ਮਾਨਸਾ, ਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ)– ਕਈ ਦਿਨਾਂ ਤੋਂ ਪੈ ਰਹੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਪੱਕੀ ਹੋਈ ਕਣਕ ਦੀ ਫ਼ਸਲ ਏਨ ਵਾਢੀ ਮੌਕੇ ਸਾਰੀ ਵਿਸ ਕੇ ਬਰਬਾਦ ਹੋ ਗਈ ਹੈ ਅਤੇ ਕਿਸਾਨਾਂ ਧਾਹਾਂ ਮਾਰ ਕੇ ਰੋਦੇ ਹੋਏ ਦੱਸ ਰਹੇ ਹਨ ਕਿ ਉਨ੍ਹਾਂ ਤੇ ਪਹਿਲਾਂ ਹੀ ਬਹੁਤ ਕਰਜਾ ਚੜਿਆ ਹੋਇਆ ਹੈ ਅਤੇ ਇਸ ਵਾਰ ਉਹਨਾਂ ਕਣਕ ਵੇਚ ਕੇ ਸਿਰ ਚੜਿਆ ਕਰਜ਼ਾ ਵਾਪਸ ਮੋੜਨਾ ਆਸ ਰੱਖੀ ਹੋਈ ਸੀ, ਪਰ ਹੁਣ ਪੱਕੀ ਫਸਲ ਤੇ ਮੀਂਹ ਤੇ ਗੜ੍ਹੇਮਾਰੀ ਨੇ ਸਾਰੀ ਕਣਕ ਤਬਾਹ ਕਰ ਦਿੱਤੀ ਅਤੇ ਉਹਨਾਂ ਨੂੰ ਹੋਰ ਕਰਜੇ ਥੱਲੇ ਦੱਬ ਦਿੱਤਾ ਹੈ ਭਾਵੇਂ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਫਿਰੋਜ਼ਪੁਰ ਫਾਜ਼ਿਲਕਾ ਤੇ ਹੋਰ ਜ਼ਿਲਿਆਂ ਦੀਆਂ ਬਰਬਾਦ ਹੋਈਆਂ ਫਸਲਾਂ ਦੀ ਗੁਰਦਾਵਾਰੀਆਂ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਸਮੂਹ ਪਾਰਟੀਆਂ ਦੇ ਆਗੂ ਕਿਸਾਨਾਂ ਦੀ ਮੀਂਹ ਤੇ ਗੜ੍ਹੇਮਾਰੀ ਨਾਲ਼ ਬਰਬਾਦ ਹੋਈ ਕਣਕ ਦੀ ਫ਼ਸਲ ਵੇਚਣ ਦੌਰੇ ਕਰ ਰਹੇ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਹਰ ਪੀੜਤ ਕਿਸਾਨ 50000 ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਮੀਂਹ ਅਤੇ ਗੜੇਮਾਰੀ ਨਾਲ ਬਰਬਾਦ ਹੋਈ ਕਣਕ ਦੀ ਮਾਰਝੱਲ ਰਹੇ ਪੀੜਤ ਸਮੂਹ ਕਿਸਾਨਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੋਈ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਪੀੜਤ ਕਿਸਾਨਾਂ ਨੂੰ ਕਿਸਾਨ ਜਥੇਬੰਦੀਆਂ ਦੀ ਮੰਗ ਅਨੁਸਾਰ ਪ੍ਰਤੀ ਏਕੜ 50000 ਰੁਪਏ ਮੁਆਵਜ਼ਾ ਦੇਣ ਦੀ ਲੋੜ ਤੇ ਜ਼ੋਰ ਦੇਵੇ ਅਤੇ ਇਹ ਮੁਆਵਜ਼ਾ 15 ਦਿਨਾਂ ਦੇ ਅੰਦਰ ਅੰਦਰ ਦਿੱਤਾ ਜਾਵੇ ਤਾਂ ਕਿ ਕਿਸਾਨ ਆਪਣੀ ਅਗਲੀ ਫਸਲ ਲਈ ਆਪਣੀ ਜ਼ਮੀਨ ਬੀਜਣ ਦੀ ਤਿਆਰੀ ਕਰ ਸਕੇ, ਇਹਨਾਂ ਸ਼ਬਦਾਂ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਫਿਰੋਜ਼ਪੁਰ ਫਾਜ਼ਿਲਕਾ ਤੇ ਹੋਰ ਜ਼ਿਲਿਆਂ ਵਿਚ ਮੀਂਹ ਅਤੇ ਗੜੇਮਾਰੀ ਨਾਲ ਬਰਬਾਦ ਹੋਈ ਕਣਕ ਦੀ ਫ਼ਸਲ ਦੇ ਪੀੜਤ ਕਿਸਾਨਾਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾਂ ਅਤੇ ਸਰਕਾਰ ਨੂੰ ਪ੍ਰਤੀ ਏਕੜ 50000 ਰੁਪਏ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਸਮੂਹ ਪੀੜਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦੇ ਦਿੱਤਾ ਜਾਵੇਗਾ, ਉਥੇ ਖੇਤੀ ਮੰਤਰੀ ਖੁਡੀਆਂ ਸਾਹਿਬ ਨੇ ਬਰਬਾਦ ਹੋਈਆਂ ਫਸਲਾਂ ਦੀ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਇਹ ਕੰਮ ਜੰਗਪੱਧਰ ਤੇ ਸ਼ੁਰੂ ਹੋ ਗਿਆ ਜੋ ਸਰਕਾਰ ਦਾ ਸਲਾਹੁਣਯੋਗ ਵਰਤਾਰਾ ਕਿਹਾ ਜਾ ਰਿਹਾ ਹੈ, ਭਾਈ ਖਾਲਸਾ ਨੇ ਕਿਹਾ ਭਾਵੇਂ ਕਿ ਇਹ ਇੱਕ ਕੁਦਰਤ ਦਾ ਵਰਤਿਆ ਹੋਇਆ ਭਾਣਾ ਹੈ ਪਰ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਵਕਤ ਪੀੜਤ ਸਮੂਹ ਕਿਸਾਨਾਂ ਦੀ ਮਦਦ ਕਰਨ ਦੀ ਲੋੜ ਤੇ ਜ਼ੋਰ ਦੇਣ ਅਤੇ ਸਰਕਾਰ ਨੂੰ ਇਹ ਕੰਮ ਲਟਕਾਉਣਾ ਨਹੀਂ ਚਾਹੀਦਾ ਸਗੋਂ ਜਲਦੀ ਜਲਦੀ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਕਿਸਾਨ ਆਪਣੇ ਖੇਤਾਂ ਨੂੰ ਅਗਲੀ ਫ਼ਸਲ ਦੀ ਤਿਆਰੀ ਯੋਗ ਬਣ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੀੜਤ ਕਿਸਾਨਾਂ ਨਾਲ ਗਹਿਰੇ ਦੁਖ ਦਾ ਪ੍ਰਗਟਾਵਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਅਨੁਸਾਰ ਹਰ ਪੀੜਤ ਕਿਸਾਨ ਨੂੰ ਪ੍ਰਤੀ ਏਕੜ 50000 ਰੁਪਏ ਦਾ ਮੁਆਵਜ਼ਾ ਦੇਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਕਿਸਾਨ ਆਪਣੀ ਦੂਸਰੀ ਫ਼ਸਲ ਉਗਾਉਣ ਯੋਗ ਬਣ ਸਕੇ।


