ਖਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ 12 ਅਪ੍ਰੈਲ ਐਤਵਾਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ- ਭਾਈ ਮਨਪ੍ਰੀਤ ਸਿੰਘ

ਮਾਲਵਾ

ਮਾਲੇਰਕੋਟਲਾ , ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਖ਼ਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱਪ ਕਲਾਂ ਮਾਲੇਰਕੋਟਲਾ ਵਿਖੇ 12 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਗੁਰਦੁਆਰਾ ਸੁਹਾਣਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਅਤੇ ਸਮੂਹ ਅੰਮ੍ਰਿਤ ਛਕਣ ਵਾਲਿਆਂ ਨੂੰ ਗੁਰਦੁਆਰਾ ਸਾਹਿਬ ਵੱਲੋਂ ਅੰਮ੍ਰਿਤ ਕੰਕਾਰ ਫ੍ਰੀ ਭੇਟਾਂ ਵਜੋਂ ਦਿਤੇ ਜਾਣਗੇ,ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਵੱਲੋਂ ਅੰਮ੍ਰਿਤ ਛਕ ਕੇ ਗੁਰੂ ਕੇ ਜਹਾਜ਼ ਚੜ੍ਹਨ ਵਾਲੇ ਅੰਮ੍ਰਿਤ ਅਭਿਲਾਸ਼ੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸਵੇਰੇ ਕੇਸੀਂ ਇਸ਼ਨਾਨ ਕਰਕੇ ਠੀਕ ਨੌਂ ਵਜੇ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਕੁੱੱਪ ਕਲਾ ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨ,ਇਸ ਮੌਕੇ ਤੇ ਸੁਖਮਣੀ ਸਾਹਿਬ ਜੀ ਦੀ ਰੱਬੀ ਗੁਰਬਾਣੀ ਦੇ ਭੋਗ ਪਾਏ ਜਾਣਗੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ,ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ,ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਗੁਰਦੁਆਰਾ ਸਾਹਿਬ ਦੇ ਬਾਨੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਹਰ ਸਾਲ ਖਾਲਸਾ ਸਾਜਨਾ ਦਿਵਸ ਵਿਸਾਖੀ ਦਿਹਾੜੇ ਤੇ ਖੰਡੇ ਬਾਟੇ ਦਾ ਪਵਿੱਤਰ ਅੰਮ੍ਰਿਤ ਛਕਾਉਣ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਹਰ ਸਾਲ ਵੱਡੀ ਗਿਣਤੀ ਵਿੱਚ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਗ੍ਰੰਥ ਸਾਹਿਬ ਤੇ ਗੁਰਬਾਣੀ ਨਾਲ ਜੋੜਿਆਂ ਜਾਂਦਾ ਹੈ ਅਤੇ ਇਸੇ ਪਰੰਪਰਾ ਮਰਯਾਦਾ ਤੇ ਪਹਿਰਾ ਦੇਂਦਿਆਂ ਮਜੌਦਾ ਮੁੱਖ ਪ੍ਰਬੰਧਕ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਇਸ ਵਾਰ ਖ਼ਾਲਸੇ ਦੇ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਨੂੰ ਸਮਰਪਿਤ 12 ਅਪ੍ਰੈਲ ਦਿਨ ਐਤਵਾਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਪੰਜ ਪਿਆਰਿਆਂ ਦੇ ਨਾਲ ਨਾਲ ਸਾਰੇ ਪ੍ਰਬੰਧ ਮੁਕੰਮਲ ਕਰ ਲੈ ਗਏ ਹਨ, ਭਾਈ ਖਾਲਸਾ ਨੇ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਦੇ ਹਵਾਲੇ ਨਾਲ ਸਪੱਸ਼ਟ ਕੀਤਾ ,ਭਾਵੇਂ ਕਿ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਸ਼ੁੱਭ ਦਿਹਾੜਾ ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਕੁੱਪ ਕਲਾਂ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ 14 ਅਪ੍ਰੈਲ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ ! ਪਰ ਅੰਮ੍ਰਿਤ ਛਕਾਉਣ ਲਈ ਗੁਰਦੁਆਰਾ ਸੁਹਾਣਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ 12 ਅਪ੍ਰੈਲ ਐਤਵਾਰ ਦਾ ਸਮਾਂ ਦਿੱਤਾ ਗਿਆ ਹੈ ,ਇਸ ਕਰਕੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵਿਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਹੀ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਜਾਵੇਗਾ ! ਜਦੋਂ ਕਿ ਅੰਮ੍ਰਿਤ ਸੰਚਾਰ 12 ਅਪ੍ਰੈਲ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ ਸੋ ਅੰਮ੍ਰਿਤੁ ਛਕਣ ਦੇ ਚਾਹਵਾਨ ਸੱਜਣ ਸਵੇਰੇ ਕੇਸੀ ਇਸ਼ਨਾਨ ਕਰਕੇ ਨੌ ਵਜੇ ਗੁਰਦੁਆਰਾ ਸਾਹਿਬ ਵਿਖੇ ਪਹੁਚਣ ਦੀ ਲੋੜ ਤੇ ਜ਼ੋਰ ਦੇਣ ।

Leave a Reply

Your email address will not be published. Required fields are marked *