ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ‘ ਸ਼ਾਨਦਾਰ 4 ਸਾਲ ਭਗਵੰਤ ਮਾਨ ਸਰਕਾਰ ਨਾਲ’ ਤਹਿਤ ਪਿੰਡ ਸਮਰਾਏ ਅਤੇ ਸਾਧਾਂਵਾਲੀ ਵਿਖੇ ਪਿੰਡ ਵਾਸੀਆਂ ਨਾਲ ਵਿਸਥਾਰ ਵਿੱਚ ਵਿਚਾਰ ਸਾਂਝੇ ਕੀਤੇ

ਗੁਰਦਾਸਪੁਰ


ਡੇਰਾ ਬਾਬਾ ਨਾਨਕ, ਗੁਰਦਾਸਪੁਰ, 10 ਅਪ੍ਰੈਲ (ਸਰਬਜੀਤ ਸਿੰਘ)–ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸਮਰਾਏ ਅਤੇ ਸਾਧਾਂਵਾਲੀ ਵਿਖੇ ਵੱਖ-ਵੱਖ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ, ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਹੇਠ ਬੀਤੇ 4 ਸਾਲਾਂ ਦੌਰਾਨ ਕਰਵਾਏ ਗਏ ਵਿਕਾਸੀ ਕੰਮਾਂ ਅਤੇ ਪੰਜਾਬ ਵਿੱਚ ਚੱਲ ਰਹੀਆਂ ਲੋਕ-ਹਿਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਮਹੱਤਵਪੂਰਨ ਪ੍ਰਾਪਤੀਆਂ ਅਤੇ ਆਉਣ ਵਾਲੇ ਸਮੇਂ ਦੀਆਂ ਯੋਜਨਾਵਾਂ ਬਾਰੇ ਜਾਣੂ ਕਰਵਾਇਆ ਗਿਆ। ਨਾਲ ਹੀ ਉਨ੍ਹਾਂ ਦੇ ਕੀਮਤੀ ਸੁਝਾਵਾਂ ਨੂੰ ਵੀ ਧਿਆਨ ਨਾਲ ਸੁਣਿਆ ਗਿਆ, ਜੋ ਭਵਿੱਖ ਵਿੱਚ ਹੋਰ ਬਿਹਤਰ ਯੋਜਨਾਬੰਦੀ ਲਈ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਭਰਪੂਰ ਸਹਿਯੋਗ ਅਤੇ ਵਿਸ਼ਵਾਸ, ਸਰਕਾਰ ਦੀਆਂ ਲੋਕਹਿੱਤ ਨੀਤੀਆਂ ਦੀ ਕਾਮਯਾਬੀ ਦਾ ਸਬੂਤ ਹੈ।

ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ ਪਾਰਟੀ ਵਲੋਂ ਦਿੱਤੀ ਗਰੰਟੀ ਅਨੁਸਾਰ ਔਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਹੋਣ ਨਾਲ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀਆਂ ਜਮ੍ਹਾਂ ਹੋ ਜਾਣਗੀਆਂ।

ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। 2000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਅਤੇ ਜੇ.ਈ.ਈ ਪਰੀਖਿਆ ਪਾਸ ਕੀਤੀ ਹੈ। ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਵਿਖੇ ਵਿਸ਼ਵ ਪੱਧਰੀ ਸਿਖਲਾਈ ਲਈ ਲਗਾਤਾਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 9000 ਤੋ ਜ਼ਿਆਦਾ ਆਧੁਨਿਕ ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। 40,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *