ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿਖਿਆਵਾਂ ਤੇ ਚੱਲਣਾ ਸਮੇਂ ਦੀ ਮੁੱਖ ਮੰਗ – ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ

ਮਾਝਾ

ਬਾਬਾ ਬਕਾਲਾ, ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ)– ਅੱਜ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਧਾਈਆਂ ਦੇਣ ਨਾਲ ਸੰਗਤਾਂ ਨੂੰ ਉਹਨਾਂ ਦੀ ਸਿੱਖਿਆ ਤੇ ਚੱਲਣ ਦੀ ਅਪੀਲ ਕੀਤੀ ਗਈ, ਇਸ ਮੌਕੇ ਦਸਮੇਸ਼ ਤਰਨਾ ਦਲ ਦੇ ਮੁੱਖੀ ਅਤੇ ਰੰਘਰੇਟਾ ਕੌਮ ਦੇ ਨਾਮ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਤੇ ਲੰਗਰਾਂ ਦੇ ਜਥੇਦਾਰ ਬਾਬਾ ਰਣਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੰਦਿਆਂ ਹੋਇਆਂ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਅਪੀਲ ਕੀਤੀ ਇਸ ਵਕਤ ਉਹਨਾਂ ਨਾਲ ਸੈਂਕੜੇ ਫੌਜਾਂ ਹਾਜ਼ਰ ਸਨ ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ।

Leave a Reply

Your email address will not be published. Required fields are marked *