ਪੁਨਰਸੁਰਜੀਤ ਅਕਾਲੀ ਦਲ ਦੇ ਮੱਖਣ ਸਿੰਘ ਵੱਲੋਂ ਆਪਣੇ ਅਹੁੱਦੇ ਤੋਂ ਅਸਤੀਫਾ ਦੇ ‘ਗਿਆਨੀ ਹਰਪ੍ਰੀਤ ਸਿੰਘ ਤੇ ਇਲਜ਼ਾਮ”ਇਹਨਾਂ ਲੀਡਰਾਂ ਦੀ ਮਰ ਚੁੱਕੀ ਆਤਮਾ ਜ਼ਮੀਰ ਨੂੰ ਨੰਗਾ ਕਰ ਰਹੇ ਹਨ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਅਕਾਲੀ ਦਲ ਬਾਦਲ ਕੋਈ ਪੰਥਕ ਜਮਾਤ ਨਹੀਂ ? ਸਗੋਂ ਕਾਰਪੋਰੇਟ ਘਰਾਣੇ ਦਾ ਨਿੱਜੀ ਅਕਾਲੀ ਦਲ ਬਣ ਕੇ ਰਹਿ ਗਿਆ ਹੈ ਜਦੋਂ ਕਿ ਪੁਨਰ ਸੁਰਜੀਤ ਅਕਾਲੀ ਦਲ ਦੇ ਬਣਾਏ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਕੇ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ ਅਤੇ ਜਿਸ ਤਰ੍ਹਾਂ ਪੁਨਰਸੁਰਜੀਤ ਅਕਾਲੀ ਦਲ ਦੇ ਮੱਖਣ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਪੁਨਰਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਕਈ ਇਲਜ਼ਾਮ ਗੰਭੀਰ ਦੋਸ਼ ਲਗਾਏ ਹਨ ਉਸ ਤੋਂ ਸਾਫ ਤੇ ਸਪਸ਼ਟ ਹੈ ਕਿ ਇਹਨਾਂ ਅਕਾਲੀ ਲੀਡਰਾਂ ਦੀ ਆਤਮਾ ਜ਼ਮੀਰ ਮਰ ਚੁੱਕੀ ਹੈ ਜੋ ਅਕਾਲ ਤਖ਼ਤ ਸਾਹਿਬ ਤੋਂ ਬਣੇ ਅਕਾਲੀ ਦਲ ਨੂੰ ਛੱਡ ਕੇ ਅਕਾਲਤਖਤ ਸਾਹਿਬ ਤੋਂ ਬਾਗੀ ਅਕਾਲੀ ਦਲ ਦੇ ਹੱਥਾਂ ‘ਚ ਖੇਡਣ ਲਈ ਮਜ਼ਬੂਰ ਹੋ ਰਹੇ ਹਨ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਅਕਾਲ ਤਖ਼ਤ ਸਾਹਿਬ ਦੇ ਬਾਗ਼ੀਆਂ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ‘ਚ ਸ੍ਰ ਮੱਖਣ ਸਿੰਘ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਸਪੱਸ਼ਟ ਕਰਦੀ ਹੈ ਕਿ ਇਹਨਾਂ ਸਤਾ ਦੇ ਭੁੱਖੇ ਅਕਾਲੀ ਆਗੂਆਂ ਦੀ ਆਤਮਾ ਜ਼ਮੀਰ ਮਰ ਚੁੱਕੀ ਹੈ ਉਥੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਅਜਿਹੇ ਨੇਤਾਵਾਂ ਨੂੰ ਮੂੰਹ ਨਾ ਲਾਇਆ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੁਨਰਸੁਰਜੀਤ ਅਕਾਲੀ ਦਲ ਦੇ ਆਗੂ ਸ੍ਰ ਮੱਖਣ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਵਰਤਾਰੇ ਦੀ ਜੋਰਦਾਰ ਸ਼ਬਦਾਂ ਵਿਚ ਨਿੰਦਾ ਅਤੇ ਲੋਕਾਂ ਨੂੰ ਅਜਿਹੇ ਵਿਸ਼ਵਾਸ ਘਾਤ ਕਰਨ ਵਾਲੇ ਅਕਾਲੀ ਆਗੂਆਂ ਨੂੰ ਚੋਣਾਂ ਸਮੇਂ ਮੂੰਹ ਨਾਂ ਲਾਉਣ ਦੀ ਅਪੀਲ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਮੱਖਣ ਸਿੰਘ ਨੇ ਆਪਣੇ ਆਹੁਦੇ ਤੋਂ ਅਸਤੀਫਾ ਦੇ ਕੇ ਕਿਹਾ ਹੈ ਗਿਆਨੀ ਹਰਪ੍ਰੀਤ ਸਿੰਘ ਸਰਕਾਰੀ ਏਜੰਸੀਆਂ ਰਾਹੀਂ ਬੋਲ ਰਹੇ ਹਨ ਅਤੇ ਅਕਾਲਤਖਤ ਸਾਹਿਬ ਦੇ ਨਾਮ ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ, ਭਾਵੇਂ ਕਿ ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਪੁਨਰ ਸੁਰਜੀਤ ਅਕਾਲੀ ਦਲ ਦੇ ਆਗੂਆਂ ਦਾ ਅਜੇ ਕੋਈ ਬਿਆਨ ਸਹਾਮਣੇ ਨਹੀਂ ਆਇਆ? ਪਰ ਇਸ ਅਸਤੀਫ਼ੇ ਨਾਲ ਅਕਾਲੀ ਦਲ ਸੁਰਜੀਤ ਨੂੰ ਵੱਡਾ ਝਟਕਾ ਲੱਗਾ ਹੈ ਅਤੇ ਲੋਕਾਂ ਦਾ ਇਸ ਸਬੰਧੀ ਕਹਿਣਾ ਹੈ ਕਿ ਇਹਨਾਂ ਅਕਾਲੀ ਆਗੂਆਂ ਦੀ ਸਤਾ ਦੀ ਭੁੱਖ ਕਾਰਨ ਆਤਮਾ ਜਮੀਰ ਮਰ ਚੁੱਕੀ ਹੈ ਜੋ ਅਕਾਲ ਤਖਤ ਸਾਹਿਬ ਦੀ ਛਤਰਛਾਇਆ ਹੇਠ ਬਣੇ ਪੁਨਰਸੁਰਜੀਤ ਅਕਾਲੀ ਦਲ ਨੂੰ ਛੱਡ ਕੇ ਅਕਾਲਤਖਤ ਸਾਹਿਬ ਤੋਂ ਬਾਗੀ ਅਕਾਲੀ ਦਲ ਨਾਲ ਹੱਥ ਮਿਲਾਉਣ ਦੀ ਤਿਆਰੀ ਕਰ ਰਹੇ ਹਨ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਆਉਂਣ ਵਾਲੇ ਦਿਨਾਂ ਵਿੱਚ ਹੋਰ ਵੀ ਬਹੁਤ ਸਾਰੇ ਆਗੂ ਪੁਨਰਸੁਰਜੀਤ ਅਕਾਲੀ ਦਲ ਤੋਂ ਕਿਨਾਰਾ ਕਰ ਸਕਦੇ ਹਨ ਕਿਉਂਕਿ ਸਤਾ ਦੀ ਕੁਰਸੀ ਕਰਕੇ ਅਕਾਲ ਤਖ਼ਤ ਸਾਹਿਬ ਦੇ ਬਾਗੀ ਅਕਾਲੀ ਦਲ ਵੱਲੋਂ ਵੱਡੀ ਚਾਲ ਖੇਡੀ ਜਾ ਰਹੀ ਹੈ ਪਰ ਇਸ ਵਾਰ ਅਕਾਲੀ ਦਲ ਬਾਦਲ ਕਿਸੇ ਵੀ ਕੀਮਤ ਤੇ ਸਤਾ ਪ੍ਰਾਪਤ ਨਹੀਂ ਕਰ ਸਕਦਾ ਕਿਉਂਕਿ ਮੱਖਣ ਸਿੰਘ ਦੇ ਅਸਤੀਫੇ ਨਾਲ ਕੌਮ ਦੇ ਲੋਕਾਂ ਦੀ ਆਤਮਾ ਜਮੀਰ ਜਾਗਦੀ ਪਈ ਹੈ ਅਤੇ ਉਹ ਅਕਾਲੀ ਰਾਜ ਸਮੇਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਗੁਰਬਾਣੀ ਬੇਅਦਬੀ ਘਟਨਾਵਾਂ ਅਜੇ ਭੁਲੀਆਂ ਨਹੀਂ ਅਤੇ ਇਸ ਸਬੰਧੀ ਮੋਰਚੇ ਵੀ ਲੱਗੇ ਹੋਏ ਹਨ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਕਾਲ ਤਖ਼ਤ ਸਾਹਿਬ ਤੋਂ ਹੋਂਦ ਵਿੱਚ ਆਏ ਪੁਨਰਸੁਰਜੀਤ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਮੱਖਣ ਸਿੰਘ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੈ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਚੋਣਾ ਸਮੇਂ ਅਜਿਹੇ ਨੇਤਾਵਾਂ ਨੂੰ ਮੂੰਹ ਨਾ ਲਾਇਆ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਜਗਰਾਉਂ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਕਾਰਕੁੰਨ ਹਾਜਰ ਸਨ ।

Leave a Reply

Your email address will not be published. Required fields are marked *