾਮ ਵੰਡੇ ਜਾਣਗੇ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ । ਇਸ ਮੌਕੇ ਤੇ ਸੈਂਕੜੇ ਸੰਗਤਾਂ ਤੇ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ।

Leave a Reply

Your email address will not be published. Required fields are marked *