ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਆਪਸ ਵਿੱਚ ਨਿਰੰਤਰ ਤਾਲਮੇਲ ਹੋਣਾ ਬਹੁਤ ਜਰੂਰੀ- ਚੇਅਰਮੈਨ ਬਹਿਲ
ਭਗਵੰਤ ਮਾਨ ਮੁੱਖ ਮੰਤਰੀ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ਨੂੰ ਹਰ ਪੱਖੋਂ ਮਜਬੂਤ ਕਰਕੇ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਦੇ ਬਰਾਬਰ ਕਰਨ ਦਾ ਟੀਚਾ ਮਿੱਥਿਆ- ਰਮਨ ਬਹਿਲ
ਗੁਰਦਾਸਪੁਰ, 25 ਦਸੰਬਰ (ਸਰਬਜੀਤ ਸਿੰਘ) – ਸਿੱਖਿਆ ਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਇਨ੍ਹਾਂ ਦੋਵਾਂ ਮਹੱਤਵਪੂਰਨ ਖੇਤਰਾਂ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸੂਬਾ ਸਰਕਾਰ ਵੱਲੋਂ ਉਪਰਾਲੇ ਲਗਾਤਾਰ ਜਾਰੀ ਹਨ | ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਨ੍ਹਾਂ ਦੋਵਾਂ ਖੇਤਰਾਂ ਵਿੱਚ ਚੰਗੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ | ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿੱਚ ‘ਮੈਗਾ ਮਾਪੇ-ਅਧਿਆ¯ਪਕ ਮਿਲਣੀ’ ਪ੍ਰੋਗਰਾਮ ਵਿੱਚ ਪਹੁੰਚਣ ਦੌਰਾਨ ਸਕੂਲਾਂ ਵਿੱਚ ਹਾਜ਼ਰ ਮਾਪਿਆਂ ਨਾਲ ਗੱਲਬਾਤ ਦੌਰਾਨ ਕੀਤਾ | ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਹਾਈ ਸਕੂਲ ਪੂਰੋਵਾਲ ਜੱਟਾਂ, ਸਰਕਾਰੀ ਪ੍ਰਾਇਮਰੀ ਸਕੂਲ ਮੀਰਪੁਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਖੇ ‘ਮੈਗਾ ਮਾਪੇ-ਅਧਿਆਪਕ ਮਿਲਣੀ’ ਵਿੱਚ ਹਾਜ਼ਰੀ ਭਰੀ |
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਕੂਲ ਸਿੱਖਿਆ ਪ੍ਰਣਾਲੀ ਨੂੰ ਹਰ ਪੱਖੋਂ ਮਜਬੂਤ ਕਰਕੇ ਵਿਸਵ ਪੱਧਰੀ ਸਿੱਖਿਆ ਪ੍ਰਣਾਲੀ ਦੇ ਬਰਾਬਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਉਦੇਸ ਦੀ ਪੂਰਤੀ ਕਰਨ ਲਈ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਯੋਗਦਾਨ ਬੇਹੱਦ ਜਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਵਿੱਚ ਭਰਪੂਰ ਨਿਖਾਰ ਲਿਆਉਣ ਲਈ ਯਤਨਸੀਲ ਹਨ ਅਤੇ ਮਾਪਿਆਂ ਨੂੰ ਵੀ ਪੂਰੀ ਜ਼ਿੰਮੇਵਾਰੀ ਨਾਲ ਅਧਿਆਪਕਾਂ ਨਾਲ ਲਗਾਤਾਰ ਸੰਪਰਕ ਰੱਖਦੇ ਹੋਏ ਬੱਚਿਆਂ ਦੀ ਸਖਸੀਅਤ ਵਿੱਚ ਸੁਧਾਰ ਲਿਆਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਸਾਰੂ ਮਾਹੌਲ ਪ੍ਰਦਾਨ ਕਰਦੇ ਹੋਏ ਜਿੰਨਾ ਸਮਾਂ ਅਤੇ ਸਾਰਥਕ ਯਤਨ ਅਮਲ ਵਿੱਚ ਲਿਆਂਦੇ ਜਾਣਗੇ, ਬੱਚਿਆਂ ਦੀ ਪ੍ਰਤਿਭਾ ਵਿੱਚ ਓਨਾ ਹੀ ਨਿਖਾਰ ਆਵੇਗਾ |

ਚੇਅਰਮੈਨ ਬਹਿਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੇ ਨਾਲ-ਨਾਲ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ, ਅਤਿ-ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਵੱਲ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਾਡੇ ਬੱਚੇ ਅਕਾਦਮਿਕ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਦਰਜ ਕਰ ਸਕਣ | ਉਨ੍ਹਾਂ ਕਿਹਾ ਕਿ ਮਾਪਿਆਂ ਤੇ ਅਧਿਆਪਕਾਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨ ਲਈ ਹੀ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਹੈ ਜੋ ਕਿ ਸਰਕਾਰ ਦਾ ਇੱਕ ਬਹੁਤ ਵਧੀਆ ਉਪਰਾਲਾ ਹੈ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਵੱਲੋਂ ਵੀ ਆਪਣੇ ਸੁਝਾਅ ਵੀ ਸਾਂਝੇ ਕੀਤੇ ਗਏ | ਇਸ ਮੌਕੇ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਵਧੀਆ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸ੍ਰੀ ਬਹਿਲ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ. ਹਰਪਾਲ ਸਿੰਘ ਸੰਧਾਵਾਲੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸਿ) ਸ. ਅਮਰਜੀਤ ਸਿੰਘ ਭਾਟੀਆ ਅਤੇ ਸਕੂਲਾਂ ਦੇ ਪਿ੍ੰਸੀਪਲ, ਮੁੱਖ ਅਧਿਆਪਕ ਅਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ |



