ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਲਈ 27 ਕਰੋੜ 34 ਲੱਖ ਰੁਪਏ ਮਨਜ਼ੂਰ
ਹਲਕੇ ਦਾ ਵਿਕਾਸ ਤੇ ਲੋਕਾਂ ਦੀ ਸੇਵਾ ਮੇਰੀ ਪਹਿਲੀ ਤਰਜੀਹ-ਰਮਨ ਬਹਿਲ
ਗੁਰਦਾਸਪੁਰ, 2 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਤਿੱਬੜ ਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕੀਤੀ ਗਈ ਹੈ। ਰਮਨ ਬਹਿਲ ਦੇ ਯਤਨਾਂ ਸਦਕਾ ਪਿੰਡ ਤਿੱਬੜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਲਈ 27 ਕਰੋੜ 34 ਲੱਖ ਰੁਪਏ ਮਨਜ਼ੂਰ ਹੋ ਗਏ ਹਨ ਅਤੇ ਸੀਵਰੇਜ਼ ਪਾਉਣ ਦਾ ਟੈਂਡਰ ਹੋ ਗਿਆ ਹੈ।
ਇਸ ਮੌਕੇ ਗੱਲ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਪਿੰਡ ਤਿੱਬੜ ਲਈ ਅੱਜ ਇਤਿਹਾਸਕ ਦਿਨ ਹੈ ਅਤੇ ਸਾਡੇ ਪਰਿਵਾਰ ਦੀ ਤਿੱਬੜ ਪਿੰਡ ਨਾਲ ਪਰਿਵਾਰਿਕ ਸਾਂਝ ਹੈ। ਉਨ੍ਹਾਂ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਦੇ ਸਵਰਗਵਾਸੀ ਪਿਤਾ ਖੁਸ਼ਹਾਲ ਬਹਿਲ ਜੀ ਦਾ ਪਿੰਡ ਤਿੱਬੜ ਨਾਲ ਬਹੁਤ ਲਗਾਅ ਸੀ ਅਤੇ ਉਨ੍ਹਾਂ ਦੀਆਂ ਹਮੇਸ਼ਾ ਕੋਸਿਸ਼ ਹੁੰਦੀ ਸੀ ਕਿ ਇਸ ਪਿੰਡ ਨੂੰ ਵੱਧ ਤੋਂ ਵੱਧ ਵਿਕਸਿਤ ਕੀਤੀ ਜਾਵੇ, ਉਨ੍ਹਾਂ ਵਲੋਂ ਹੀ ਕਮਿਊਨਿਟੀ ਹਾਲ ਅਤੇ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਅਤੇ ਉਨ੍ਹਾਂ ਵਲੋਂ ਹੀ ਸਭ ਤੋਂ ਪਹਿਲਾਂ ਸਾਲ 2004 ਵਿੱਚ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦੇ ਹੱਲ ਲਈ ਪਿੰਡ ਦੀ ਮੁੱਖ ਗਲੀ ਵਿੱਚ ਸੀਵਰੇਜ਼ ਪਾਇਆ ਗਿਆ ਸੀ ਅਤੇ ਅੱਜ 2026 ਵਿੱਚ ਪਰਮਾਤਮਾ ਦੀ ਮਿਹਰ ਸਦਕਾ ਪਿੰਡ ਤਿੱਬੜ ਵਿੱਚ ਸੀਵਰੇਜ਼ ਪਾਉਣ ਲਈ 27 ਕਰੋੜ 34 ਲੱਖ 40 ਹਜ਼ਾਰ ਰੁਪਏ ਮਨਜ਼ੂਰ ਹੋਏ ਹਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਕਾਰਜ ਲਈ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਨੂੰ ਮਿਲ ਕੇ ਬੇਨਤੀ ਕੀਤੀ ਗਈ ਸੀ। ਜਿਸ ਸਦਕਾ ਪਿੰਡ ਤਿੱਬੜ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ, ਜਿਸ ਲਈ ਉਹ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਰਮਨ ਬਹਿਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਰਵਾਇਤੀ ਪਾਰਟੀਆਂ ਦੇ ਆਗੂ ਵੀ ਸੱਤਾ ਵਿੱਚ ਰਹੇ ਪਰ ਉਨ੍ਹਾਂ ਨੂੰ ਤਿੱਬੜ ਵਾਸੀਆਂ ਦੀ ਕੋਈ ਯਾਦ ਨਹੀਂ ਆਈ ਅਤੇ ਲੋਕ ਗੰਦੇ ਪਾਣੀ ਵਿੱਚ ਰਹਿਣ ਨੂੰ ਮਜਬੂਰ ਸਨ ਪਰ ਸਾਲ 2022 ਬਾਅਦ ਪਿੰਡ ਤਿੱਬੜ ਦੇ ਲੋਕਾਂ ਦੀ ਆਵਾਜ਼ ਸੁਣੀ ਗਈ ਅਤੇ ਅੱਜ ਪਿੰਡ ਵਾਸੀਆਂ ਨੂੰ ਵੱਡੀ ਸੌਗਾਤ ਮਿਲੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਆਤਿਸ਼ਬਾਜ਼ੀ ਚਲਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।
ਉਨ੍ਹਾਂ ਦੱਸਿਆ ਕਿ ਸੀਵਰੇਜ਼ ਪਾਉਣ ਦੇ ਨਾਲ ਇਸ ਦੇ ਰੱਖ ਰਖਾਅ ਲਈ ਵੀ ਸਬੰਧਤ ਵਿਭਾਗ ਨੂੰ 5 ਸਾਲ ਲਈ ਪਾਬੰਦ ਕੀਤਾ ਗਿਆ ਹੈ। 1.50 ਐਮ.ਐਲ.ਡੀ ਦਾ ਸੀਵਰੇਜ਼ ਟਰੀਟਮੈਂਟ ਪਲਾਂਟ ਬਣਾਇਆ ਜਾਵੇਗਾ। 19 ਕਿਲੋਮੀਟਰ ਸੀਵਰੇਜ਼ ਦੀਆਂ ਪਾਈਪਾਂ ਪਾਈਆਂ ਜਾਣਗੀਆਂ। ਵਾਟਰ ਸਪਲਾਈ ਦੀ 11 ਕਿਲੋਮੀਟਰ ਦੀ ਪਾਈਪ ਲਾਈਨ ਨੂੰ ਰਿਪਲੇਸ ਕਰਕੇ 1045 ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਰਮਨ ਬਹਿਲ ਨੇ ਕਿਹਾ ਆਮ ਆਦਮੀ ਪਾਰਟੀ ਦੀ ਕਥਨੀ ਤੇ ਕਹਿਣੀ ਵਿੱਚ ਕੋਈ ਫ਼ਰਕ ਨਹੀਂ ਹੈ ਅਤੇ ਰਾਜਨੀਤੀ ਦਾ ਮੁੱਖ ਮਕਸਦ ਲੋਕ ਸੇਵਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਤੇ ਸੇਵਾ ਦੀ ਗੁੜ੍ਹਤੀ ਉਨ੍ਹਾਂ ਨੂੰ ਵਿਰਾਸਤ ਵਿੱਚੋਂ ਮਿਲੀ ਹੈ ਅਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਦੱਸਿਆ ਕਿ ਦੇਸ਼ ਆਜਾਦ ਹੋਣ ਤੋਂ ਬਾਅਦ ਇਥੇ ਸੀਵਰੇਜ਼ ਪਾਉਣ ਦਾ ਕੰਮ ਨਹੀਂ ਕਰਵਾਇਆ ਗਿਆ ਸੀ ਅਤੇ ਲੋਕ ਬਹੁਤ ਮਾੜੇ ਹਾਲਾਤਾਂ ਵਿੱਚ ਆਪਣਾ ਜੀਵਨ ਬਸਰ ਕਰ ਰਹੇ ਸਨ। ਪਰ ਹੁਣ ਤਿੱਬੜ ਵਾਸੀਆਂ ਦੀ ਰਮਨ ਬਹਿਲ ਨੇ ਬਾਂਹ ਫ਼ੜੀ ਹੈ ਅਤੇ ਉਨ੍ਹਾਂ ਵਲੋਂ ਸੀਵਰੇਜ਼ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸੀਨੀਅਰ ਆਗੂ ਮਨਮੋਹਨ ਤੇ ਪਿੰਡ ਵਾਸੀਆਂ ਨੇ ਰਮਨ ਬਹਿਲ ਦਾ ਪਿੰਡ ਵਾਸੀਆਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਰਮਨ ਬਹਿਲ ਦੇ ਯਤਨਾਂ ਸਦਕਾ ਪਿੰਡ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ।ਉਨਾਂ ਅੱਗੇ ਕਿਹਾ ਕਿ ਰਮਨ ਬਹਿਲ ਵਲੋਂ ਹਲਕੇ ਦੇ ਪਿੰਡਾਂ ਦਾ ਪਾਰਦਰਸ਼ੀ ਢੰਗ ਨਾਲ ਨਿਰੰਤਰ ਵਿਕਾਸ ਕਰਾਜ ਕਰਵਾਏ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਹਨੀ ਬਹਿਲ, ਅਜੈ ਬਹਿਲ, ਸੀਨੀਅਰ ਆਗੂ ਨੀਰਜ ਸਲਹੋਤਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਜਤਿੰਦਰ ਕੌਰ ਰਣਜੀਤ ਸਿੰਘ ਹੇਮਰਾਜਪੁਰ, ਬਲਾਕ ਸੰਮਤੀ ਚੇਅਰਮੈਨ ਰਣਜੀਤ ਸਿੰਘ ਰਾਣਾ ਬੱਬਰੀ, ਬਲਾਕ ਸੰਮਤੀ ਵਾਈਸ ਚੇਅਰਮੈਨ ਸ਼੍ਰੀਮਤੀ ਲਖਵਿੰਦਰ ਕੌਰ ਰੋੜਾਂਵਾਲੀ, ਪੰਚਾਇਤ ਸੰਮਤੀ ਮੈਂਬਰ ਤਿੱਬੜ ਕਿਰਨ ਬਾਲਾ, ਆਪ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਮਨਮੋਹਨ ਜੀ, ਪਵਨ ਕਪਿਲ, ਗੁਰਮੀਤ ਸਿੰਘ, ਗੁਰਦਿਆਲ ਚੰਦ, ਡਾਕਟਰ ਕਲੇਰ, ਭਜਨ ਸਿੰਘ, ਸਚਿਨ ਡੇਵਿਡ, ਪੰਚਾਇਤ ਮੈਬਰ ਦਿਨੇਸ਼ ਕੁਮਾਰ, ਰੋਹਿਤ ਕੁਮਾਰ, ਅਜਾਇਬ ਸਿੰਘ, ਅਸ਼ਵਨੀ ਕੁਮਾਰ, ਗੁਰਵਿੰਦਰ ਸਿੰਘ, ਮਨਮੋਹਨ ਲਾਲ, ਅਸ਼ੋਕ ਕੁਮਾਰ, ਕਾਹਨ ਚੰਦ, ਬਿੱਟੂ ਭਗਤ, ਪਵਨ ਭੀਚ, ਤਿਰਲੋਚਨ ਸਿੰਘ, ਸੁਖਵਿੰਦਰ ਸਿੰਘ, ਬਿੱਲਾ, ਅਸ਼ਵਨੀ ਭੱਟੀ, ਜਗਦੀਸ਼ ਮਿੱਤਲ, ਕਿਸ਼ਨ ਕੁਮਾਰ ਜੋਨੀ, ਪਿ੍ੰਸੀਪਲ ਵਰਿੰਦਰ ਅਤੇ ਪਿੰਡ ਵਾਸੀ ਵੱਡੀ ਤਦਾਦ ਵਿੱਚ ਮੌਜੂਦ ਸਨ।


