ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)—ਹਰ ਸਾਲ ਤਰ੍ਹਾਂ ਦੀ ਤਰ੍ਹਾਂ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ‘ਚ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਤੇ ਇੱਕ ਵੱਡਾ ਗੁਰਮਤਿ ਸਮਾਗਮ 10 ਤੋਂ 15 ਅਪ੍ਰੈਲ ਤੱਕ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਭਰੇ ਕਰਵਾਇਆ ਜਾ ਰਿਹਾ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਸ ਮੌਕੇ ਤੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਦੇ ਮਹਾਤਮ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ,ਲੰਗਰ 10 ਅਪ੍ਰੈਲ ਤੋਂ ਹੀ ਅਤੁੱਟ ਵਰਤਣਗੇ ਅਤੇ ਦੀਵਾਨ ਸਮਾਪਤੀ ਤੋਂ ਬਾਅਦ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ਹੇਠ ਸ਼ਾਨਦਾਰ ਮਹੱਲਾ ਦਾ ਪ੍ਰਦਰਸ਼ਨ ਕਰਕੇ ਸਿੰਘ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਮਹੱਲਾ ਖੇਡਣ ਵਾਲਿਆਂ ਨੂੰ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਕਿਹਾ ਇਹ ਗੁਰਮਤਿ ਸਮਾਗਮ 10 ਤੋਂ 15 ਅਪ੍ਰੈਲ ਤੱਕ ਚੱਲੇਗਾ ਅਤੇ ਇਸ ਸਬੰਧੀ ਅਖੰਡ ਪਾਠ ਸਾਹਿਬ 13 ਅਪ੍ਰੈਲ ਦਿਨ ਸੋਮਵਾਰ ਨੂੰ ਆਰੰਭ ਕੀਤੇ ਜਾਣਗੇ ਅਤੇ 15 ਅਪ੍ਰੈਲ ਨੂੰ ਸੰਪੂਰਨ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਬਾਅਦ ਦੁਪਹਿਰ ਸ਼ਾਨਦਾਰ ਮਹਲਾ ਖੇਡਿਆ ਜਾਵੇਗਾ ਅਤੇ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਮੁੱਖ ਪ੍ਰਬੰਧਕ ਅਤੇ ਦਸ਼ਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਬ ਵੱਲੋਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਉਹ ਸਾਜਨਾ ਦਿਵਸ ਤੇ ਵਿਸਾਖੀ ਦਿਹਾੜੇ ਦੇ ਧਾਰਮਿਕ ਸਮਾਗਮਾਂ ‘ਚ ਚੜਦੀ ਕਲਾ ਨਾਲ ਆਪਣੇ ਦੋਸਤਾਂ ਮਿੱਤਰਾਂ ਸਕੇ ਸਬੰਧੀਆਂ ਤੇ ਹੋਰਾਂ ਸਮੇਤ ਸਾਬੋ ਕੀ ਤਲਵੰਡੀ ਬਠਿੰਡਾ ਵਿਖੇ ਪਹੁੰਚਣ ਦੀ ਲੋੜ ਤੇ ਜ਼ੋਰ ਦੇਣ ।।


