ਰਮਨ ਬਹਿਲ ਦੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ‘ਆਪ’ ‘ਚ ਸ਼ਾਮਿਲ ਹੋਈ ਗਿੱਦੜਪਿੰਡੀ ਦੀ ਪੰਚਾਇਤ

ਗੁਰਦਾਸਪੁਰ

ਹਲਕੇ ਵਿੱਚ ਬਿਨਾ ਕਿਸੇ ਭੇਦਭਾਵ ਦੇ ਕੀਤੇ ਜਾ ਰਹੇ ਹਨ ਕੰਮ-ਚੇਅਰਮੈਨ ਰਮਨ ਬਹਿਲ

ਸਾਬਕਾ ਸਰਪੰਚ ਸਮੇਤ ਹੋਰ ਮੋਹਤਬਰਾਂ ਨੇ ਵੀ ਛੱਡੀਆਂ ਪੁਰਾਣੀਆਂ ਪਾਰਟੀਆਂ, ਪਹਿਲ ਨੇ ਕੀਤਾ ਸਵਾਗਤ
ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾਂ ਸਦਕਾ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਬਦੌਲਤ ਪਿੰਡ ਗਿੱਦੜਪਿੰਡੀ ਦੀ ਪੰਚਾਇਤ ਤੇ ਸਾਬਕਾ ਸਰਪੰਚ ਵੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਇਸ ਤਹਿਤ ਪਿੰਡ ਵਿਚ ਕਰਵਾਏ ਗਏ ਸਮਾਗਮ ਦੌਰਾਨ ਉਕਤ ਪਿੰਡ ਦੀ ਸਰਪੰਚ ਤੇ ਸਾਬਕਾ ਸਰਪੰਚ ਸਮੇਤ ਪੰਚਾਇਤ ਮੈਂਬਰਾਂ ਤੇ ਮੋਹਤਬਰਾਂ ਨੇ ਐਲਾਨ ਕੀਤਾ ਕਿ ਉਹ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿਚ ਕੰਮ ਕਰਨਗੇ ਅਤੇ ਪਿੰਡ ਗਿੱਦੜਪਿੰਡੀ ਸਮੇਤ ਸਮੁੱਚੇ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਕੰਮ ਕਰਨਗੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਚੇਅਰਮੈਨ ਰਮਨ ਬਹਿਲ ਨੇ ਪਿੰਡ ਦੀ ਸਰਪੰਚ ਜਸਬੀਰ ਕੌਰ, ਪੰਚ ਮੋਹਨ ਲਾਲ, ਪੰਚ ਪਰਮਜੀਤ ਕੌਰ, ਪੰਚ ਪਰਮਜੀਤ, ਸਾਬਕਾ ਸਰਪੰਚ ਅਜੀਤ ਸਿੰਘ, ਸੀਨੀਅਰ ਆਗੂ ਤੇ ਸਰਪੰਚ ਦੇ ਪਤੀ ਸਿਕੰਦਰ ਸਿੰਘ, ਗੁਰਵਿੰਦਰ ਸਿੰਘ, ਗੁਲਜਾਰ ਮਸੀਹ ਆਦਿ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ ਅਤੇ ਨਾਲ ਹੀ ਐਲਾਨ ਕੀਤਾ ਕਿ ਉਹ ਇਸ ਪਿੰਡ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡਣਗੇ।

ਬਹਿਲ ਨੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਅੱਜ ਪੰਜਾਬ ਦੇ ਹਰੇਕ ਵਰਗ ਖੁਸ਼ ਹੈ ਕਿਉਂਕਿ ਇਸ ਪਾਰਟੀ ਨੇ ਜੋ ਵੀ ਵਾਅਦੇ ਕੀਤੇ ਸਨ, ਉਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬਾਖੂਬੀ ਪੂਰਾ ਕਰ ਰਹੀ ਹੈ। ਉਨਾਂ ਕਿਹਾ ਕਿ ਇਸੇ ਕਾਰਨ ਅੱਜ ਸਮੁੱਚੇ ਹਲਕੇ ਅੰਦਰ ਪੰਚਾਇਤਾਂ ਤੇ ਹੋਰ ਮੋਹਤਬਰ ਵਿਅਕਤੀ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਸ ਮੌਕੇ ਸੰਬੋਧਨ ਕਰਦਿਆਂ ਸਿਕੰਦਰ ਸਿੰਘ, ਮੱਖਣ ਸਿੰਘ, ਗੁਲਜਾਰ ਮਸੀਹ, ਅਜੀਤ ਸਿੰਘ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਕਹਿਣੀ ਤੇ ਕਰਨੀ ਵਿਚ ਵੱਡਾ ਫਰਕ ਹੈ ਜਦੋਂ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਜਿਸ ਨੇ ਕੁਝ ਹੀ ਮਹੀਨਿਆਂ ਵਿਚ ਉਹ ਕਾਰਜ ਕਰਕੇ ਦਿਖਾਏ ਹਨ ਜੋ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿਚ ਨਹੀਂ ਕਰ ਸਕੀਆਂ। ਇਸ ਕਰਕੇ ਉਹ ਇਸ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਹੁਣ ਇਸੇ ਪਾਰਟੀ ਵਿਚ ਡਟ ਕੇ ਕੰਮ ਕਰਨਗੇ। ਇਸ ਮੌਕੇ ਸੰਸਾਰ ਸਿੰਘ, ਹਰਭਜਨ ਸਿੰਘ, ਪ੍ਰੀਤਮ ਸਿੰਘ, ਅਤਰ ਸਿੰਘ, ਪਿਆਰਾ ਸਿੰਘ, ਸਰਦਾਰ ਮਸੀਹ ਅਤੇ ਸੱਮੋ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।

Leave a Reply

Your email address will not be published. Required fields are marked *