ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ)–ਗੋਲਕ ਚੋਰ, ਸੋਂਦੇ ਸਾਦ ਬਿਨਾਂ ਮੁਆਫੀ ਮੰਗੇ ਮੁਆਫੀ ਦੇਣ, ਝੂਠੇ ਪੁਲਸ ਮੁਕਾਬਲਿਆਂ ਦੇ ਦੋਸ਼ੀ ਪੁਲਸ ਅਫਸਰਾਂ ਨੂੰ ਉੱਚ ਅਹੁੱਦਿਆਂ ਤੇ ਬਿਰਾਜਮਾਨ ਕਰਨ ਤੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਵਾਉਣ ਸਮੇਤ ਹੋਰ ਕਈ ਦੋਸ਼ਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਵਿੱਤਰ ਮਹਾਨ ਅਕਾਲ ਤਖ਼ਤ ਸਾਹਿਬ ਤੇ 2 ਤਰੀਕ ਨੂੰ ਪੰਜ ਸਿੰਘ ਸਾਹਿਬਾਨਾਂ ਦੇ ਸਹਾਮਣੇ ਕੀਤੇ ਗੁਨਾਹ ਮੰਨਣ ਤੋਂ ਬਾਅਦ ਮਿਲੀ ਸਜ਼ਾ ਨੂੰ ਪੂਰੀ ਕਰਨ ਤੋਂ ਬਾਅਦ ਹੁਣ ਇਸ ਫੈਸਲੇ ਨੂੰ ਸਿੱਧਾ ਚਾਇਲਜ ਕਰ ਰਹੇ ਹਨ,” ਕਿ ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਇਹ ਸਜ਼ਾ ਸੁਣਾਈ ਗਈ,” ਇਹ ਚਾਇਲਜ ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬਣਾਏ ਅਕਾਲ ਤਖ਼ਤ ਸਾਹਿਬ ਨੂੰ ਕੀਤਾ ਜਾ ਰਿਹਾ ਹੈ,ਇਸ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੀਆਂ ਮਨ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਅਗਰ ਉਹ ਸੁਖਬੀਰ ਸਿਓ ਇਸ ਲਾਈ ਸਜ਼ਾ ਨੂੰ ਸਾਜ਼ਿਸ਼ ਮੰਨਦੇ ਹਨ ਤਾਂ ਗਿਆਨੀ ਰਘਬੀਰ ਸਿੰਘ ਦੇ ਚਾਇਲਜ ਨੂੰ ਪ੍ਰਵਾਨ ਕਰਨ ਤੇ ਅਕਾਲ ਤਖ਼ਤ ਤੇ ਸਬੂਤ ਪੇਸ਼ ਕਰਨ ਕਿਉਂਕਿ ਇਹ ਸੁਖਬੀਰ ਦਾ ਮੁਕਰਨਾ ਤੇ ਜਥੇਦਾਰਾਂ ਤੇ ਲਾਏ ਦੋਸ ਸਿੱਖ ਕੌਮ ਨੂੰ ਵੱਡੀ ਚੁਣੌਤੀ ਤੇ ਭਿਆਨਕ ਮੁੱਦਾ ਬਣ ਗਿਆ ਹੈ ਅਤੇ ਇਸ ਦੇ ਜੁਵਾਬ ‘ਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਹੈਂਡ ਗ੍ਰੰਥੀ ਦਰਬਾਰ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿਓ ਨੂੰ ਚਾਇਲਜ ਕੀਤਾ ਹੈ ਕਿ ਜੇਕਰ ਉਹ ਇਸ ਸਜ਼ਾ ਨੂੰ ਇੱਕ ਸਾਜ਼ਿਸ਼ ਮੰਨਦੇ ਹਨ ਤਾਂ ਆਪਣੇ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਪੰਜ ਸਿੰਘ ਸਾਹਿਬਾਨਾਂ ਦੀ ਹਜ਼ੂਰੀ ਵਿੱਚ ਇਹ ਸਾਬਤ ਕਰਨ ਕਿ ਮੈਨੂੰ ਸਜ਼ਾ ਇੱਕ ਸਾਜ਼ਿਸ਼ ਤਹਿਤ ਸੁਣਾਈ ਗਈ ਸੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸੁਖਬੀਰ ਸਿਓ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਮੇਤ ਪੰਜ ਸਿੰਘ ਸਾਹਿਬਾਨਾਂ ਤੇ ਸਾਜ਼ਿਸ਼ ਤਹਿਤ ਸਜ਼ਾ ਸੁਣਾਉਣ ਦੇ ਦੋਸ ਲਾਉਣ ਦੀ ਜ਼ੋਰਦਾਰ ਸ਼ਬਦਾਂ ਨਿੰਦਾ ਕਰਦੀ ਹੋਈ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਨੂੰ ਆਪਣੇ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ਤੇ ਇਹ ਸਾਬਤ ਕਰਨ ਵਾਲੇ ਚਾਇਲਜ ਦੀ ਪੂਰਨ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਸੰਗਤਾਂ ਦੇ ਲੋੜ ਵਾਲਾ ਫੈਸਲਾ ਮੰਨਦੀ ਹੋਈ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਅਕਾਲੀ ਦਲ ਬਾਦਲ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਪਵਿੱਤਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦਾ ਸਬਕ ਸਿਖਾਉਣ ਦੀ ਲੋੜ ਤੇ ਜ਼ੋਰ ਦੇਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੁਖਬੀਰ ਬਾਦਲ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ ਦੀ ਨਿੰਦਾ ਅਤੇ ਗਿਆਨੀ ਰਘਬੀਰ ਸਿੰਘ ਵੱਲੋਂ ਬਾਦਲ ਨੂੰ ਪਰਿਵਾਰ ਸਮੇਤ ਅਕਾਲ ਤਖ਼ਤ ਸਾਹਿਬ ਤੇ ਸਜ਼ਾ ਨੂੰ ਸਾਜ਼ਿਸ਼ ਸ਼ਾਬਤ ਕਰਨ ਦੇ ਕੀਤੇ ਚਾਇਲਜ ਦੀ ਹਮਾਇਤ, ਲੋਕਾਂ ਨੂੰ ਚੋਣਾਂ ‘ਚ ਸੁਖਬੀਰ ਨੂੰ ਸਬਕ ਸਿਖਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸੁਖਬੀਰ ਉਪਰੋਕਤ ਦੋਸ਼ਾਂ ਨੂੰ ਅਕਾਲਤਖਤ ਸਾਹਿਬ ਤੇ ਮੰਨ ਕੇ ਹੁਣ ਮੁੱਖ ਮੰਤਰੀ ਦੀ ਦੌੜ ਤੇ ਪੁਨਰ ਸੁਰਜੀਤੀ ਅਕਾਲੀ ਦਲ ਦੀ ਚੜਦੀ ਕਲਾ ਵੇਖ ਕੇ ਘਬਰਾਹਟ ਵਿਚ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾ ਰਿਹਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਗਿਆਨੀ ਰਘਬੀਰ ਸਿੰਘ ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਹੈਂਡ ਗ੍ਰੰਥੀ ਦਰਬਾਰ ਸਾਹਿਬ ਵੱਲੋਂ ਸੁਖਬੀਰ ਨੂੰ ਅਕਾਲਤਖਤ ਸਾਹਿਬ ਤੇ ਦਿਤੀ ਸਜ਼ਾ ਨੂੰ ਸਾਬਤ ਕਰਨ ਕਿ ਇਹ ਸਜ਼ਾ ਸਾਜ਼ਿਸ਼ ਤਹਿਤ ਸੁਣਾਈ ਗਈ ਸੀ ਦੀ ਪੂਰਨ ਹਮਾਇਤ ਕਰਦੀ ਹੋਈ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿਓ ਨੂੰ ਅਕਾਲ ਤਖ਼ਤ ਸਾਹਿਬ ਤੋਂ ਭਗੌੜਾ ਹੋਣ ਦਾ ਸਬਕ ਸਿਖਾਉਣ ਲਈ ਤਿਆਰ ਬਰ ਤਿਆਰ ਹੋਣ ਦੀ ਲੋੜ ਤੇ ਜ਼ੋਰ ਦੇਣ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਜਗਰਾਓਂ ਲੁਧਿਆਣਾ ਤੇ ਭਾਈ ਇੰਦਰਜੀਤ ਸਿੰਘ ਕਾਉਂਕੇ ਆਦਿ ਤੋਂ ਇਲਾਵਾ ਕਈ ਹੋਰ ਆਗੂ ਹਾਜ਼ਰ ਸਨ ।।


