ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਮੱਸਿਆ ਦੇ ਸ਼ੁਭ ਦਿਹਾੜੇ ਤੇ ਜਿਥੇ ਧਾਰਮਿਕ ਦੀਵਾਨ ਸਜਾਏ ਗਏ ਉਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਤੇ ਚਾਰ ਅਖੰਡ ਪਾਠਾਂ ਦੇ ਪਾਠ ਅਰੰਭ ਕੀਤੇ ਗਏ ਜਿਨ੍ਹਾਂ ਦੇ ਸੰਪੂਰਨ ਭੋਗ 25 ਦਸੰਬਰ ਪਾਉਣ ਤੋਂ ਉਪਰੰਤ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਧਾਰਮਿਕ ਸਜਾਏ ਜਾਣਗੇ ਇਸ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੱਸਿਆ ਦੇ ਧਾਰਮਿਕ ਦੀਵਾਨ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਕਿਹਾ ਸਾਹਿਬਯਾਦੇ ਬਾਬਾ ਜ਼ੋਰਾਵਰ ਸਿੰਘ , ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਰਸੋਂ 25 ਦਸੰਬਰ ਨੂੰ ਰੱਖੇ ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਅਤੇ ਨਗਰ ਕੀਰਤਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰਾਂ ਪ੍ਰਚਾਰਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵਲੋਂ ਵੀ ਹਾਜਰੀ ਲਵਾਈ ਜਾਵੇਗੀ ਸਮੂਹ ਧਾਰਮਿਕ ਬੁਲਾਰਿਆਂ ਸੰਤਾਂ ਮਹਾਪੁਰਸ਼ਾਂ ਦਾ ਬਾਬਾ ਪਰਮਜੀਤ ਸਿੰਘ ਰਮੀਦੀ ਮੈਂਬਰ ਕੇਵਲ ਸਿੰਘ ਤੇ ਪ੍ਰਧਾਨ ਕਸ਼ਮੀਰ ਸਿੰਘ ਵਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।



