ਸਰਕਾਰ ਵੱਲੋਂ ਬੇਅਦਬੀ ਮਾਮਲੇ ਤੇ ਸਖਤ ਕਾਨੂੰਨ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪੰਥਕ ਜਥੇਬੰਦੀਆਂ ਦੀ ਰਾਏ ਅਨੁਸਾਰ ਬਣਾਇਆ ਜਾਵੇ- ਬੀਬੀ ਅਮਰਜੀਤ ਕੌਰ ਖਾਲਸਾ

ਮਾਲਵਾ

ਸਮਾਣਾ, ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ)–ਸਮਾਣੇ ਵਿਖੇ ਲੱਗੇ ਮੋਰਚੇ ਦੀ ਮੰਗ ਤੇ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾ ਰਿਹਾ ਹੈ ਤਾਂ ਕਿ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਗੁਰਬਾਣੀ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਇਆ ਜਾ ਸਕੇ ਅਤੇ ਇਸ ਤੋਂ ਪਹਿਲਾਂ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਸਮੁੰਦਰੀ ਹਾਲ ਵਿਖੇ ਵੱਖ ਵੱਖ ਪੰਥਕ ਜਥੇਬੰਦੀਆਂ, ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਨਿਹੰਗ ਸਿੰਘ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਰੱਖੀ ਸੀ ਤਾਂ ਕਿ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਰਾਏ ਲਈ ਜਾ ਸਕੇ,ਇਹ ਕਦਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਹੁਤ ਹੀ ਮਹੱਤਵਪੂਰਨ ਤੇ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਸਰਕਾਰ ਨੂੰ ਚਿਤਾਵਨੀ ਹੈ ਕਿ ਉਹ ਸਖ਼ਤ ਕਾਨੂੰਨ ਬਣਾਉਣ ਵਿੱਚ ਕੋਈ ਢਿੱਲ ਮੱਠ ਨਾਂ ਵਿਖਾ ਸਕੇ ਅਤੇ ਇਸ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਇਸ ਮੌਕੇ ਪਹੁੰਚੇ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਮਾਝਾ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਅਤੇ ਇਸਤਰੀ ਦਲ ਦੀ ਪ੍ਰਧਾਨ ਬੀਬੀ ਅਮਰਜੀਤ ਕੌਰ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਲੈ ਸਟੈਂਡ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਸਰਕਾਰ ਨੂੰ ਸਪੱਸ਼ਟ ਕੀਤਾ ਸਰਕਾਰ ਕਾਨੂੰਨ ਬਣਾਏ ਅਸੀਂ ਸਰਕਾਰ ਦੇ ਧੰਨਵਾਦੀ ਹਾਂ ਪਰ ਸਰਕਾਰ ਕੋਈ ਢਿਲਾਂ ਕਾਨੂੰਨ ਨਾ ਬਣਾਣੇ ਜੋ ਸਿੱਖ ਕੌਮ ਤੇ ਸਿੱਖ ਪੰਥ ਨੂੰ ਪ੍ਰਵਾਨਿਤ ਨਾਂ ਹੋਵੇ ਉਹਨਾਂ ਕਿਹਾ ਕਾਨੂੰਨ ਬਣਾਉਣ ਸਮੇਂ ਪੰਥਕ ਜਥੇਬੰਦੀਆਂ ਦੇ ਸੁਝਾਅ ਨੂੰ ਪਹਿਲ ਦਿੱਤੀ ਜਾਵੇ ਤਾਂ ਕਿ ਗੁਰਬਾਣੀ ਬੇਅਦਬੀ ਤੇ ਸਖ਼ਤ ਕਾਨੂੰਨ ਬਣਾਇਆ ਜਾ ਸਕੇ ਤਾਂ ਹੀ ਇਹ ਬੇਅਦਬੀਆਂ ਰੋਕੀਆਂ ਜਾ ਸਕਦੀਆਂ ਹਨ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੇ ਬੀਬੀ ਅਮਰਜੀਤ ਕੌਰ ਪ੍ਰਧਾਨ ਇਸਤਰੀ ਦਲ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ।

Leave a Reply

Your email address will not be published. Required fields are marked *