ਨਵਾਂ ਸ਼ਹਿਰ, ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)— ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਬੁਲਾਰਿਆ ਸੁਰਿੰਦਰ ਸਿੰਘ ਬੈਂਸ, ਨਿਰਮਲ ਸਿੰਘ ਔਜਲਾ, ਕਰਨੈਲ ਸਿੰਘ, ਜੁਝਾਰ ਸਿੰਘ, ਭੁਪਿੰਦਰ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜਾ ਮੁਕਤ ਕੀਤਾ ਜਾਵੇ। ਕਰਜੇ ਅਤੇ ਆਰਥਿਕ ਤੰਗੀਆਂ ਤੋਂ ਪੀੜਿਤ ਖੁਦਕੁਸ਼ੀਆਂ ਦਾ ਸਿਕਾਰ ਹੋਏ ਪੀੜਤ ਕਿਸਾਨਾਂ ਦੇ ਵਾਰਸਾਂ ਨੂੰ ਦਸ ਲੱਖ ਰੁਪਏ ਦੀ ਮਾਲੀ ਮਦਦ, ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ , ਹਰ ਖੇਤ ਲਈ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਦਿੱਤਾ ਜਾਵੇ, ਸੰਸਾਰ ਬੈਂਕ ਦੀ ਯੋਜਨਾ ਅਨੁਸਾਰ ਪਾਣੀ ਉੱਤੇ ਕਾਰਪੋਰੇਟ ਕੰਟਰੋਲ ਦੀ ਨੀਤੀ ਰੱਦ ਕੀਤੀ ਜਾਵੇ, ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਸਾਰੀਆਂ ਫਸਲਾਂ, ਫਲਾਂ, ਸਬਜੀਆਂ ਅਤੇ ਬਾਸਮਤੀ ਦੀ ਸੀ2+50% ਫਾਰਮੂਲੇ ਨਾਲ ਐਮ ਐਸ ਪੀ ਉਤੇ ਖਰੀਦ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ, ਗੰਨੇ ਦੀ ਕੀਮਤ 500 ਰੁਪਏ ਪ੍ਰਤੀ ਕੁਇੰਟਲ ਕੀਤੀ ਜਾਵੇ। ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਅਤੇ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਮੱਧ ਪੂਰਬ ਅਤੇ ਪਾਕਿਸਤਾਨ ਨਾਲ ਅਟਾਰੀ ਵਾਹਘਾ ਬਾਰਡਰ ਅਤੇ ਹੂਸੈਨੀਵਾਲਾ ਬਾਰਡਰ ਦੇ ਸੜਕੀ ਅਤੇ ਰੇਲ ਲਾਂਘਿਆ ਨੂੰ ਵਪਾਰ ਲਈ ਖੋਲਿਆ ਜਾਵੇ, ਅਤੇ ਬਾਕੀ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ। ਅਖੀਰ ਚ ਜਿਲੇ ਦੀ ਡਿਪਟੀ ਕਮਿਸ਼ਨਰ ਰਾਹੀਂ ਮਾਣਯੋਗ ਗਵਰਨਰ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਅਵਤਾਰ ਸਿੰਘ ਇਫਟੂ ਦੇ ਸੂਬਾ ਆਗੂ, ਤਰਸੇਮ ਸਿੰਘ ਬੈਂਸ, ਕੁਲਦੀਪ ਦੌੜਕਾ, ਮਨਜੀਤ ਕੌਰ ਅਲਾਚੌਰ, ਜਸਬੀਰ ਮੋਰੋ, ਸੋਹਣ ਸਿੰਘ, ਅਵਤਾਰ ਕੱਟ, ਕੁਲਬੀਰ ਸਿੰਘ, ਸੁਰਿੰਦਰ ਸਿੰਘ ਮਹਿਰਮਪੁਰ, ਗੁਰਦੇਵ ਸਿੰਘ ਚੌਹੜ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕੁਲਬੀਰ ਕੋਰ, ਕੁਲਦੀਪ ਕੋਰ, ਪਿੰਕੀ, ਗੁਰਮੀਤ ਕੋਰ, ਮੱਖਣ, ਭਾਨਮਜਾਰਾ ਕਸ਼ਮੀਰ ਸਿੰਘ, ਨਿਰਮਲ ਸਿੰਘ ਮੱਲਪੁਰ ਅੜਕਾ, ਜਸਵੀਰ ਸਿੰਘ ਮੰਗੂਵਾਲ ਅਤੇ ਹੋਰ ਹਾਜਰ ਸਨ।


