ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)–ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਮਨਾਉਣ ਤੋਂ ਦੋ ਦਿਨ ਬਾਅਦ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣਾ ਉਚਿਤ ਨਹੀਂ, ਕਿਉਂਕਿ ਦੋ ਦਿਨ ਪਹਿਲਾਂ ਸਾਹਿਬ ਜ਼ਾਦਿਆਂ ਦੇ ਸੋਗਮਈ ਪ੍ਰੋਗਰਾਮਾਂ ਤੋਂ ਉਪਰੰਤ ਇਕ ਦਮ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਾ਼ਨਾਸੋ਼ਕਤ ਤੇ ਆਸਿਤਬਾਜੀਆਂ ਰਾਹੀਂ ਖੁਸ਼ੀਆਂ ਦਾ ਪ੍ਰਗਟਾਵਾ ਕਰਕੇ ਮਨਾਉਣਾ ਸਿੱਖ ਸੰਗਤਾਂ ਨੂੰ ਸ਼ੋਭਾ ਨਹੀਂ ਦੇਂਦਾ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਜਥੇਬੰਦੀਆਂ,ਸੰਤ ਸਮਾਜ ਤੇ ਹੋਰ ਸਮੁਚੀਆਂ ਸੰਪਰਦਾਵਾਂ ਨੂੰ ਬੇਨਤੀ ਕਰਦੀ ਹੋਈ ਮੰਗ ਕਰਦੀ ਹੈ ਕਿ ਉਹ ਸਾਰੇ ਮਿਲ ਬੈਠ ਕੇ ਇੱਕ ਸਾਂਝੇ ਗਰਮਤਿ ਰਾਹੀਂ ਦਸੰਬਰ ਮਹੀਨੇ’ ਆ ਰਹੇ ਗੁਰੂ ਗੋਬਿੰਦ ਸਿੰਘ ਜੀ ਦੇ ਖੁਸ਼ੀਆਂ ਭਰੇ ਦਿਹਾੜੇ ਨੂੰ ਮਨਾਉਣ ਲਈ ਜਨਵਰੀ ਮਹੀਨੇ’ਚ ਕੋਈ ਇਕ ਤਰੀਕ ਦਾ ਇਲਾਨ ਕਰਨ ਅਤੇ ਸਾਰੇ ਹੀ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਇਸੇ ਹੀ ਦਿਨ ਇਸੇ ਤਰੀਕ ਤੇ ਸਰਬੰਸਦਾਨੀ ਗੁਰੂ ਗੋਬਿੰਦ ਸਾਹਿਬ ਜੀ ਦਾ ਆਗਮਨ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਮਨਾਉਣ ਦੀ ਲੋੜ ਤੇ ਜ਼ੋਰ ਦੇ ਸਕਣ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਸੰਬਰ ਮਹੀਨੇ ਦੀ 26/27 ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸੋਗਮਈ ਪ੍ਰੋਗਰਾਮਾਂ ਰਾਹੀਂ ਸਾਦੇ ਢੰਗ ਨਾਲ ਮਨਾਉਣ ਤੋਂ ਦੋ ਦਿਨ ਬਾਅਦ ਹੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜੇ ਨੂੰ ਆਸਿਤਬਾਜੀਆਂ ਅਤੇ ਵਾਜਿਆਂ ਗਾਜਿਆ ਨਾਲ ਮਨਾਉਣ ਵਾਲੇ ਵਰਤਾਰੇ ਨੂੰ ਬਦਲ ਕੇ ਜਨਵਰੀ ਮਹੀਨੇ’ਚ ਕੋਈ ਇੱਕ ਤਰੀਕ ਤਹਿ ਨਿਸ਼ਚਿਤ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਭਾਈ ਖਾਲਸਾ ਨੇ ਕਿਹਾ ਨੇ ਇਕ ਪਿਤਾ ਦੇ 7 ਅਤੇ 9 ਸਾਲਾਂ ਦੇ ਮਾਸੂਮ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਬਹੁਤ ਹੀ ਸਾਦੇ ਅਤੇ ਅਫਸੋਸਮਈ ਪ੍ਰੋਗਰਾਮਾਂ ਦਾ ਸੱਦਾ ਦੇਣ ਵਾਲੀ ਸਿੱਖਾ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸ਼੍ਰੀ ਆਕਾਲ ਤਖਤ ਸਾਹਿਬ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਹੋਰ ਧਰਮ ਖੇਤਰ’ਚ ਸਰਗਰਮ ਸੰਤਾਂ ਮਹਾਪੁਰਸ਼ਾਂ ਅਤੇ ਬੁਧੀਜੀਵੀਆਂ ਦੀ ਇੱਕ ਸਾਂਝੀ ਇਕੱਤਰਤਾ ਬੁਲਾਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਆਗਮਨ ਗੁਰਪੁਰਬ ਨੂੰ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਾਝੇਵਾਲਤਾਂ ਨਾਲ ਇਕ ਹੀ ਦਿਨ ਮਨਾਉਣ ਲਈ ਅਕਾਲ ਤਖ਼ਤ ਸਾਹਿਬ ਤੋਂ ਜਨਵਰੀ ਮਹੀਨੇ’ਚ ਕੋਈ ਇੱਕ ਤਰੀਕ ਨਿਸ਼ਚਿਤ ਕਰਨ ਦਾ ਐਲਾਨ ਕਰਨ ਦੀ ਲੋੜ ਤੇ ਜ਼ੋਰ ਦੇਣ ,ਤਾਂ ਕਿ ਸਮੁੱਚੀਆਂ ਸਿੱਖ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਇਕ ਹੀ ਸਮੇਂ ਇਕ ਤਰੀਕ ਤੇ ਮਨਾਉਣ ਦਾ ਸੁਨਹਿਰੀ ਮੌਕਾ ਮਿਲ ਸਕੇ। ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ ਲੋਹਟਬੱਦੀ ਕਨੇਡਾ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਕਮਾਲਕੇ ਮੋਗਾ ਭਾਈ ਸਿੰਧਾ ਸਿੰਘ ਧਰਮਕੋਟ ਭਾਈ ਸਵਰਨਜੀਤ ਸਿੰਘ ਮਾਨੋਕੇ ਲੁਧਿਆਣਾ ਭਾਈ ਕੇਵਲ ਸਿੰਘ ਬਾਬਾ ਬਕਾਲਾ ਭਾਈ ਅਰਸ਼ਦੀਪ ਸਿੰਘ ਕੈਪਟਨ ਬਲਦੇਵ ਸਿੰਘ ਹੁਸ਼ਿਆਰਪੁਰ ਭਾਈ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ