ਮਾਨਸਾ, ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਨੇ ਕਿਸਾਨੀ ਸੰਘਰਸ਼ ਦੇ ਸ਼ੰਭੂ ਬਾਰਡਰ ਤੇ ਹਰਿਆਣਾ ਪੁਲਸ ਵੱਲੋਂ ਚਲਾਈ ਗੋਲੀ ਕਾਰਨ ਸ਼ਹੀਦ ਹੋਏ ਨੌਜਵਾਨ ਕਿਸਾਨ ਆਗੂ ਸ਼ੁੱਭ ਕਰਨ ਸਿੰਘ ਮਾਮਲੇ ਦੀ ਜਾਂਚ ਪੰਜਾਬ ਹਰਿਆਣਾ ਹਾਈਕੋਰਟ ਦੇ ਰੀਟਾਇਰ ਜੱਜ ਤੋਂ ਕਰਵਾਉਣ ਦਾ ਇਤਿਹਾਸਕ ਫੈਸਲਾ ਸੁਣਾਇਆ ਹੈ!ਇਸ ਫੈਸਲੇ ਨਾਲ ਹਰਿਆਣਾ ਪੁਲਸ ਬੁਰੀ ਤਰ੍ਹਾਂ ਫਸ ਸਕਦੀ ਹੈ!ਕਿਉਂਕਿ ਸ਼ੁੱਭ ਕਰਨ ਸਿੰਘ ਦੀ ਮੌਤ ਬਾਰਾ ਬੋਰ ਰਾਈਫ਼ਲ ਦੀ ਗੋਲੀ ਲੱਗਣ ਕਾਰਨ ਹੋਈ ਸੀ,ਜਦੋਂ ਕਿ ਹਰਿਆਣਾ ਪੁਲਸ ਦਾ ਕਹਿਣਾ ਸੀ ਕਿ ਉਹਨਾਂ ਵੱਲੋਂ ਰਬੜ ਦੀਆਂ ਗੋਲੀਆਂ ਚਲਾਈਆਂ ਗਈਆਂ,ਪਰ ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਇਸ ਮਾਮਲੇ ਦੀ ਜਾਂਚ ਹਾਈਕੋਰਟ ਦੇ ਰੀਟਾਇਰ ਜੱਜ ਸਾਹਿਬ ਤੋਂ ਕਰਵਾਉਣ ਵਾਲੇ ਦਿੱਤੇ ਹੁਕਮਾਂ ਰਾਹੀਂ ਲੋਕਾਂ ਦੇ ਸਾਹਮਣੇ ਮੌਤ ਦੀ ਅਸਲ ਸਚਾਈ ਸਾਹਮਣੇ ਆਉਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਇੱਕ ਇਤਿਹਾਸਕ ਫੈਸਲੇ ਰਾਹੀ ਕਿਸਾਨੀ ਸੰਘਰਸ ਦੇ ਸਹੀਦ ਸ਼ੁੱਭ ਕਰਨ ਸਿੰਘ ਮੌਤ ਮਾਮਲੇ ਦੀ ਜਾਂਚ ਪੰਜਾਬ ਹਰਿਆਣਾ ਹਾਈਕੋਰਟ ਦੇ ਰੀਟਾਇਰ ਜੱਜ ਤੋਂ ਕਰਵਾਉਣ ਵਾਲੇ ਦਿੱਤੇ ਫ਼ੈਸਲੇ ਦੀ ਸ਼ਲਾਘਾ ਕਰਦੀ ਇਸ ਫੈਸਲੇ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਹਾਈ ਕੋਰਟ ਲਿਆਉਣ ਦੀ ਕੋਸ਼ਿਸ਼ ਕੀਤੀ ਫੈਸਲਾ ਮੰਨਦੀ ਮੰਗ ਕਰਦੀ ਹੈ ਕਿ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖਤ ਸਜ਼ਾ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਹਰਿਆਣਾ ਹਾਈਕੋਰਟ ਵੱਲੋ ਕਿਸਾਨੀ ਸੰਘਰਸ਼ ਦੌਰਾਨ ਹਰਿਆਣਾ ਪੁਲਸ ਵੱਲੋਂ ਚਲਾਈ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਸ਼ੁਭ ਕਰਨ ਸਿੰਘ ਦੇ ਮੌਤ ਮਾਮਲੇ ਦੀ ਸਚਾਈ ਸਾਹਮਣੇ ਲਿਆਉਣ ਲਈ ਇਸ ਦੀ ਜਾਂਚ ਹਾਈਕੋਰਟ ਦੇ ਰੀਟਾਇਰ ਜੱਜ ਤੋਂ ਕਰਵਾਉਣ ਵਾਲੇ ਸੁਣਾਏ ਫੈਸਲੇ ਦਾ ਸਵਾਗਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਮਾਨਯੋਗ ਹਾਈਕੋਰਟ ਦਾ ਇਹ ਫੈਸਲਾ ਸਮੇ ਅਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਮੰਨਿਆ ਜਾ ਸਕਦਾ ਹੈ ! ਕਿਉਂਕਿ ਇਸ ਫੈਸਲੇ ਨਾਲ ਸਚਾਈ ਸਾਹਮਣੇ ਆਉਂਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਸਕਦਾ ? ਇਸੇ ਹੀ ਕਰਕੇ ਕਿਸਾਨ ਆਗੂਆਂ ਵੱਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਰਿਹਾ ਹੈ ,ਕਿਉਂਕਿ ਇਸ ਨਾਲ ਪੀੜਤ ਪਰਿਵਾਰ ਅਤੇ ਕਿਸਾਨਾਂ ਸਹਾਮਣੇ ਮੌਤ ਦੀ ਅਸਲ ਸੱਚਾਈ ਆਵੇਗੀ , ਭਾਈ ਖਾਲਸਾ ਨੇ ਦੱਸਿਆ ਇਥੇ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਬੀਤੇ ਦਿਨ ਸ਼ਹੀਦ ਕਿਸਾਨ ਆਗੂ ਸ਼ੁੱਭ ਕਰਨ ਸਿੰਘ ਦੇ ਜੱਦੀ ਪਿੰਡ ਵਿਖੇ ਉਨ੍ਹਾਂ ਦੀ ਸਲਾਨਾ ਬਰਸੀ ਕਿਸਾਨ ਸਿੱਧੂ ਪੁਰ ਜਥੇਬੰਦੀ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਈ ਗਈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਆਗੂ ਸ੍ਰ ਸ਼ੁੱਭ ਕਰਨ ਸਿੰਘ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੀ ਜਾਂਚ ਪੰਜਾਬ ਹਰਿਆਣਾ ਹਾਈਕੋਰਟ ਦੇ ਰੀਟਾਇਰ ਜੱਜ ਤੋਂ ਕਰਵਾਉਣ ਵਾਲੇ ਸੁਣਾਏ ਫੈਸਲੇ ਦਾ ਸਵਾਗਤ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਫੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਪੀੜਤ ਪਰਿਵਾਰ ਨੂੰ ਪੂਰਾ ਪੂਰਾ ਇਨਸਾਫ ਦਿੱਤਾ ਜਾਵੇ ।


