ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਨਸ਼ੇ ਵਿਰੋਧੀ ਛੇੜੀ ਗਈ ਮੁਹਿੰਮ ਤਹਿਤ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਸਿਟੀ ਦੀ ਪੁਲਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ |
ਸਹਾਇਕ ਸਬ ਇੰਸਪੈਕਟਰ ਜਸਵੰਤ ਸਿੰਘ ਵਿਰਦੀ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਸ਼ਰਾਰਤੀ ਅਨ੍ਹਸਰਾਂ ਦੇ ਸਬੰਧ ਵਿੱਚ ਜਦੋਂ ਕਲਾਨੌਰ ਰੋਡ ‘ਤੇ ਪੁੱਜੇ ਤਾਂ ਇੱਕ ਨੌਜਵਾਨ ਉਨ੍ਹਾਂ ਨੂੰ ਦੇਖ ਕੇ ਭੱਜਣ ਲੱਗਾ | ਜਿਸਨੂੰ ਕਾਬੂ ਕਰਕੇ ਨਾਮ ਪੁਛਿਆ ਗਿਆਂ ਤਾ ਉਸਨੇ ਆਪਣਾ ਨਾਮ ਰਾਹੁਲ ਪੁੱਤਰ ਅਸ਼ਵਨੀ ਕੁਮਾਰ ਵਾਸੀ ਮੁਹੱਲਾ ਇਸਲਾਮਾਬਾਦ ਨੇੜੇ ਭੱਪੀ ਐਮ.ਸੀ ਰਿਹਾਇਸ਼ ਗੁਰਦਾਸਪੁਰ ਦੱਸਿਆ | ਜਿਸ ਕੋਲ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਗਈ ਤਾਂ ਨੌਜਵਾਨ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ |
ਜਸਵੰਤ ਸਿੰਘ ਵਿਰਦੀ ਨੇ ਦੱਸਿਆ ਕਿ ਐਸ.ਐਸ.ਪੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ ‘ਤੇ ਗੁਰਦਾਸਪੁਰ ਦੇ ਇਲਾਕੇ ਵਿੱਚ ਸਮਾਜ ਵਿਰੋਧੀ ਅਨ੍ਹਸਰਾਂ ‘ਤੇ ਨਜਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਲਾਹਨਤ ਨੂੰ ਖਤਮ ਕਰਨ ਲਈ ਪੁਲਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ | ਸਾਡੇ ਪੁਲਸ ਕਪਤਾਨ ਦੇ ਨਿਰਦੇਸ਼ ਹਨ ਕਿ ਨਸ਼ੇ ਦੀ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਮੁੜ ਪੰਜਾਬ ਨੂੰ ਰੰਗਲਾ ਬਣਾਇਆ ਜਾ ਸਕੇ |