ਆਧਰਾਂ ਪ੍ਰਦੇਸ਼, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਭਾਜਪਾ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਦਿਆਂ ਆਂਧਰਾ ਪ੍ਰਦੇਸ਼ ਨੂੰ ਰਾਜ਼ਧਾਨੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਜਦੋਂ ਕਿ ਤੇਲੰਗਾਨਾ ਨੂੰ ਇਸ ਤੋਂ ਅਲੱਗ ਕਰ ਦਿੱਤਾ ਗਿਆ ਹੈ,ਇਸ ਫ਼ੈਸਲੇ ਦਾ ਸਵਾਗਤ ਤੇ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਬਠਿੰਡਾ ਸੰਸਦ ਹਲਕੇ ਤੋਂ ਅਕਾਲੀ ਐਮ ਪੀ ਨੇ ਸੰਸਦ ਵਿੱਚ ਗਰਜਦਿਆ ਪੰਜਾਬ ਰਾਜ ਨੂੰ ਰਾਜਧਾਨੀ ਬਣਾਉਣ ਦੀ ਮੰਗ ਰੱਖੀ ਹੈ,ਜੋ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਬਹੁਤ ਹੀ ਮਹੱਤਵਪੂਰਨ ਸ਼ਲਾਘਾਯੋਗ ਮੁੱਦਾ ਮੰਨਿਆ ਜਾ ਸਕਦਾ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕੇਂਦਰ ਸਰਕਾਰ ਦੇ ਆਂਧਰਾ ਪ੍ਰਦੇਸ਼ ਨੂੰ ਰਾਜਧਾਨੀ ਬਣਾਉਣ ਤੇ ਤੇਲੰਗਾਨਾ ਨੂੰ ਆਂਧਰਾ ਪ੍ਰਦੇਸ਼ ਤੋਂ ਅਲੱਗ ਕਰਨ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੋਈ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਜਿਥੇ ਫ਼ੈਸਲੇ ਦੀ ਵਧਾਈ ਦਿੰਦੀ ਹੈ,ਉਥੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ’ਚ ਰੱਖੀਂ ਮੰਗ ਅਨੁਸਾਰ ਪੰਜਾਬ ਨੂੰ ਰਾਜਧਾਨੀ ਬਣਾਉਣ ਦੀ ਮੰਗ ਕਰਦੀ ਹੈ ਕਿਉਂਕਿ ਪੰਜਾਬ ਨੂੰ ਚੰਡੀਗੜ੍ਹ ਬਣਾਉਣ ਦਾ ਮੁੱਦਾ ਪੰਜਾਬੀਆਂ ਦਾ ਲੰਮੇਂ ਸਮੇਂ ਤੋਂ ਚੱਲ ਰਿਹਾ ਹੈ ਜਿਸ ਨੂੰ ਸਰਕਾਰ ਆਂਧਰਾ ਪ੍ਰਦੇਸ਼ ਦੀ ਤਰਜ਼ ਤੇ ਬਣਾਉਣ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਦੀ ਮੋਦੀ ਭਾਜਪਾਈ ਸਰਕਾਰ ਵੱਲੋਂ ਆਂਧਰਾ ਪ੍ਰਦੇਸ਼ ਨੂੰ ਰਾਜਧਾਨੀ ਬਣਾਉਣ ਵਾਲੇ ਫੈਸਲੇ ਦਾ ਸਵਾਗਤ, ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਤੇ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਨੂੰ ਰਾਜਧਾਨੀ ਬਣਾਉਣ ਦੀ ਮੰਗ ਕਰਦਿਆਂ ਇੱਕ ਲਿੱਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਂਧਰਾ ਪ੍ਰਦੇਸ਼ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਂਧਰਾ ਪ੍ਰਦੇਸ਼ ਨੂੰ ਤੇਲੰਗਾਨਾ ਤੋਂ ਅਲੱਗ ਕਰਕੇ ਰਾਜਧਾਨੀ ਬਣਾਇਆ ਜਾਵੇਗਾ ਅਤੇ ਸਰਕਾਰ ਨੇ ਆਪਣੇ ਕੀਤੇ ਵਾਅਦੇ ਮੁਤਾਬਕ ਆਂਧਰਾ ਪ੍ਰਦੇਸ਼ ਨੂੰ ਰਾਜਧਾਨੀ ਬਣਾਉਣ ਦਾ ਫ਼ੈਸਲਾ ਕਰ ਦਿੱਤਾ ਹੈ, ਭਾਈ ਖਾਲਸਾ ਨੇ ਕਿਹਾ ਪੰਜਾਬ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਸਰਕਾਰ ਦੇ ਫੈਸਲੇ ਦਾ ਸਵਾਗਤ ਤੇ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਇਸ ਵਧਾਈ ਅਤੇ ਪੰਜਾਬ ਨੂੰ ਚੰਡੀਗੜ੍ਹ ਰਾਜ ਬਣਾਉਣ ਦੀ ਮੰਗ ਵਾਲੇ ਫੈਸਲੇ ਦਾ ਸਵਾਗਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰੀ ਦੀ ਭਾਜਪਾ ਸਰਕਾਰ ਵੱਲੋਂ ਆਂਦਰਾਂ ਪ੍ਰਦੇਸ਼ ਨੂੰ ਤੇਲੰਗਾਨਾ ਤੋਂ ਅਲੱਗ ਕਰ ਰਾਜਧਾਨੀ ਬਣਾਉਣ ਵਾਲੇ ਫੈਸਲੇ ਦੀ ਸ਼ਲਾਘਾ ਕਰਦੀ ਹੋਈ ਜਿਥੇ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦੀ ਹੈ ਉਥੇ ਕੇਂਦਰ ਸਰਕਾਰ ਤੋਂ ਸਾਂਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਮੰਗ ਤੇ ਪੰਜਾਬ ਨੂੰ ਰਾਜਧਾਨੀ ਬਣਾਉਣ ਵਾਲੀ ਮੰਗ ਨੂੰ ਆਂਧਰਾ ਪ੍ਰਦੇਸ਼ ਨੂੰ ਰਾਜਧਾਨੀ ਬਣਾਉਣ ਵਾਲੀ ਤਰਜ਼ ਅਨੁਸਾਰ ਪੂਰਾ ਕਰਨ ਦੀ ਲੋੜ ਤੇ ਜ਼ੋਰ ਦੇਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ ਤੋਂ ਇਲਾਵਾ ਕਈ ਹੋਰ ਆਗੂ ਹਾਜ਼ਰ ਸਨ ।।


